01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਭਾਕਿਯੂ (ਉਗਰਾਹਾਂ) ਦਾ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਧਰਨਾ ਦੂਜੇ ਦਿਨ ਵੀ ਜਾਰੀ

ਮਾਨਸਾ, 31 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਕਿਸਾਨ-ਮਜ਼ਦੂਰ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਸ਼ੁਰੂ ਕੀਤਾ ਦਿਨ-ਰਾਤ ਦਾ ਪੱਕਾ ਮੋਰਚਾ ਦੂਜੇ ਦਿਨ ਵੀ ਜਾਰੀ ਰਿਹਾ। ਧਰਨੇ ’ਚ ਵੱਡੀ ਗਿਣਤੀ ਵਿਚ ਔਰਤਾਂ ਸ਼ਾਮਿਲ ਹੋਈਆਂ।

ਅਜੀਤ ਡੈਸਕ 01-09-2026
ਮਾਨਸਾ, 31 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਕਿਸਾਨ-ਮਜ਼ਦੂਰ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਸ਼ੁਰੂ ਕੀਤਾ ਦਿਨ-ਰਾਤ ਦਾ ਪੱਕਾ ਮੋਰਚਾ ਦੂਜੇ ਦਿਨ ਵੀ ਜਾਰੀ ਰਿਹਾ। ਧਰਨੇ ’ਚ ਵੱਡੀ ਗਿਣਤੀ ਵਿਚ ਔਰਤਾਂ ਸ਼ਾਮਿਲ ਹੋਈਆਂ। ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੋਸ਼ ਲਗਾਇਆ ਕਿ ਕੇਂਦਰ ਤੇ ਪੰਜਾਬ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਕਿਸਾਨ-ਮਜ਼ਦੂਰ ਵਿਰੋਧੀ ਨੀਤੀਆਂ ਲਾਗੂ ਕਰਨ ’ਤੇ ਤੁਲੀਆਂ ਹੋਈਆਂ ਹਨ। ਉਨ੍ਹਾਂ ਕਿਹਾ ਭਾਰਤ-ਅਮਰੀਕਾ ਵਪਾਰਕ ਸਮਝੌਤੇ ਨੂੰ ਰੱਦ ਕਰਵਾਉਣ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਮੁੜ ਲਿਆਂਦੀ ਜਾ ਰਹੀ ਲੈਂਡ ਪੂਲਿੰਗ ਨੀਤੀ ਲਾਗੂ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਸਿਰ ਚੜ੍ਹਿਆ ਕਰਜ਼ਾ ਮੁਆਫ਼ ਕਰ ਕੇ ਪਿਛਲੇ ਸਾਲ ਹੜ੍ਹਾਂ ਦੌਰਾਨ ਕਿਸਾਨਾਂ-ਮਜ਼ਦੂਰਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਤੁਰੰਤ ਅਦਾ ਕੀਤਾ ਜਾਵੇ, ਫ਼ਸਲਾਂ ਦੇ ਭਾਅ ਡਾ. ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਮੁਤਾਬਿਕ ਤੈਅ ਕੀਤੇ ਜਾਣ ਆਦਿ। ਧਰਨੇ ਨੂੰ ਉੱਤਮ ਸਿੰਘ, ਪਰਮਜੀਤ ਕੌਰ, ਸੀਰਾ ਸਿੰਘ, ਹਰਪਾਲ ਸਿੰਘ, ਭੋਲਾ ਸਿੰਘ ਮਾਖਾ, ਜੁਗਰਾਜ ਸਿੰਘ ਮਾਨਸਾ ਆਦਿ ਨੇ ਸੰਬੋਧਨ ਕੀਤਾ।
ਪਿਛਲੀ ਖ਼ਬਰ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਡੀ.ਸੀ. ਦਫ਼ਤਰ ਨੇੜੇ ਦਿੱਤਾ ਰੋਸ ਧਰਨਾ ਅਗਲੀ ਖ਼ਬਰ ਐੱਨ.ਐੱਚ.ਐੱਮ. ਕਾਮਿਆਂ ਨੇ ਕਲਮ ਛੋੜ ਹੜਤਾਲ ਦੇ ਚੱਲਦਿਆਂ ਧਰਨੇ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।