12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਅਜੀਤ, ਜਲੰਧਰ ਖੇਤੀ ਮੋਟਰਾਂ ਦੀ 8 ਘੰਟੇ ਸਪਲਾਈ ਬਹਾਲ ਕਰਵਾਉਣ ਲਈ ਉਗਰਾਹਾਂ ਯੂਨੀਅਨ ਵਲੋਂ ਐਕਸੀਅਨ ਮੌੜ ਦਾ ਘਿਰਾਓ

ਮੌੜ ਮੰਡੀ, 11 ਸਤੰਬਰ (ਗੁਰਜੀਤ ਸਿੰਘ ਕਮਾਲੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੌੜ ਤੇ ਬਲਾਕ ਮਾਨਸਾ ਵਲੋਂ ਐਕਸੀਅਨ ਮੌੜ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ। ਅੱਜ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੌੜ ਬਲਾਕ ਦੇ ਜਰਨਲ ਸਕੱਤਰ ਗੁਰਮੇਲ ਸਿੰਘ ਭੂੰਦੜ ਤੇ ਮਾਨਸਾ ਬਲਾਕ ਦੇ ਪ੍ਰਧਾਨ ਜਗਸੀਰ ਸਿੰਘ ਜਵਾਹਰਕੇ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਹਿਰੀ ਸਪਲਾਈ 24 ਘੰਟੇ ਅਤੇ ਮੋਟਰਾਂ ਦੀ ਸਪਲਾਈ 8 ਘੰਟੇ ਨਿਰਵਿਘਨ ਚਲਾਉਣ ਦੇ ਵੱਡੇ ਵੱਡੇ ਵਾਅਦੇ ਕੀਤੇ ਜਾ ਰਹੇ ਹਨ।

ਬਿਜਲੀ ਕਟੌਤੀ ਖਿਲਾਫ਼ ਐਕਸੀਅਨ ਮੌੜ ਦੇ ਦਫ਼ਤਰ ਦਾ ਉਦਘਾਟਨ ਕਰਕੇ ਬੈਠੇ ਹੋਏ ਉਗਰਾਹਾਂ ਯੂਨੀਅਨ ਦੇ ਕਿਸਾਨ। ਤਸਵੀਰ: ਕਮਾਲੂ 12-09-2026
ਮੌੜ ਮੰਡੀ, 11 ਸਤੰਬਰ (ਗੁਰਜੀਤ ਸਿੰਘ ਕਮਾਲੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੌੜ ਤੇ ਬਲਾਕ ਮਾਨਸਾ ਵਲੋਂ ਐਕਸੀਅਨ ਮੌੜ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ। ਅੱਜ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੌੜ ਬਲਾਕ ਦੇ ਜਰਨਲ ਸਕੱਤਰ ਗੁਰਮੇਲ ਸਿੰਘ ਭੂੰਦੜ ਤੇ ਮਾਨਸਾ ਬਲਾਕ ਦੇ ਪ੍ਰਧਾਨ ਜਗਸੀਰ ਸਿੰਘ ਜਵਾਹਰਕੇ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਹਿਰੀ ਸਪਲਾਈ 24 ਘੰਟੇ ਅਤੇ ਮੋਟਰਾਂ ਦੀ ਸਪਲਾਈ 8 ਘੰਟੇ ਨਿਰਵਿਘਨ ਚਲਾਉਣ ਦੇ ਵੱਡੇ ਵੱਡੇ ਵਾਅਦੇ ਕੀਤੇ ਜਾ ਰਹੇ ਹਨ। ਪਰ ਦੂਜੇ ਪਾਸੇ ਅੱਜ ਮੌੜ ਬਲਾਕ ਤੇ ਮਾਨਸਾ ਬਲਾਕ ਦੇ ਪਿੰਡਾਂ ਨੂੰ ਬਿਜਲੀ ਦੇ ਵੱਡੇ ਵੱਡੇ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਿਜਲੀ ਦੀ ਅਣਐਲਾਨੀ ਕਟੌਤੀ ਤੋਂ ਪ੍ਰੇਸ਼ਾਨ ਕਿਸਾਨਾਂ ਵਲੋਂ ਐਕਸੀਅਨ ਮੌੜ ਦੇ ਦਫ਼ਤਰ ਦਾ ਘਿਰਾਓ ਕਰਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਨੂੰ ਮੋਟਰਾਂ ਵਾਲੀ ਬਿਜਲੀ ਸਪਲਾਈ ਸਿਰਫ਼ ਤਿੰਨ ਚਾਰ ਘੰਟੇ ਹੀ ਦਿੱਤੀ ਜਾ ਰਹੀ ਹੈ । ਜਿਸ ਦਾ ਪ੍ਰਭਾਵ ਹੁਣ ਝੋਨਾ ਤੇ ਨਰਮੇ ਦੀ ਫ਼ਸਲ ’ਤੇ ਪੈ ਰਿਹਾ ਹੈ ਕਿਸਾਨਾਂ ਆਗੂਆਂ ਨੇ ਕਿਹਾ ਕਿ ਬਿਜਲੀ ਦੇ ਅਣਐਲਾਨੇ ਕੱਟਾਂ ਨੂੰ ਬੰਦ ਕੀਤਾ ਜਾਵੇ ਅਤੇ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ। ਇਸ ਸਬੰਧੀ ਐਕਸੀਅਨ ਮੌੜ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਇਹ ਕਟੌਤੀ ਸਿਰਫ਼ ਇਸ ਇਲਾਕੇ ਦੀ ਨਹੀਂ ਪੂਰੇ ਪੰਜਾਬ ਵਿਚ ਬਿਜਲੀ ਦੀ ਕਟੌਤੀ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਕੋਲੇ ਦੀ ਘਾਟ ਕਾਰਨ ਕਈ ਥਰਮਲਾਂ ਦੇ ਯੂਨਿਟ ਬੰਦ ਕੀਤੇ ਗਏ ਹਨ। ਪਰ ਸਥਾਨਕ ਪੱਧਰ ’ਤੇ ਉਨ੍ਹਾਂ ਦਾ ਇਨ੍ਹਾਂ ਕੱਟਾਂ ਵਿਚ ਕੋਈ ਰੋਲ ਨਹੀਂ ਹੈ। ਅੱਜ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੌੜ ਬਲਾਕ ਦੇ ਆਗੂ ਗੁਰਜੀਤ ਸਿੰਘ ਬੰਗੇਹਰ, ਸਿਕੰਦਰ ਸਿੰਘ ਘੁੰਮਣ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਵਲੋਂ ਜਿਨ੍ਹਾਂ ਚਿਰ ਬਿਜਲੀ ਦੀ ਸਪਲਾਈ 8 ਘੰਟੇ ਨਿਰਵਿਘਨ ਚਲਾਉਣ ਦੀ ਗੱਲ ਨਾ ਮੰਨੀ ਗਈ ਤਾਂ ਉਨ੍ਹਾਂ ਚਿਰ ਹੀ ਮੌੜ ਐਕਸੀਅਨ ਦਾ ਘਿਰਾਓ ਜਾਰੀ ਰਹੇਗਾ। ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਬਿਜਲੀ ਵਿਭਾਗ ਦੀ ਹੋਵੇਗੀ। ਇਸ ਮੌਕੇ ਜਸਵੰਤ ਸਿੰਘ ਉਭਾ, ਅਮਨਦੀਪ ਸਿੰਘ ਮੌੜ, ਗੁਰਦੀਪ ਸਿੰਘ ਮਾਈਸਰਖਾਨਾ, ਭੋਲਾ ਸਿੰਘ ਮਾੜੀ ਅਤੇ ਕਿਸਾਨ ਮਜ਼ਦੂਰ ਸ਼ਾਮਲ ਸਨ।
ਪਿਛਲੀ ਖ਼ਬਰ ਬਾਰ ਐਸੋਸੀਏਸ਼ਨ ਤਲਵੰਡੀ ਸਾਬੋ ਦੀ ਹੋਈ ਚੋਣ, ਐਡਵੋਕੇਟ ਸੰਜੀਵ ਲਹਿਰੀ ਚੁਣੇ ਗਏ ਪ੍ਰਧਾਨ ਅਗਲੀ ਖ਼ਬਰ ਸੜਕ ਹਾਦਸੇ ਵਿਚ ਪਨਗ੍ਰੇਨ ਦੇ ਕਰਮਚਾਰੀ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।