25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਪਿੰਡ ਪੱਧਰੀ ਵਿਸ਼ੇਸ਼ ਸਮਾਗਮ 29 ਸਤੰਬਰ ਤੋਂ ਹਰ ਇਕ ਪਿੰਡ ਅਤੇ ਵਾਰਡ ’ ਚ ਕਰਵਾਈਆਂ ਜਾਣਗੀਆਂ ਜਾਗਰੂਕਤਾ ਗਤਵਿਧੀਆਂ

ਬਠਿੰਡਾ, 24 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 29 ਸਤੰਬਰ ਤੋਂ ਹਰ ਇਕ ਪਿੰਡ ਅਤੇ ਵਾਰਡ ਵਿਖੇ ਨਸ਼ਿਆਂ ਖਿਲਾਫ਼ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਬੰਧੀ ਬੁਲਾਈ ਗਈ ਵਿਸ਼ੇਸ਼ ਬੈਠਕ ਨੂੰ ਸੰਬੋਧਨ ਕਰਦਿਆਂ ਰਾਜੇਸ਼ ਧੀਮਾਨ ਡਿਪਟੀ ਕਮਿਸ਼ਨਰ ਬਠਿੰਡਾ ਨੇ ਦੱਸਿਆ ਕਿ ਨਸ਼ਿਆਂ ਖਿਲਾਫ਼ ਇਸ ਮੁਹਿੰਮ ਨੂੰ ਹਰ ਇਕ ਵਾਰਡ ਅਤੇ ਪਿੰਡ ਪੱਧਰ ’ਤੇ ਲੈ ਕੇ ਜਾਇਆ ਜਾਵੇਗਾ।

ਅਜੀਤ ਡੈਸਕ 25-09-2026
ਬਠਿੰਡਾ, 24 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 29 ਸਤੰਬਰ ਤੋਂ ਹਰ ਇਕ ਪਿੰਡ ਅਤੇ ਵਾਰਡ ਵਿਖੇ ਨਸ਼ਿਆਂ ਖਿਲਾਫ਼ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਬੰਧੀ ਬੁਲਾਈ ਗਈ ਵਿਸ਼ੇਸ਼ ਬੈਠਕ ਨੂੰ ਸੰਬੋਧਨ ਕਰਦਿਆਂ ਰਾਜੇਸ਼ ਧੀਮਾਨ ਡਿਪਟੀ ਕਮਿਸ਼ਨਰ ਬਠਿੰਡਾ ਨੇ ਦੱਸਿਆ ਕਿ ਨਸ਼ਿਆਂ ਖਿਲਾਫ਼ ਇਸ ਮੁਹਿੰਮ ਨੂੰ ਹਰ ਇਕ ਵਾਰਡ ਅਤੇ ਪਿੰਡ ਪੱਧਰ ’ਤੇ ਲੈ ਕੇ ਜਾਇਆ ਜਾਵੇਗਾ। 29 ਸਤੰਬਰ ਤੋਂ ਵੱਖ-ਵੱਖ ਥਾਵਾਂ ਤੇ ਨੌਜਵਾਨ ਵਰਗ ਦੀ ਵਿਸ਼ੇਸ਼ ਸ਼ਮੂਲੀਅਤ ਨਾਲ ਲੋਕਾਂ ਨੂੰ ਨਸ਼ਿਆਂ ਖਿਲਾਫ਼ ਪ੍ਰੇਰਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ’ਚ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਵੀ ਆਪਣੀ ਅਹਿਮ ਭੂਮਿਕਾ ਅਦਾ ਕੀਤੀ ਜਾਵੇਗੀ। ਸੁਹੇਲ ਕਾਸਿਮ ਮੀਰ ਐਸ. ਐਸ. ਪੀ. ਬਠਿੰਡਾ ਨੇ ਦੱਸਿਆ ਕਿ ਪੁਲਿਸ ਵਲੋਂ ਡਿਫੈਂਸ ਕਮੇਟੀ ਦੀ ਮਦਦ ਨਾਲ ਲਗਾਤਾਰ ਨਸ਼ੇ ਦੀ ਸਪਲਾਈ ਉੱਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਜਿੱਥੇ ਵੀ ਕਮੇਟੀ ਦੇ ਮੈਂਬਰ ਜਾਂ ਹੋਰਨਾਂ ਲੋਕਾਂ ਵਲੋਂ ਨਸ਼ਿਆਂ ਦੇ ਕਾਰੋਬਾਰ ਸਬੰਧੀ ਸੂਚਨਾ ਦਿੱਤੀ ਜਾਂਦੀ ਹੈ ਉਸ ਥਾਂ ਉੱਤੇ ਪੁਲਿਸ ਵਲੋਂ ਰੇਡ ਕਰਕੇ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਡਿਫੈਂਸ ਕਮੇਟੀ ਦੇ ਸਹਿਯੋਗ ਸਦਕਾ ਬਠਿੰਡਾ ਪੁਲਿਸ ਵਲੋਂ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੌਕੇ ਮੌਜੂਦ ਵਾਰਡ ਅਤੇ ਡਿਫੈਂਸ ਕਮੇਟੀ ਦੇ ਮੈਂਬਰਾਂ ਵਲੋਂ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਬਲਕਾਰ ਸਿੰਘ ਸਿੱਧੂ ਵਿਧਾਇਕ ਰਾਮਪੁਰਾ ਫੂਲ, ਵਧੀਕ ਡਿਪਟੀ ਕਮਿਸ਼ਨਰ ਮੈਡਮ ਕੰਚਨ, ਗੋਪਾਲ ਸਿੰਘ ਹਲਕਾ ਇੰਚਾਰਜ ਬਠਿੰਡਾ ਦਿਹਾਤੀ, ਗੁਰਸੇਵਕ ਸਿੰਘ ਬਾਂਡੀ ਯੁੱਧ ਨਸ਼ਿਆਂ ਵਿਰੁੱਧ ਦੇ ਜ਼ਿਲ੍ਹਾ ਕੋਆਰਡੀਨੇਟਰ, ਜ਼ਿਲ੍ਹਾ ਦੇ ਉਪ ਮੰਡਲ ਮੈਜਿਸਟਰੇਟ, ਡੀ. ਐਸ. ਪੀ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਹੋਰ ਅਫ਼ਸਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗਹਿਣੇ ਲਈ ਜ਼ਮੀਨ ਦੇ ਮਾਮਲੇ ’ਚ ਇਨਸਾਫ਼ ਲਈ ਸਾਬਕਾ ਫ਼ੌਜੀ ਵਾਟਰ ਵਰਕਸ ਟੈਂਕੀ ’ਤੇ ਚੜ੍ਹਿਆ ਅਗਲੀ ਖ਼ਬਰ ਸਾਫ਼ਟਬਾਲ ਅੰਡਰ-14 ਲੜਕਿਆਂ ’ਚ ਅੰਮ੍ਰਿਤਸਰ ਬਣਿਆ ‘ਚੈਂਪੀਅਨ’ - ਹਾਕੀ ’ ਚ ਲੁਧਿਆਣਾ , ਮਲੇਰਕੋਟਲਾ , ਪੀ . ਆਈ . ਐਸ . ਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।