28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਭਾਕਿਯੂ (ਡਕੌਂਦਾ) ਵਲੋਂ ਜੋਗਾ ਥਾਣੇ ਅੱਗੇ ਅਰਥੀ ਫੂਕ ਮੁਜ਼ਾਹਰਾ ਕੱਲ੍ਹ

ਜੋਗਾ, 27 ਅਗਸਤ (ਘੜੈਲੀ)- ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ 29 ਅਗਸਤ ਨੂੰ ਥਾਣਾ ਜੋਗਾ ਅੱਗੇ ਰੋਸ ਮੁਜ਼ਾਹਰਾ ਕਰਨ ਉਪਰੰਤ ਪੁਤਲਾ ਫੂਕਿਆ ਜਾਵੇਗਾ। ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਅਕਲੀਆ ਨੇ ਦੱਸਿਆ ਕਿ ਤਕਰੀਬਨ 2 ਮਹੀਨੇ ਪਹਿਲਾਂ ਪਿੰਡ ਰੱਲਾ ’ਚ ਕੁਝ ਵਿਅਕਤੀਆਂ ਵਲੋਂ ਜਥੇਬੰਦੀ ਦੇ ਵਰਕਰ ਬਲਦੇਵ ਸਿੰਘ ’ਤੇ ਜਾਨਲੇਵਾ ਹਮਲਾ ਕੀਤਾ ਗਿਆ ਸੀ।

ਅਜੀਤ ਡੈਸਕ 28-08-2026
ਜੋਗਾ, 27 ਅਗਸਤ (ਘੜੈਲੀ)- ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ 29 ਅਗਸਤ ਨੂੰ ਥਾਣਾ ਜੋਗਾ ਅੱਗੇ ਰੋਸ ਮੁਜ਼ਾਹਰਾ ਕਰਨ ਉਪਰੰਤ ਪੁਤਲਾ ਫੂਕਿਆ ਜਾਵੇਗਾ। ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਅਕਲੀਆ ਨੇ ਦੱਸਿਆ ਕਿ ਤਕਰੀਬਨ 2 ਮਹੀਨੇ ਪਹਿਲਾਂ ਪਿੰਡ ਰੱਲਾ ’ਚ ਕੁਝ ਵਿਅਕਤੀਆਂ ਵਲੋਂ ਜਥੇਬੰਦੀ ਦੇ ਵਰਕਰ ਬਲਦੇਵ ਸਿੰਘ ’ਤੇ ਜਾਨਲੇਵਾ ਹਮਲਾ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਹਮਲਾਵਰ ਧਿਰ ਉੱਪਰ ਮਾਮੂਲੀ ਧਰਾਵਾਂ ਤਹਿਤ ਪਰਚਾ ਦਰਜ ਕੀਤਾ ਗਿਆ ਸੀ ਪਰ ਡਾਕਟਰੀ ਰਿਪੋਰਟ ਅਨੁਸਾਰ ਬੀ.ਐਨ.ਐਸ. ਦੀ ਸੈਕਸ਼ਨ 109 ਧਾਰਾ ਜੋੜ ਕੇ ਕੇਸ ’ਚ ਵਾਧਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਥਾਣਾ ਮੁਖੀ ਵਲੋਂ 1 ਹਫ਼ਤੇ ’ਚ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਦਾ ਭਰੋਸਾ ਦਿੱਤਾ ਗਿਆ ਸੀ ਪਰ ਹਾਲੇ ਤੱਕ ਦੋਸ਼ੀ ਗ੍ਰਿਫ਼ਤ ਤੋਂ ਬਾਹਰ ਹਨ, ਜਿਸ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਕਾਲਾ ਸਿੰਘ ਅਕਲੀਆ, ਜਗਜੀਤ ਸਿੰਘ, ਲਾਭ ਸਿੰਘ, ਤਾਰਾ ਸਿੰਘ, ਗੁਰਜੀਤ ਸਿੰਘ, ਬਲਦੇਵ ਸਿੰਘ, ਗੁਰਦੇਵ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜੀ.ਆਈ.ਐੱਮ.ਟੀ. ਕਾਲਜ ਵਿਖੇ ਮਨਾਇਆ ਤੀਆਂ ਦਾ ਤਿਉਹਾਰ ਅਗਲੀ ਖ਼ਬਰ ਵਰਿੰਦਰ ਸੋਨੀ ਮਾਰਕੀਟ ਕਮੇਟੀ ਭੀਖੀ ਦੇ ਮੁੜ ਚੇਅਰਮੈਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।