13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਨੈਸ਼ਨਲ ਹਾਈਵੇ ’ਤੇ ਸੀਮੈਂਟ ਨਾਲ ਭਰਿਆ ਟਰਾਲਾ ਪਲਟਿਆ

ਬਰੇਟਾ, 12 ਸਤੰਬਰ (ਪਾਲ ਸਿੰਘ ਮੰਡੇਰ)- ਸਥਾਨਕ ਬਰੇਟਾ-ਜਾਖਲ ਹਾਈਵੇ ’ਤੇ ਸਥਿਤ ਪਿੰਡ ਖੁਡਾਲ ਵਿਖੇ ਸੀਮੈਂਟ ਨਾਲ ਭਰਿਆ ਇੱਕ ਟਰਾਲਾ ਅਚਾਨਕ ਪਲਟ ਗਿਆ, ਜਿਸ ਕਾਰਨ ਹਾਈਵੇ ’ਤੇ ਕਾਫ਼ੀ ਸਮੇਂ ਲਈ ਆਵਾਜਾਈ ਪ੍ਰਭਾਵਿਤ ਰਹੀ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਅਤੇ ਰਾਹਗੀਰ ਮੌਕੇ ’ਤੇ ਪਹੁੰਚ ਗਏ।

ਅਜੀਤ ਡੈਸਕ 13-09-2026
ਬਰੇਟਾ, 12 ਸਤੰਬਰ (ਪਾਲ ਸਿੰਘ ਮੰਡੇਰ)- ਸਥਾਨਕ ਬਰੇਟਾ-ਜਾਖਲ ਹਾਈਵੇ ’ਤੇ ਸਥਿਤ ਪਿੰਡ ਖੁਡਾਲ ਵਿਖੇ ਸੀਮੈਂਟ ਨਾਲ ਭਰਿਆ ਇੱਕ ਟਰਾਲਾ ਅਚਾਨਕ ਪਲਟ ਗਿਆ, ਜਿਸ ਕਾਰਨ ਹਾਈਵੇ ’ਤੇ ਕਾਫ਼ੀ ਸਮੇਂ ਲਈ ਆਵਾਜਾਈ ਪ੍ਰਭਾਵਿਤ ਰਹੀ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਅਤੇ ਰਾਹਗੀਰ ਮੌਕੇ ’ਤੇ ਪਹੁੰਚ ਗਏ। ਜਾਣਕਾਰੀ ਅਨੁਸਾਰ ਟਰਾਲੇ ਦੇ ਡਰਾਈਵਰ ਦੀ ਨੀਂਦ ਕਾਰਨ ਅੱਖ ਲੱਗ ਗਈ ਸੀ, ਜਿਸ ਕਾਰਨ ਵਾਹਨ ਦਾ ਸੰਤੁਲਨ ਵਿਗੜ ਗਿਆ ਅਤੇ ਟਰਾਲਾ ਸੜਕ ਦੇ ਇੱਕ ਪਾਸੇ ਪਲਟ ਗਿਆ। ਗ਼ਨੀਮਤ ਇਹ ਰਹੀ ਕਿ ਇਸ ਹਾਦਸੇ ’ਚ ਕੋਈ ਗੰਭੀਰ ਸੱਟ ਨਹੀਂ ਲੱਗੀ ਅਤੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਟਰਾਲਾ ਚਾਲਕ ਵੀ ਸੁਰੱਖਿਅਤ ਬਚ ਗਿਆ। ਕੁਝ ਸਮੇਂ ਬਾਅਦ ਪੁਲਿਸ ਟੀਮ ਨੇ ਕਰੇਨ ਦੀ ਮਦਦ ਨਾਲ ਟਰਾਲੇ ਨੂੰ ਹਟਾਉਣ ਦਾ ਕੰਮ ਸ਼ੁਰੂ ਕੀਤਾ ਅਤੇ ਆਵਾਜਾਈ ਆਮ ਵਾਂਗ ਬਹਾਲ ਹੋ ਗਈ।
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਬਸਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸ਼ੇਰ ਸਿੰਘ ਸ਼ੇਰ ਲਾਪਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।