20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਰੰਘੜਿਆਲ ਵਿਖੇ ਅੱਖਾਂ ਦੀ ਮੁਫ਼ਤ ਜਾਂਚ ਕਰ ਕੇ ਐਨਕਾਂ ਤੇ ਦਵਾਈਆਂ ਵੰਡੀਆਂ

ਬਰੇਟਾ, 19 ਅਗਸਤ (ਪਾਲ ਸਿੰਘ ਮੰਡੇਰ)- ਨੇੜਲੇ ਪਿੰਡ ਰੰਘੜਿਆਲ ਵਿਖੇ ਸਿਹਤ ਵਿਭਾਗ ਅਤੇ ਐੱਸ. ਐੱਮ.

ਪਿੰਡ ਰੰਘੜਿਆਲ ਵਿਖੇ ਮਰੀਜ਼ਾਂ ਦੀ ਜਾਂਚ ਕਰਦੇ ਹੋਏ ਮਾਹਿਰ।ਤਸਵੀਰ : ਪਾਲ ਸਿੰਘ ਮੰਡੇਰ 20-08-2026
ਬਰੇਟਾ, 19 ਅਗਸਤ (ਪਾਲ ਸਿੰਘ ਮੰਡੇਰ)- ਨੇੜਲੇ ਪਿੰਡ ਰੰਘੜਿਆਲ ਵਿਖੇ ਸਿਹਤ ਵਿਭਾਗ ਅਤੇ ਐੱਸ.ਐੱਮ.ਓ. ਬੁਢਲਾਡਾ ਡਾ. ਸਤਿੰਦਰ ਕੌਰ ਦੀ ਅਗਵਾਈ ਹੇਠ ਸਰਕਾਰੀ ਡਿਸਪੈਂਸਰੀ ਵਿਖੇ ਅੱਖਾਂ ਦਾ ਜਾਂਚ ਕੈਂਪ ਲਗਾ ਕੇ ਮੁਫ਼ਤ ਐਨਕਾਂ ਤੇ ਦਵਾਈਆਂ ਵੰਡੀਆਂ ਗਈਆਂ। ਅਪਥਾਲਮਿਕ ਅਫ਼ਸਰ ਇੰਦਰ ਰਾਜ ਸਿੰਗਲਾ ਨੇ ਨਿਗ੍ਹਾ ਦੀਆਂ ਸਮੱਸਿਆਵਾਂ ਨਾਲ ਪੀੜਤ ਮਰੀਜ਼ਾਂ ਦੀ ਜਾਂਚ ਕੀਤੀ। ਇਸ ਦੌਰਾਨ 89 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰ ਕੇ 48 ਐਨਕਾਂ ਵੰਡੀਆਂ ਗਈਆਂ ਅਤੇ ਚਿੱਟੇ ਮੋਤੀਏ ਦੇ 8 ਮਰੀਜ਼ਾਂ ਦੀ ਪੁਸ਼ਟੀ ਕਰ ਕੇ ਅਪ੍ਰੇਸ਼ਨ ਲਈ ਸਰਕਾਰੀ ਸਿਵਲ ਹਸਪਤਾਲ ਮਾਨਸਾ ਵਿਖੇ ਭੇਜਿਆ ਗਿਆ। ਇਸ ਮੌਕੇ ਜਗਦੀਸ਼ ਰਾਏ ਕੁੱਲਰੀਆਂ, ਬਲਜੀਤ ਕੌਰ, ਕਰਮਜੀਤ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਦਫ਼ਤਰੀ ਕਰਮਚਾਰੀਆਂ ਦੀ ਹੜਤਾਲ ਤੀਜੇ ਦਿਨ ਵੀ ਜਾਰੀ ਅਗਲੀ ਖ਼ਬਰ ਲੋਕ ਕਲਾ ਮੰਚ ਵਲੋਂ ਨਾਟਕ ‘ਤੂੰ ਚਰਖਾ ਘੂਕਦਾ ਰੱਖ ਜਿੰਦੇ’ ਦੀ ਪੇਸ਼ਕਾਰੀ ਨੇ ਦਰਸ਼ਕ ਕੀਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।