ਤਰਕਸ਼ੀਲ ਸੁਸਾਇਟੀ ਅਤੇ ਜਮਹੂਰੀ ਅਧਿਕਾਰ ਸਭਾ ਵਲੋਂ 27 ਦੇ ਪੰਜਾਬ ਬੰਦ ਦਾ ਸਮਰਥਨ
ਰਾਮਪੁਰਾ ਫੂਲ, 24 ਅਗਸਤ (ਹੇਮੰਤ ਕੁਮਾਰ ਸ਼ਰਮਾ)-ਤਰਕਸ਼ੀਲ ਸੁਸਾਇਟੀ ਅਤੇ ਜ਼ਮਹੂਰੀ ਅਧਿਕਾਰ ਸਭਾ ਦੀ ਆਗੂਆਂ ਗਗਨ ਰਾਮਪੁਰਾ ਅਤੇ ਅਵਤਾਰ ਸਿੰਘ ਨੇ ਪ੍ਰੈਸ ਨੂੰ ਜਾਰੀ ਆਪਣੇ ਬਿਆਨਾਂ ਵਿਚ 27 ਅਗਸਤ ਦੇ ਪੰਜਾਬ ਬੰਦ ਦਾ ਪੂਰਨ ਸਮਰਥਨ ਅਤੇ 27 ਦੀ ਪ੍ਰਦਰਸ਼ਨ ਵਿਚ ਭਾਗ ਲੈਣ ਦਾ ਫੈਸਲਾ ਕੀਤਾ ਹੈ। ਸਰਕਾਰ ’ਤੇ ਵੱਧ ਰਿਹਾ ਕਰਜ਼ਾ ਕਾਰਪੋਰੇਟ ਪੱਖੀ ਨੀਤੀਆਂ ਅਤੇ ਲੋਕਾਂ ਦੇ ਹਿੱਤਾਂ ਦੀ ਅਣਦੇਖੀ ਦਾ ਨਤੀਜਾ ਹੈ।
ਅਜੀਤ ਡੈਸਕ
25-08-2026