13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਬਰਾਮਦ

ਮਾਨਸਾ, 12 ਸਤੰਬਰ (ਸ. ਰਿ.)

ਅਜੀਤ ਡੈਸਕ 13-09-2026
ਮਾਨਸਾ, 12 ਸਤੰਬਰ (ਸ.ਰਿ.)- ਸਦਰ ਮਾਨਸਾ ਪੁਲਿਸ ਨੇ ਹਰਜਿੰਦਰ ਸਿੰਘ ਵਾਸੀ ਧਿੰਗੜ ਤੋਂ 20, ਸਦਰ ਬੁਢਲਾਡਾ ਪੁਲਿਸ ਨੇ ਗੁਲਾਬ ਸਿੰਘ ਵਾਸੀ ਦੋਦੜਾ ਤੋਂ 20 ਤੇ ਹਰਪ੍ਰੀਤ ਸਿੰਘ ਵਾਸੀ ਚੱਕ ਭਾਈਕੇ ਤੋਂ 9, ਥਾਣਾ ਸ਼ਹਿਰੀ-1 ਮਾਨਸਾ ਪੁਲਿਸ ਨੇ ਗੁਲਸ਼ਨ ਕੁਮਾਰ ਵਾਸੀ ਮਾਨਸਾ ਤੋਂ 10, ਸ਼ਹਿਰੀ-2 ਮਾਨਸਾ ਪੁਲਿਸ ਨੇ ਦੀਪਕ ਕੁਮਾਰ ਤੇ ਸੁਰਿੰਦਰ ਸਿੰਘ ਵਾਸੀ ਮਾਨਸਾ ਤੋਂ 10, ਬੋਹਾ ਪੁਲਿਸ ਨੇ ਦਵਿੰਦਰ ਸਿੰਘ ਵਾਸੀ ਸ਼ੇਰ ਖਾਂ ਵਾਲਾ ਤੋਂ 50 ਅਤੇ ਸਰਦੂਲਗੜ੍ਹ ਪੁਲਿਸ ਨੇ ਰਮੇਸ਼ ਕੁਮਾਰ ਵਾਸੀ ਸਿਰਸਾ ਤੋਂ 20 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਸੇ ਤਰ੍ਹਾਂ ਜੌੜਕੀਆਂ ਪੁਲਿਸ ਨੇ ਹਾਕਮ ਸਿੰਘ ਵਾਸੀ ਕੁਸਲਾ ਤੋਂ 75 ਨਸ਼ੀਲੇ ਕੈਪਸੂਲ ਫੜੇ ਹਨ। ਸਾਰਿਆਂ ਖ਼ਿਲਾਫ਼ ਵੱਖ-ਵੱਖ ਐਕਟਾਂ ਤਹਿਤ ਪਰਚੇ ਦਰਜ ਕੀਤੇ ਗਏ ਹਨ।
ਪਿਛਲੀ ਖ਼ਬਰ 26.05 ਗ੍ਰਾਮ ਚਿੱਟਾ ਬਰਾਮਦ ਅਗਲੀ ਖ਼ਬਰ ਦੁਕਾਨਦਾਰ ਦੀ ਕੁੱਟਮਾਰ ਦੇ ਦੋਸ਼ੀ ਪੁਲਿਸ ਦੀ ਗ੍ਰਿਫ਼ਤ ’ਚੋਂ ਬਾਹਰ, ਧਰਨਾ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।