03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਸੰਬੰਧੀ ਕੀਤੀ ਬੈਠਕ

ਬਠਿੰਡਾ, 2 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਵਪਾਰੀ ਵਰਗ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨ ਲਈ ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਫ਼ਤਾਵਾਰੀ ਬੈਠਕ ਕੀਤੀ ਗਈ। ਐਕਸਾਈਜ਼ ਐਂਡ ਟੈਕਸੇਸ਼ਨ ਬਠਿੰਡਾ ਦੇ ਚੇਅਰਮੈਨ ਬਿਕਰਮ ਲਵਲੀ, ਵੱਖ ਵੱਖ ਵਿਭਾਗਾਂ ਦੇ ਮੁਖੀ, ਵਪਾਰੀਆਂ ਅਤੇ ਦੁਕਾਨਦਾਰਾਂ ਨੇ ਇਸ ਵਿਸ਼ੇਸ਼ ਮੀਟਿੰਗ ’ਚ ਸ਼ਮੂਲੀਅਤ ਕੀਤੀ।

ਅਜੀਤ ਡੈਸਕ 03-09-2026
ਬਠਿੰਡਾ, 2 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਵਪਾਰੀ ਵਰਗ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨ ਲਈ ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਫ਼ਤਾਵਾਰੀ ਬੈਠਕ ਕੀਤੀ ਗਈ। ਐਕਸਾਈਜ਼ ਐਂਡ ਟੈਕਸੇਸ਼ਨ ਬਠਿੰਡਾ ਦੇ ਚੇਅਰਮੈਨ ਬਿਕਰਮ ਲਵਲੀ, ਵੱਖ ਵੱਖ ਵਿਭਾਗਾਂ ਦੇ ਮੁਖੀ, ਵਪਾਰੀਆਂ ਅਤੇ ਦੁਕਾਨਦਾਰਾਂ ਨੇ ਇਸ ਵਿਸ਼ੇਸ਼ ਮੀਟਿੰਗ ’ਚ ਸ਼ਮੂਲੀਅਤ ਕੀਤੀ। ਇਸ ਦੌਰਾਨ ਉਨ੍ਹਾਂ ਬਠਿੰਡਾ ਵਿਚ ਕੰਮ ਕਰ ਰਹੇ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਮੀਟਿੰਗ ਦੌਰਾਨ ਇੰਡਸਟਰੀਅਲ ਏਰੀਆ ਨਾਲ ਸਬੰਧਿਤ ਮੁੱਦਿਆਂ ਉਤਰੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਲਵਲੀ ਨੇ ਕਿਹਾ ਕਿ ਪੰਜਾਬ ਸਟੇਟ ਟਰੇਡਰ ਕਮਿਸ਼ਨ ਦਾ ਮੁੱਖ ਉਦੇਸ਼ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਅਤੇ ਵਪਾਰਕ ਮਾਹੌਲ ਨੂੰ ਸੌਖਾ ਅਤੇ ਪਾਰਦਰਸ਼ੀ ਬਣਾਉਣਾ ਹੈ। ਇਸ ਤਰ੍ਹਾਂ ਦੀਆਂ ਮੀਟਿੰਗਾਂ ਰਾਹੀਂ ਵਪਾਰਕ ਗਤੀਵਿਧੀਆਂ ਨੂੰ ਨਵਾਂ ਉਤਸ਼ਾਹ ਮਿਲ ਰਿਹਾ ਹੈ। ਇਸ ਮੀਟਿੰਗ ਵਿਚ ਰਾਕੇਸ਼ ਗੁਪਤਾ ਬਠਿੰਡਾ ਅਰਬਨ ਦੇ ਚੇਅਰਮੈਨ ਐਕਸਾਈਜ਼ ਐਂਡ ਟੈਕਸੇਸ਼ਨ ਅਤੇ ਸੀਨੀਅਰ ਮੈਂਬਰਾਂ ਸਮੇਤ ਵੱਡੀ ਗਿਣਤੀ ਵਿਚ ਵਪਾਰੀ ਵਰਗ ਵਲੋਂ ਪੂਰੇ ਉਤਸ਼ਾਹ ਨਾਲ ਭਾਗ ਲਿਆ ਗਿਆ।
ਪਿਛਲੀ ਖ਼ਬਰ ‘ਮਿਸ਼ਨ ਕਲੀਨ ਪੰਜਾਬ’ ਤਹਿਤ ਹਲਕਾ ਵਿਧਾਇਕਾ ਬਲਜਿੰਦਰ ਕੌਰ ਨੇ ਵੀ ਚਲਾਇਆ ਝਾੜੂ ਅਗਲੀ ਖ਼ਬਰ ਮਹਿੰਦਰਾ ਪਬਲਿਕ ਸਕੂਲ ਵਿਖੇ ਸ਼ਰਧਾ ਮਨਾਈ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।