25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

1 ਸਤੰਬਰ ਦੀ ਦਿੱਲੀ ਰੈਲੀ ਲਈ ਤਿਆਰੀਆਂ ਜ਼ੋਰਾਂ ’ਤੇ

ਬਰੇਟਾ, 24 ਅਗਸਤ (ਪਾਲ ਸਿੰਘ ਮੰਡੇਰ)- ਭਾਰਤੀ ਕਮਿਊਨਿਸਟ ਪਾਰਟੀ ਵਲੋਂ 1 ਸਤੰਬਰ ਨੂੰ ਦਿੱਲੀ ਵਿਖੇ ਕੀਤੀ ਜਾ ਰਹੀ ਰੈਲੀ ਨੂੰ ਸਫਲ ਬਣਾਉਣ ਲਈ ਇਲਾਕੇ ਦੇ ਪਿੰਡਾਂ ’ਚ ਜਨ ਸੰਪਰਕ ਮੁਹਿੰਮ ਸ਼ੁਰੂ ਕੀਤੀ ਗਈ ਹੈ। ਸੀ.

ਅਜੀਤ ਡੈਸਕ 25-08-2026
ਬਰੇਟਾ, 24 ਅਗਸਤ (ਪਾਲ ਸਿੰਘ ਮੰਡੇਰ)- ਭਾਰਤੀ ਕਮਿਊਨਿਸਟ ਪਾਰਟੀ ਵਲੋਂ 1 ਸਤੰਬਰ ਨੂੰ ਦਿੱਲੀ ਵਿਖੇ ਕੀਤੀ ਜਾ ਰਹੀ ਰੈਲੀ ਨੂੰ ਸਫਲ ਬਣਾਉਣ ਲਈ ਇਲਾਕੇ ਦੇ ਪਿੰਡਾਂ ’ਚ ਜਨ ਸੰਪਰਕ ਮੁਹਿੰਮ ਸ਼ੁਰੂ ਕੀਤੀ ਗਈ ਹੈ। ਸੀ.ਪੀ.ਆਈ. ਦੇ ਕੌਮੀ ਕੌਂਸਲ ਮੈਂਬਰ ਤੇ ਸਾਬਕਾ ਵਿਧਾਇਕ ਹਰਦੇਵ ਸਿੰਘ ਅਰਸ਼ੀ ਨੇ ਇਲਾਕੇ ਦੇ ਪਿੰਡ ਮੰਡੇਰ, ਕੁੱਲਰੀਆਂ ਅਤੇ ਭਾਵਾ ਵਿਖੇ ਮੀਟਿੰਗਾਂ ਕੀਤੀਆਂ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਭਜਾਓ, ਸੰਵਿਧਾਨ ਬਚਾਓ ’ਤੇ ਹਰ ਦੇਸ਼ ਵਾਸੀ ਨੂੰ ਅਮਲ ਕਰਨ ਦੀ ਲੋੜ ਹੈ, ਭਾਜਪਾ ਦੇਸ਼ ਨੂੰ ਘੁਣ ਵਾਂਗ ਖਾ ਰਹੀ ਹੈ ਅਤੇ ਕਾਰਪੋਰੇਟ ਘਰਾਣਿਆਂ ਨੂੰ ਹੋਰ ਪ੍ਰਫੁਲਿਤ ਕਰਨ ਲਈ ਗਰੀਬ ਵਰਗਾਂ ਦਾ ਗਲਾ ਘੋਟ ਰਹੀ ਹੈ। ਉਨ੍ਹਾਂ ਕਿਹਾ ਕਿ ਫਸਲਾਂ ’ਤੇ ਐਮ.ਐਸ.ਪੀ. ਲੈਣ, ਮਜ਼ਦੂਰਾਂ ਲਈ ਮਨਰੇਗਾ ਕਾਨੂੰਨ ਬਹਾਲ ਕਰਵਾਉਣ ਅਤੇ 4 ਲੇਬਰ ਕਾਨੂੰਨ ਵਾਪਸ ਲੈਣ ਲਈ ਰੁਜ਼ਗਾਰ ਗਾਰੰਟੀ ਐਕਟ ਅਤੇ ਹੋਰ ਭਖਦੇ ਮਸਲਿਆਂ ਦੇ ਹੱਲ ਲਈ ਵੱਡੀ ਲਾਮਬੰਦੀ ਦੀ ਲੋੜ ਹੈ। ਉਨ੍ਹਾਂ ਆਖਿਆ ਕਿ ਦਿੱਲੀ ਰੈਲੀ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ ਅਤੇ ਲੋਕਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਮੌਕੇ ਕਾ. ਸੀਤਾ ਰਾਮ ਗੋਬਿੰਦਪੁਰਾ, ਸਾਬਕਾ ਸਰਪੰਚ ਹਰਕੇਸ਼ ਸ਼ਰਮਾ, ਸ਼ੰਭੂ ਮੰਡੇਰ, ਜਗਸੀਰ ਸਿੰਘ ਰਾਏਕੇ, ਹਰਨੇਕ ਸਿੰਘ, ਦਰਸ਼ਨ ਸਿੰਘ ਫ਼ੌਜੀ, ਭੀਮ ਸਿੰਘ ਮੰਡੇਰ, ਜਸਵੀਰ ਸ਼ਰਮਾ ਸਰਪੰਚ, ਜਗਪਾਲ ਸਿੰਘ ਪੰਚ, ਸਾਬਕਾ ਸਰਪੰਚ ਮਹਾਸ਼ਾ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਤੀਆਂ ਦੀ ਰਾਣੀ ਦਾ ਖ਼ਿਤਾਬ ਵਿਦਿਆਰਥਣ ਵੈਭਵੀ ਨੇ ਜਿੱਤਿਆ ਅਗਲੀ ਖ਼ਬਰ ਪੀ.ਐੱਸ.ਯੂ. ਵਲੋਂ ਵਿਧਾਇਕ ਸਿੰਗਲਾ ਦੇ ਘਰ ਅੱਗੇ ਧਰਨਾ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।