30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਖੰਡਰ-ਨੁਮਾ ਇਮਾਰਤ ਵਿਚੋਂ ਨੌਜਵਾਨ ਦੀ ਲਾਸ਼ ਮਿਲੀ

ਬਠਿੰਡਾ 29 ਅਗਸਤ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੀ ਮਾਲ ਰੋਡ ’ਤੇ ਇਕ ਬੰਦ ਖੰਡਰ ਨੁਮਾ ਇਮਾਰਤ ਵਿਚੋਂ ਇਕ ਨੌਜਵਾਨ ਦੀ ਲਾਸ਼ ਮਿਲਣ ਬਾਰੇ ਸੂਚਨਾ ਮਿਲੀ ਤਾਂ ਸਹਾਰਾ ਜਨ ਸੇਵਾ ਦੇ ਮੈਂਬਰਾਂ ਅਤੇ ਕੋਤਵਾਲੀ ਥਾਣੇ ਦੇ ਏ ਐੱਸ ਆਈ ਬਲਜੀਤ ਸਿੰਘ ਪੁਲਿਸ ਪਾਰਟੀ ਨਾਲ ਮੌਕੇ ’ਤੇ ਪਹੁੰਚ ਕੇ ਘਟਨਾ ਦੀ ਜਾਂਚ ਪੜ੍ਹਤਾਲ ਕੀਤੀ। ਨੌਜਵਾਨ ਉਥੇ ਮੌਜੂਦ ਖੜ੍ਹੇ ਪਾਣੀ ਵਿਚ ਮੂੰਹ ਭਾਰ ਪਿਆ ਹੋਇਆ ਸੀ।

ਅਜੀਤ ਡੈਸਕ 30-08-2026
ਬਠਿੰਡਾ 29 ਅਗਸਤ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੀ ਮਾਲ ਰੋਡ ’ਤੇ ਇਕ ਬੰਦ ਖੰਡਰ ਨੁਮਾ ਇਮਾਰਤ ਵਿਚੋਂ ਇਕ ਨੌਜਵਾਨ ਦੀ ਲਾਸ਼ ਮਿਲਣ ਬਾਰੇ ਸੂਚਨਾ ਮਿਲੀ ਤਾਂ ਸਹਾਰਾ ਜਨ ਸੇਵਾ ਦੇ ਮੈਂਬਰਾਂ ਅਤੇ ਕੋਤਵਾਲੀ ਥਾਣੇ ਦੇ ਏ ਐੱਸ ਆਈ ਬਲਜੀਤ ਸਿੰਘ ਪੁਲਿਸ ਪਾਰਟੀ ਨਾਲ ਮੌਕੇ ’ਤੇ ਪਹੁੰਚ ਕੇ ਘਟਨਾ ਦੀ ਜਾਂਚ ਪੜ੍ਹਤਾਲ ਕੀਤੀ। ਨੌਜਵਾਨ ਉਥੇ ਮੌਜੂਦ ਖੜ੍ਹੇ ਪਾਣੀ ਵਿਚ ਮੂੰਹ ਭਾਰ ਪਿਆ ਹੋਇਆ ਸੀ। ਸਹਾਰਾ ਟੀਮ ਨੇ ਨੌਜਵਾਨ ਦੀ ਲਾਸ਼ ਨੂੰ ਪਾਣੀ ਵਿਚੋਂ ਬਾਹਰ ਕੱਢਿਆ। ਨੌਜਵਾਨ ਕੋਲ ਕੋਈ ਵੀ ਦਸਤਾਵੇਜ਼ ਨਹੀਂ ਮਿਲਿਆ ਜੋ ਉਸ ਦੀ ਪਹਿਚਾਣ ਕਰਨ ਵਿਚ ਮਦਦ ਕਰ ਸਕੇ। ਪੁਲਿਸ ਕਾਰਵਾਈ ਤੋਂ ਬਾਅਦ ਸਹਾਰਾ ਟੀਮ ਮੈਂਬਰ ਸੰਦੀਪ ਗੋਇਲ ਨੇ ਨੌਜਵਾਨ ਦੀ ਲਾਸ਼ ਨੂੰ ਸਹਾਰਾ ਐਂਬੂਲੈਂਸ ਰਾਹੀ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਪਹੁੰਚਾਇਆ। ਲਾਸ਼ ਬਹੁਤ ਪੁਰਾਣੀ ਨਹੀਂ ਸੀ। ਮੌਤ ਦਾ ਕਾਰਨ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਪਤਾ ਲੱਗੇਗਾ। ਸਹਾਰਾ ਟੀਮ ਵਲੋਂ ਮ੍ਰਿਤਕ ਦੀ ਪਛਾਣ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।
ਪਿਛਲੀ ਖ਼ਬਰ ਰਾਸ਼ਟਰੀ ਖੇਡ ਦਿਵਸ ਨੂੰ ਸਮਰਪਿਤ : ਤਰਨਜੋਤ ਵੈੱਲਫੇਅਰ ਸੁਸਾਇਟੀ ਬੱਲ੍ਹੋ ਨੇ ਚਲਾਈ ਵਾਤਾਵਰਨ ਸ਼ੁੱਧਤਾ ਮੁਹਿੰਮ ਅਗਲੀ ਖ਼ਬਰ ਭਗਤਾ ਭਾਈਕਾ ਵਿਖੇ ਰੌਂਤਾ ਰਜਵਾਹਾ ’ਚੋਂ ਗਲੀ-ਸੜੀ ਲਾਸ਼ ਮਿਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।