11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਮਾਮਲੇ ਨੂੰ ਲੈ ਕੇ ਡੀ.ਸੀ. ਨੂੰ ਮੰਗ ਪੱਤਰ ਦਿੱਤਾ

ਮਾਨਸਾ, 10 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਬਹੁਜਨ ਸਮਾਜ ਪਾਰਟੀ ਵਲੋਂ 8 ਸਤੰਬਰ ਨੂੰ ਲੁਧਿਆਣਾ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਹੋਈ ਬੇਅਦਬੀ ਮਾਮਲੇ ਨੂੰ ਲੈ ਕੇ ਇੱਥੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬਾਬੂ ਸਿੰਘ ਫ਼ਤਿਹਪੁਰ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਮਾਨਸਾ ਰਾਹੀ ਰਾਜਪਾਲ ਪੰਜਾਬ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ।

ਨਵਜੋਤ ਕੌਰ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੰਗ ਪੱਤਰ ਸੌਂਪਦੇ ਹੋਏ ਬਸਪਾ ਆਗੂ। ਅਜੀਤ ਤਸਵੀਰ 11-09-2026
ਮਾਨਸਾ, 10 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਬਹੁਜਨ ਸਮਾਜ ਪਾਰਟੀ ਵਲੋਂ 8 ਸਤੰਬਰ ਨੂੰ ਲੁਧਿਆਣਾ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਹੋਈ ਬੇਅਦਬੀ ਮਾਮਲੇ ਨੂੰ ਲੈ ਕੇ ਇੱਥੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬਾਬੂ ਸਿੰਘ ਫ਼ਤਿਹਪੁਰ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਮਾਨਸਾ ਰਾਹੀ ਰਾਜਪਾਲ ਪੰਜਾਬ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ। ਉਨ੍ਹਾਂ ਰੋਸ ਪ੍ਰਗਟਾਇਆ ਕਿ ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ 11ਵੀਂ ਵਾਰ ਅਜਿਹੀ ਘਟਨਾ ਸਾਹਮਣੇ ਆਈ ਹੈ, ਜੋ ਸਰਕਾਰ ਦੀ ਅਸਫਲਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪਾਰਟੀ ਵਲੋਂ ਅਜਿਹੀਆਂ ਘਟਨਾਵਾਂ ਸਾਹਮਣੇ ਆਉਣ ’ਤੇ ਰਾਜ ਸਰਕਾਰ ਨੂੰ ਪੂਰੇ ਸੂਬੇ ’ਚ ਬਾਬਾ ਸਾਹਿਬ ਦੇ ਬੁੱਤਾਂ ਸਮੇਤ ਹੋਰ ਰਹਿਬਰਾਂ ਦੇ ਬੁੱਤਾਂ ਦੀ ਸੁਰੱਖਿਆ ਲਈ ਸਥਾਈ ਨਿਗਰਾਨੀ ਲਈ ਪੁਖ਼ਤਾ ਪ੍ਰਬੰਧ ਕਰਨ ਲਈ ਕਿਹਾ ਗਿਆ ਸੀ ਪਰ ਸਰਕਾਰ ਵਲੋਂ ਕਿਸੇ ਵੀ ਤਰ੍ਹਾਂ ਦੇ ਸਥਾਈ ਨਿਗਰਾਨੀ ਪ੍ਰਬੰਧ ਨਹੀਂ ਕੀਤੇ ਗਏ, ਜਿਸ ਦੇ ਸਿੱਟੇ ਵਜੋਂ ਗੈਰ-ਸਮਾਜੀ ਕਾਰਕੁਨਾਂ ਦੇ ਹੌਸਲੇ ਹੋਰ ਬੁਲੰਦ ਹੋਏ ਹਨ। ਹਲਕਾ ਪ੍ਰਧਾਨ ਗੁਰਜੀਤ ਸਿੰਘ ਤੇ ਹਲਕਾ ਇੰਚਾਰਜ ਗੁਰਜੀਵਨ ਸਿੰਘ ਨੇ ਕਿਹਾ ਕਿ ‘ਆਪ’ ਸਰਕਾਰ ਵਲੋਂ ਵਿਧਾਨ ਸਭਾ ਚੋਣਾਂ ਮੌਕੇ ਨਸ਼ਾ ਮੁਕਤ ਸੂਬਾ ਬਣਾਉਣ ਦੇ ਵੱਡੇ-ਵੱਡੇ ਦਾਅਵੇ ਕੀਤੇ ਗਏ ਸਨ ਪਰ ਸਰਕਾਰ ਬਣਨ ਦੇ ਸਾਢੇ 4 ਸਾਲ ਬਾਅਦ ਵੀ ਰਾਜ ਦੇ ਹਾਲਾਤ ਜਿਓਂ ਦੇ ਤਿਓਂ ਹਨ ਅਤੇ ਨੌਜਵਾਨ ਨਿੱਤ-ਰੋਜ ਵਾਂਗ ਨਸ਼ਿਆਂ ਦੀ ਦਲਦਲ ’ ਚ ਫਸ ਕੇ ਮੌਤ ਦੇ ਮੂੰਹ ’ਚ ਜਾ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਬਾਬਾ ਸਾਹਿਬ ਦੇ ਬੁੱਤ ਦੀ ਬੇਅਦਬੀ, ਕਮਲਜੀਤ ਸਿੰਘ ਸਾਜਨ, ਮੋਹਨਜੀਤ ਸਿੰਘ ਸ਼ੇਰੋਂ ਸਮੇਤ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਤੇ ਦਲਵੀਰ ਵਿੱਕੀ ਦੀ ਮੌਤ ਦੇ ਮਾਮਲੇ ’ਚ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰ ਕੇ ਬਣਦੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ਹਲਕਾ ਉਪ ਪ੍ਰਧਾਨ ਸਰਵਰ ਕੁਰੈਸ਼ੀ, ਵੀ.ਬੀ.ਐੱਫ. ਦੇ ਪ੍ਰਧਾਨ ਹਰਦੀਪ ਸਿੰਘ ਗੱਗੀ, ਇਸਤਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਾਣੀ ਕੌਰ ਫਰਵਾਹੀ, ਸੁਖਦੇਵ ਸਿੰਘ ਭੀਖੀ, ਜਗਦੀਸ਼ ਸਿੰਘ ਖ਼ਿਆਲਾ, ਲੱਖਾ ਸਿੰਘ, ਲੋਕਪ੍ਰੀਤ ਸੋਨੂੰ, ਲਭਪ੍ਰੀਤ ਸਿੰਘ, ਬਿੱਕਰ ਸਿੰਘ ਖ਼ਾਲਸਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਜ਼ਦੂਰ ਮੁਕਤੀ ਮੋਰਚਾ ਨੇ ਫਫੜੇ ਭਾਈਕੇ ਵਿਖੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਅਗਲੀ ਖ਼ਬਰ ਔਰਤਾਂ ਨੂੰ ਆਤਮ-ਨਿਰਭਰ ਬਣਾਉਣ ਦੇ ਉਦੇਸ਼ ਨਾਲ ‘ਮਾਵਾਂ ਧੀਆਂ ਦੀ ਹੱਟੀ’ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।