02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਵਿਧਾਇਕ ਬੁੱਧ ਰਾਮ ਵਲੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨਾਲ ਜੁੜੀਆਂ ਸਖ਼ੀਆਂ ਦਾ ਸਨਮਾਨ

ਬੁਢਲਾਡਾ, 1 ਸਤੰਬਰ (ਸਵਰਨ ਸਿੰਘ ਰਾਹੀ)- ਹਲਕਾ ਬੁਢਲਾਡਾ ਦੇ ਵਿਧਾਇਕ ਬੁੱਧ ਰਾਮ ਵਲੋਂ ਸਥਾਨਕ ਬਜਰੰਗ ਭਵਨ ਵਿਖੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਵਾਲੀਆਂ ਸਖ਼ੀਆਂ ਦਾ ਸਨਮਾਨ ਕੀਤਾ ਗਿਆ। ਵਿਧਾਇਕ ਨੇ ਘਰ-ਘਰ ਜਾ ਕੇ ਵੱਧ ਤੋਂ ਵੱਧ ਫਾਰਮ ਰਜਿਸਟਰ ਕਰਵਾ ਕੇ ਬੁਢਲਾਡਾ ਹਲਕੇ ਨੂੰ ਪੂਰੇ ਪੰਜਾਬ ’ਚੋਂ ਪਹਿਲੇ ਸਥਾਨ ’ਤੇ ਪਹੁੰਚਾਉਣ ਵਾਲੀਆਂ ਸਖ਼ੀਆਂ ਦੇ ਕਾਰਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਲਕੇ ’ਚ 83 ਹਜ਼ਾਰ ਤੋਂ ਵੱਧ ਫਾਰਮ ਰਜਿਸਟਰ ਹੋ ਚੁੱਕੇ ਹਨ।

ਅਜੀਤ ਡੈਸਕ 02-09-2026
ਬੁਢਲਾਡਾ, 1 ਸਤੰਬਰ (ਸਵਰਨ ਸਿੰਘ ਰਾਹੀ)- ਹਲਕਾ ਬੁਢਲਾਡਾ ਦੇ ਵਿਧਾਇਕ ਬੁੱਧ ਰਾਮ ਵਲੋਂ ਸਥਾਨਕ ਬਜਰੰਗ ਭਵਨ ਵਿਖੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਵਾਲੀਆਂ ਸਖ਼ੀਆਂ ਦਾ ਸਨਮਾਨ ਕੀਤਾ ਗਿਆ। ਵਿਧਾਇਕ ਨੇ ਘਰ-ਘਰ ਜਾ ਕੇ ਵੱਧ ਤੋਂ ਵੱਧ ਫਾਰਮ ਰਜਿਸਟਰ ਕਰਵਾ ਕੇ ਬੁਢਲਾਡਾ ਹਲਕੇ ਨੂੰ ਪੂਰੇ ਪੰਜਾਬ ’ਚੋਂ ਪਹਿਲੇ ਸਥਾਨ ’ਤੇ ਪਹੁੰਚਾਉਣ ਵਾਲੀਆਂ ਸਖ਼ੀਆਂ ਦੇ ਕਾਰਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਲਕੇ ’ਚ 83 ਹਜ਼ਾਰ ਤੋਂ ਵੱਧ ਫਾਰਮ ਰਜਿਸਟਰ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਘਰ-ਘਰ ਜਾ ਕੇ ਫਾਰਮ ਭਰਨ ’ਚ ਅਹਿਮ ਯੋਗਦਾਨ ਪਾਉਣ ਵਾਲੀਆਂ ਸਖ਼ੀਆਂ ਨੂੰ ਪ੍ਰਤੀ ਫਾਰਮ ਦੇ ਹਿਸਾਬ ਨਾਲ ਪ੍ਰੋਤਸਾਹਨ ਰਕਮ ਵੀ ਦਿੱਤੀ ਗਈ ਹੈ। ਇਸ ਮੌਕੇ ਚੇਅਰਮੈਨ ਸਤੀਸ਼ ਸਿੰਗਲਾ, ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਕੌਰ, ਕੋਆਰਡੀਨੇਟਰ ਬਲਜਿੰਦਰ ਕੁਮਾਰ, ਬਲਜਿੰਦਰ ਕੌਰ ਸਮਰਾ, ਚੇਅਰਮੈਨ ਕੇਵਲ ਸ਼ਰਮਾ, ਸੰਦੀਪ ਗਿੰਨੀ, ਵਿਸ਼ਾਲ ਰਿਸ਼ੀ, ਸਤਨਾਮ ਸਿੰਘ, ਸੰਦੀਪ ਬੱਗਾ, ਰਜਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅਨਾਜ ਮੰਡੀ ਮਾਨਸਾ ’ਚ ਨਰਮੇ ਦੀ ਫ਼ਸਲ ਦੀ ਆਮਦ ਸ਼ੁਰੂ 7501 ਰੁਪਏ ਪ੍ਰਤੀ ਕੁਇੰਟਲ ਬੋਲੀ ਲੱਗੀ ਅਗਲੀ ਖ਼ਬਰ ਕਈ ਵਿਅਕਤੀ ਅਕਾਲੀ ਦਲ (ਵਾਰਿਸ ਪੰਜਾਬ ਦੇ) ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।