26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਅਨਮੈਪਿਡ ਵੋਟਰਾਂ ਦੇ ਮਾਮਲਿਆਂ ਦੀ ਨਿਰਪੱਖਤਾ ਨਾਲ ਕੀਤੀ ਜਾ ਰਹੀ ਹੈ ਜਾਂਚ-ਐੱਸ.ਡੀ.ਐੱਮ.

ਬੁਢਲਾਡਾ, 25 ਅਗਸਤ (ਸਵਰਨ ਸਿੰਘ ਰਾਹੀ)- ਸਪੈਸ਼ਲ ਇੰਟੈਂਸਿਵ ਰਵੀਜ਼ਨ (ਐੱਸ. ਆਈ.

ਅਜੀਤ ਡੈਸਕ 26-08-2026
ਬੁਢਲਾਡਾ, 25 ਅਗਸਤ (ਸਵਰਨ ਸਿੰਘ ਰਾਹੀ)- ਸਪੈਸ਼ਲ ਇੰਟੈਂਸਿਵ ਰਵੀਜ਼ਨ (ਐੱਸ.ਆਈ.ਆਰ.) ਤਹਿਤ ਅਨਮੈਪਿਡ ਵੋਟਰਾਂ ਦੀ ਵਿਸ਼ੇਸ਼ ਸੁਣਵਾਈ ਸਬੰਧੀ ਸਬ ਡਵੀਜ਼ਨ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਕਮ ਐਸ. ਡੀ. ਐਮ. ਬੁਢਲਾਡਾ ਗੁਰਮੀਤ ਕੁਮਾਰ ਦੀ ਅਗਵਾਈ ਹੇਠ ਵੱਖ-ਵੱਖ ਜਨਤਕ ਥਾਵਾਂ ’ਤੇ 2 ਸਤੰਬਰ ਤੱਕ ਵਿਸ਼ੇਸ਼ ਕੈਂਪ ਜਾਰੀ ਰਹਿਣਗੇ। ਹਲਕਾ ਚੋਣ ਅਫ਼ਸਰ ਨੇ ਕਿਹਾ ਕਿ ਐੱਸ.ਆਈ.ਆਰ. ਦਾ ਮੁੱਖ ਉਦੇਸ਼ ਵੋਟਰ ਸੂਚੀਆਂ ਨੂੰ ਸਹੀ, ਪਾਰਦਰਸ਼ੀ ਅਤੇ ਤਰੁੱਟੀ ਰਹਿਤ ਬਣਾਉਣਾ ਹੈ। ਇਸ ਲਈ ਅਨਮੈਪਡ ਵੋਟਰਾਂ ਨਾਲ ਸਬੰਧਿਤ ਸਾਰੇ ਮਾਮਲਿਆਂ ਦੀ ਵਿਸ਼ੇਸ਼ ਸੁਣਵਾਈ ਦੌਰਾਨ ਨਿਰਧਾਰਿਤ ਚੋਣ ਨਿਯਮਾਂ ਅਤੇ ਪ੍ਰਕਿਰਿਆ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ । ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਐੱਸ.ਆਈ.ਆਰ. ਸਬੰਧੀ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਲੋੜੀਂਦੇ ਦਸਤਾਵੇਜ਼ਾਂ ਸਮੇਤ ਆਪਣਾ ਪੱਖ ਪੇਸ਼ ਕਰਨ ਅਤੇ ਵੋਟਰ ਸੂਚੀਆਂ ਨੂੰ ਸਹੀ ਤੇ ਮਜ਼ਬੂਤ ਬਣਾਉਣ ’ਚ ਸਹਿਯੋਗ ਦੇਣ। ਉਨ੍ਹਾਂ ਦੱਸਿਆ ਕਿ ਅਨਮੈਪਡ ਵੋਟਰਾਂ ਵਲੋਂ ਪੇਸ਼ ਕੀਤੇ ਜਾਣ ਵਾਲੇ ਦਸਤਾਵੇਜ਼ਾਂ ਦੀ ਨਿਰਪੱਖਤਾ ਨਾਲ ਪੜਤਾਲ ਕਰਨ ਲਈ ਉਹ ਖ਼ੁਦ, ਨਾਇਬ ਤਹਿਸੀਲਦਾਰ, ਬੀ.ਡੀ.ਪੀ.ਓ. ਤੋਂ ਇਲਾਵਾ 8 ਅਫ਼ਸਰ ਸੁਣਵਾਈ ਕਰ ਰਹੇ ਹਨ ਅਤੇ ਹਰ ਮਾਮਲੇ ਦਾ ਫ਼ੈਸਲਾ ਤੱਥਾਂ ਅਤੇ ਲਾਗੂ ਚੋਣ ਨਿਯਮਾਂ ਅਨੁਸਾਰ ਕੀਤਾ ਜਾਵੇਗਾ। ਇਸ ਮੌਕੇ ਚਤਰ ਸਿੰਘ, ਅਮਰ ਨਾਥ, ਅਮਿਤ ਕੁਮਾਰ, ਰਤਨਦੀਪ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੀਵਰੇਜ ਬੋਰਡ ਦੇ ਆਊਟਸੋਰਸ ਮੁਲਾਜ਼ਮਾਂ ਨੇ ਡੀ.ਸੀ. ਨੂੰ ਦਿੱਤਾ ਧਰਨੇ ਦਾ ਨੋਟਿਸ ਅਗਲੀ ਖ਼ਬਰ ਪਿੰਡ ਸਮਾਓਂ ਵਿਖੇ ਮੁਫ਼ਤ ਮੈਡੀਕਲ ਕੈਂਪ ’ਚ 200 ਤੋਂ ਵੱਧ ਲੋਕਾਂ ਦੀ ਕੀਤੀ ਜਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।