03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਮਹਿਰਾਜ ’ਚ 7 ਨੂੰ ਹੋਵੇਗੀ ਮੁੱਖ ਮੰਤਰੀ ਦੀ ਲੋਕ ਮਿਲਣੀ ਵਿਧਾਇਕ ਸਿੱਧੂ ਨੇ ਲਿਆ ਤਿਆਰੀਆਂ ਦਾ ਜਾਇਜ਼ਾ

ਮਹਿਰਾਜ, 2 ਸਤੰਬਰ (ਸੁਖਪਾਲ ਮਹਿਰਾਜ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ 7 ਸਤੰਬਰ ਨੂੰ ਹਲਕਾ ਰਾਮਪੁਰਾ ਫੂਲ ਦੇ ਪਿੰਡ ਮਹਿਰਾਜ ਵਿਖੇ ਕੀਤੀ ਜਾ ਰਹੀ ਲੋਕ ਮਿਲਣੀ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਅੱਜ ਪਿੰਡ ਮਹਿਰਾਜ ਵਿਖੇ ਪਹੁੰਚ ਕੇ ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧਿਮਾਨ, ਐੱਸ.

ਅਜੀਤ ਡੈਸਕ 03-09-2026
ਮਹਿਰਾਜ, 2 ਸਤੰਬਰ (ਸੁਖਪਾਲ ਮਹਿਰਾਜ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ 7 ਸਤੰਬਰ ਨੂੰ ਹਲਕਾ ਰਾਮਪੁਰਾ ਫੂਲ ਦੇ ਪਿੰਡ ਮਹਿਰਾਜ ਵਿਖੇ ਕੀਤੀ ਜਾ ਰਹੀ ਲੋਕ ਮਿਲਣੀ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਅੱਜ ਪਿੰਡ ਮਹਿਰਾਜ ਵਿਖੇ ਪਹੁੰਚ ਕੇ ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧਿਮਾਨ, ਐੱਸ.ਡੀ.ਐੱਮ. ਬਲਕਰਨ ਸਿੰਘ ਮਾਹਲ, ਡੀ.ਐੱਸ.ਪੀ. ਗੁਰਪ੍ਰੀਤ ਸਿੰਘ ਸਮੇਤ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਵਿਧਾਇਕ ਸਿੱਧੂ ਨੇ ਲੋਕ ਮਿਲਣੀ ਵਾਲੇ ਸਥਾਨ ਦਾ ਦੌਰਾ ਕਰਕੇ ਲੋਕਾਂ ਦੇ ਬੈਠਣ, ਆਵਾਜਾਈ, ਪਾਰਕਿੰਗ, ਸੁਰੱਖਿਆ , ਪੀਣ ਵਾਲੇ ਪਾਣੀ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਸੰਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕ ਮਿਲਣੀ ਵਿਚ ਪਹੁੰਚਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ ਅਤੇ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ। ਇਸ ਮੌਕੇ ਵਿਧਾਇਕ ਬਲਕਾਰ ਸਿੰਘ ਸਿੱਧੂ ਨ ੇ ਕਿਹਾ ਕਿ ਮੁੱਖ ਮੰਤਰੀ ਦੀ ਲੋਕ ਮਿਲਣੀ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਦਾ ਅਹਿਮ ਮੰਚ ਹੈ, ਜਿੱਥੇ ਲੋਕ ਆਪਣੀਆਂ ਸਮੱਸਿਆਵਾਂ ਅਤੇ ਇਲਾਕੇ ਨਾਲ ਸਬੰਧਿਤ ਮੁੱਦੇ ਮੁੱਖ ਮੰਤਰੀ ਦੇ ਸਾਹਮਣੇ ਰੱਖ ਸਕਣਗੇ।
ਪਿਛਲੀ ਖ਼ਬਰ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਦਾਅਵਿਆਂ ਦੀ ਨਿਕਲੀ ਫੂਕ ਅਗਲੀ ਖ਼ਬਰ ਰਾਸ਼ਟਰੀ-ਅੰਤਰਰਾਸ਼ਟਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।