19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਮਲੂਕਾ ਦੀ ਅਗਵਾਈ ਹੇਠ ਮਹਿਰਾਜ ’ਚ ਅਕਾਲੀ ਦਲ ਵੱਲੋਂ ਬੂਥ ਕਮੇਟੀਆਂ ਦੀਆਂ ਮੀਟਿੰਗਾਂ ਤੇਜ਼

ਮਹਿਰਾਜ, 18 ਸਤੰਬਰ (ਸੁਖਪਾਲ ਮਹਿਰਾਜ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਜਨਰਲ ਸਕੱਤਰ ਕੁਲਵਿੰਦਰ ਸਿੰਘ ਕਪੂਰੇ ਕੇ ਦੇ ਗ੍ਰਹਿ ਪਿੰਡ ਮਹਿਰਾਜ ਵਿਖੇ ਪੱਤੀ ਕਾਲਾ ਨਾਲ ਸਬੰਧਿਤ ਬੂਥ ਨੰਬਰ 187, 188 ਅਤੇ 189 ਦੀਆਂ ਬੂਥ ਪੱਧਰੀ ਕਮੇਟੀਆਂ ਦੀਆਂ ਮੀਟਿੰਗਾਂ ਕੀਤੀਆਂ ਗਈਆਂ। ਇਸ ਮੌਕੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਅਤੇ ਜਥੇਬੰਦਕ ਢਾਂਚੇ ਨੂੰ ਸਰਗਰਮ ਕਰਨ ਸਬੰਧੀ ਵਿਚਾਰ-ਚਰਚਾ ਕੀਤੀ ਗਈ।

ਪਿੰਡ ਮਹਿਰਾਜ ਵਿਖੇ ਬੂਥ ਲੈਵਲ ’ਤੇ ਕੀਤੀਆਂ ਮੀਟਿੰਗਾਂ ਦੀ ਜਾਣਕਾਰੀ ਦਿੰਦੇ ਹੋਏ ਸੀਨੀਅਰ ਅਕਾਲੀ ਆਗੂ। ਤਸਵੀਰ: ਸੁਖਪਾਲ ਮਹਿਰਾਜ 19-09-2026
ਮਹਿਰਾਜ, 18 ਸਤੰਬਰ (ਸੁਖਪਾਲ ਮਹਿਰਾਜ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਜਨਰਲ ਸਕੱਤਰ ਕੁਲਵਿੰਦਰ ਸਿੰਘ ਕਪੂਰੇ ਕੇ ਦੇ ਗ੍ਰਹਿ ਪਿੰਡ ਮਹਿਰਾਜ ਵਿਖੇ ਪੱਤੀ ਕਾਲਾ ਨਾਲ ਸਬੰਧਿਤ ਬੂਥ ਨੰਬਰ 187, 188 ਅਤੇ 189 ਦੀਆਂ ਬੂਥ ਪੱਧਰੀ ਕਮੇਟੀਆਂ ਦੀਆਂ ਮੀਟਿੰਗਾਂ ਕੀਤੀਆਂ ਗਈਆਂ। ਇਸ ਮੌਕੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਅਤੇ ਜਥੇਬੰਦਕ ਢਾਂਚੇ ਨੂੰ ਸਰਗਰਮ ਕਰਨ ਸਬੰਧੀ ਵਿਚਾਰ-ਚਰਚਾ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਜਰਨਲ ਸਕੱਤਰ ਕੁਲਵਿੰਦਰ ਸਿੰਘ, ਜ਼ਿਲ੍ਹਾ ਪ੍ਰਚਾਰ ਸਕੱਤਰ ਤਰਸੇਮ ਸਿੰਘ ਸੇਮਾ, ਸਰਕਲ ਪ੍ਰਧਾਨ ਗੁਰਚੇਤ ਸਿੰਘ ਚੇਤੀ ਅਤੇ ਸੀਨੀਅਰ ਅਕਾਲੀ ਆਗੂ ਬੂਟਾ ਸਿੰਘ ਨੰਬਰਦਾਰ ਨੇ ਦੱਸਿਆ ਕਿ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਾਰਟੀ ਨੂੰ ਹੇਠਲੇ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਬੂਥ ਪੱਧਰ ’ਤੇ ਵਰਕਰਾਂ ਨਾਲ ਲਗਾਤਾਰ ਰਾਬਤਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਬੂਥ ਕਮੇਟੀਆਂ ਦੀ ਭੂਮਿਕਾ ਅਹਿਮ ਹੈ ਅਤੇ ਵਰਕਰਾਂ ਨੂੰ ਆਪਸੀ ਤਾਲਮੇਲ ਨਾਲ ਪਾਰਟੀ ਦੀਆਂ ਗਤੀਵਿਧੀਆਂ ਵਿਚ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਹਾਜ਼ਰ ਵਰਕਰਾਂ ਨੇ ਆਪੋ-ਆਪਣੇ ਵਿਚਾਰ ਸਾਂਝੇ ਕੀਤੇ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸੁਝਾਅ ਦਿੱਤੇ। ਆਗੂਆਂ ਨੇ ਕਿਹਾ ਕਿ ਕਈ ਵਾਰ ਪਾਰਟੀ ਵਰਕਰਾਂ ਵਿਚਕਾਰ ਛੋਟੇ-ਮੋਟੇ ਮਤਭੇਦ ਪੈਦਾ ਹੋ ਜਾਂਦੇ ਹਨ, ਜਿਨ੍ਹਾਂ ਨੂੰ ਆਪਸੀ ਗੱਲਬਾਤ ਅਤੇ ਰਾਬਤੇ ਰਾਹੀਂ ਦੂਰ ਕਰਨ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਹਰ ਵਰਕਰ ਨਾਲ ਲਗਾਤਾਰ ਸੰਪਰਕ ਰੱਖਦਿਆਂ ਉਸ ਦੀਆਂ ਮੁਸ਼ਕਿਲਾਂ ਅਤੇ ਸੁਝਾਵਾਂ ਨੂੰ ਸੁਣਿਆ ਜਾਵੇਗਾ। ਇਸ ਮੌਕੇ ਬੂਥ ਕਮੇਟੀਆਂ ਦੇ ਅਹੁੱਦੇਦਾਰਾਂ ਅਤੇ ਵਰਕਰਾਂ ਨੇ ਪਾਰਟੀ ਦੀ ਜਥੇਬੰਦਕ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਦਰਸ਼ਨ ਸਿੰਘ ਕਪੂਰੇ ਕੇ, ਜੀਵਨ ਸਿੰਘ, ਗੁਰਪ੍ਰੀਤ ਸਿੰਘ, ਗੁਰਮੇਲ ਸਿੰਘ, ਰਘਵੀਰ ਸਿੰਘ, ਅਮਰਪ੍ਰੀਤ ਸਿੰਘ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ’ਚ 20 ਪਰਿਵਾਰ ਭਾਜਪਾ ’ਚ ਸ਼ਾਮਿਲ ਕਿਹਾ , ਲੋਕ ਆਪ ਮੁਹਾਰੇ ਭਾਜਪਾ ’ ਚ ਹੋ ਰਹੇ ਹਨ ਸ਼ਾ... ਅਗਲੀ ਖ਼ਬਰ ਜੂਨੀਅਰ ਏਸ਼ੀਆ ਕੱਪ ਦੀ ਸੋਨ ਤਗਮਾ ਜੇਤੂ ਸੁਖਵੀਰ ਕੌਰ ਦਾ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।