10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਐਸ. ਆਈ. ਆਰ. ਸੰਬੰਧੀ ਲਗਾਏ ਗਏ ਰੋਲ ਆਬਜ਼ਰਵਰ ਵਲੋਂ ਸਿਆਸੀ ਪਾਰਟੀਆਂ ਨਾਲ ਬੈਠਕ

ਬਠਿੰਡਾ, 9 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਵਿਸ਼ੇਸ਼ ਗਹਿਰੀ ਸੁਧਾਈ ਸਬੰਧੀ ਜ਼ਿਲ੍ਹਾ ਬਠਿੰਡਾ ’ਚ ਕੀਤੇ ਗਏ ਕੰਮ ਦੀ ਸਮੀਖਿਆ ਸੰਬੰਧੀ ਰੋਲ ਅਬਜ਼ਰਵਰ ਘਨਸ਼ਿਆਮ ਥੋਰੀ ਨੇ ਅੱਜ ਬਠਿੰਡਾ ਵਿਖੇ ਸਿਆਸੀ ਪਾਰਟੀਆਂ ਨਾਲ ਬੈਠਕ ਕੀਤੀ। ਇਸ ਮੌਕੇ ਬੋਲਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ’ਚ ਕਰੀਬ 48900 ਵੋਟਰ ਸਨ, ਜਿਨ੍ਹਾਂ ਦੀ ਮੈਪਿੰਗ 2003 ਦੀਆਂ ਵੋਟਰ ਲਿਸਟਾਂ ਨਾਲ ਨਹੀਂ ਸੀ ਹੋਈ।

ਅਜੀਤ ਡੈਸਕ 10-09-2026
ਬਠਿੰਡਾ, 9 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਵਿਸ਼ੇਸ਼ ਗਹਿਰੀ ਸੁਧਾਈ ਸਬੰਧੀ ਜ਼ਿਲ੍ਹਾ ਬਠਿੰਡਾ ’ਚ ਕੀਤੇ ਗਏ ਕੰਮ ਦੀ ਸਮੀਖਿਆ ਸੰਬੰਧੀ ਰੋਲ ਅਬਜ਼ਰਵਰ ਘਨਸ਼ਿਆਮ ਥੋਰੀ ਨੇ ਅੱਜ ਬਠਿੰਡਾ ਵਿਖੇ ਸਿਆਸੀ ਪਾਰਟੀਆਂ ਨਾਲ ਬੈਠਕ ਕੀਤੀ। ਇਸ ਮੌਕੇ ਬੋਲਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ’ਚ ਕਰੀਬ 48900 ਵੋਟਰ ਸਨ, ਜਿਨ੍ਹਾਂ ਦੀ ਮੈਪਿੰਗ 2003 ਦੀਆਂ ਵੋਟਰ ਲਿਸਟਾਂ ਨਾਲ ਨਹੀਂ ਸੀ ਹੋਈ। ਇਨ੍ਹਾਂ ਵੋਟਰਾਂ ਨੂੰ ਮੈਪ ਕਰਨ ਲਈ ਵਿਸ਼ੇਸ਼ ਐਸ. ਆਈ. ਆਰ. ਕੈਂਪ ਬੂਥ ਲੈਵਲ ਅਫ਼ਸਰਾਂ ਵਲੋਂ ਲਗਾਏ ਅਤੇ ਇਸ ਵਿਚ ਸਿਆਸੀ ਪਾਰਟੀਆਂ ਦੇ ਬੂਥ ਲੈਵਲ ਏਜੰਟਾਂ ਦਾ ਵੀ ਸਹਿਯੋਗ ਰਿਹਾ। ਇਸ ਵੇਲੇ ਕੇਵਲ 2280 ਦੇ ਕਰੀਬ ਵੋਟਰ ਰਹਿੰਦੇ ਹਨ ਜਿਨ੍ਹਾਂ ਦੀ ਮੈਪਿੰਗ 2003 ਦੀਆਂ ਲਿਸਟਾਂ ਅਨੁਸਾਰ ਨਹੀਂ ਹੋ ਸਕੀ। ਰੋਲ ਅਬਜ਼ਰਵਰ ਘਣਸ਼ਿਆਮ ਥੋਰੀ ਨੇ ਇਸ ਸਬੰਧੀ ਜ਼ਿਲ੍ਹਾ ਬਠਿੰਡਾ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਰਾ ਕੰਮ ਸੁਚੱਜੇ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਇਸ ਵੇਲੇ ਵੋਟਰ ਲਿਸਟਾਂ ਸਬੰਧੀ ਇਤਰਾਜ਼ ਅਤੇ ਦਾਅਵੇ ਭਰੇ ਜਾ ਰਹੇ ਹਨ। ਇਸ ਕੰਮ ਨੂੰ ਤਨਦੇਹੀ ਨਾਲ ਕੀਤਾ ਜਾਵੇ ਤਾਂ ਜੋ ਵੋਟਰਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ, ਵਧੀਕ ਡਿਪਟੀ ਕਮਿਸ਼ਨਰ (ਜ) ਕੰਚਨ, ਕਮਿਸ਼ਨਰ ਨਗਰ ਨਿਗਮ ਲਵਜੀਤ ਕਲਸੀ, ਉੱਪ ਮੰਡਲ ਮੈਜਿਸਟਰੇਟ ਮੌੜ ਗੁਰਜਿੰਦਰ ਸਿੰਘ, ਉਪ ਮੰਡਲ ਮੈਜਿਸਟਰੇਟ ਬਠਿੰਡਾ ਅਮਨਦੀਪ ਸਿੰਘ ਮਾਵੀ, ਉਪ ਮੰਡਲ ਮੈਜਿਸਟਰੇਟ ਰਾਮਪੁਰਾ ਫੂਲ ਬਲਕਰਨ ਸਿੰਘ ਮਾਹਲ, ਤਹਿਸੀਲਦਾਰ ਚੋਣਾਂ ਹਰਜਿੰਦਰ ਕੌਰ, ਚੇਅਰਮੈਨ ਨਗਰ ਸੁਧਾਰ ਟਰੱਸਟ ਜਤਿੰਦਰ ਸਿੰਘ ਭੱਲਾ, ਚੇਅਰਮੈਨ ਜੰਗਲਾਤ ਵਿਭਾਗ ਰਾਕੇਸ਼ ਪੁਰੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਬਚਨ ਸਿੰਘ ਸੇਵਾ ਸੰਮਤੀ ਸੁਸਾਇਟੀ ਬੱਲੋ ਵਲੋਂ ਕੇਸਧਾਰੀ ਬੱਚਿਆਂ ਦਾ ਸਨਮਾਨ ਅਗਲੀ ਖ਼ਬਰ ਡੀ. ਏ. ਵੀ. ਕਾਲਜ ਬਠਿੰਡਾ ਦੇ ਐਮ. ਏ ਇਤਿਹਾਸ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।