27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਵਿਧਾਇਕ ਬੁੱਧ ਰਾਮ ਵਲੋਂ ਬਰੇਟਾ ’ਚ ਆਮ ਆਦਮੀ ਪਾਰਕ ਦਾ ਉਦਘਾਟਨ

ਬਰੇਟਾ, 26 ਸਤੰਬਰ (ਜੀਵਨ ਸ਼ਰਮਾ)- ਸਥਾਨਕ ਸ਼ਹਿਰ ’ਚ ਆਮ ਆਦਮੀ ਪਾਰਕ ਦਾ ਉਦਘਾਟਨ ਹਲਕਾ ਬੁਢਲਾਡਾ ਦੇ ਵਿਧਾਇਕ ਬੁੱਧ ਰਾਮ ਵਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬਰੇਟਾ ਵਿਚ ਬਜ਼ੁਰਗਾਂ, ਨੌਜਵਾਨਾਂ ਅਤੇ ਔਰਤਾਂ ਲਈ ਕਸਰਤ ਅਤੇ ਸੈਰ ਕਰਨ ਵਾਸਤੇ ਢੁਕਵੀਂ ਜਗ੍ਹਾ ਦੀ ਲੰਬੇ ਸਮੇਂ ਤੋਂ ਲੋੜ ਮਹਿਸੂਸ ਕੀਤੀ ਜਾ ਰਹੀ ਸੀ।

ਬਰੇਟਾ ਵਿਖੇ ਆਮ ਆਦਮੀ ਪਾਰਕ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਬੁੱਧ ਰਾਮ। ਅਜੀਤ ਤਸਵੀਰ 27-09-2026
ਬਰੇਟਾ, 26 ਸਤੰਬਰ (ਜੀਵਨ ਸ਼ਰਮਾ)- ਸਥਾਨਕ ਸ਼ਹਿਰ ’ਚ ਆਮ ਆਦਮੀ ਪਾਰਕ ਦਾ ਉਦਘਾਟਨ ਹਲਕਾ ਬੁਢਲਾਡਾ ਦੇ ਵਿਧਾਇਕ ਬੁੱਧ ਰਾਮ ਵਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬਰੇਟਾ ਵਿਚ ਬਜ਼ੁਰਗਾਂ, ਨੌਜਵਾਨਾਂ ਅਤੇ ਔਰਤਾਂ ਲਈ ਕਸਰਤ ਅਤੇ ਸੈਰ ਕਰਨ ਵਾਸਤੇ ਢੁਕਵੀਂ ਜਗ੍ਹਾ ਦੀ ਲੰਬੇ ਸਮੇਂ ਤੋਂ ਲੋੜ ਮਹਿਸੂਸ ਕੀਤੀ ਜਾ ਰਹੀ ਸੀ। ਪਾਰਕ ਬਣਨ ਨਾਲ ਸ਼ਹਿਰ ਵਾਸੀਆਂ ਨੂੰ ਵੱਡੀ ਸਹੂਲਤ ਮਿਲੀ ਹੈ। ਪਾਰਕ ਵਿਚ ਓਪਨ ਜਿੰਮ, ਚਾਰਦੀਵਾਰੀ, ਸੈਰ ਕਰਨ ਲਈ ਥਾਂ ਅਤੇ ਸੁੰਦਰ ਹਰਿਆਵਲ ਆਦਿ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਵਿਧਾਇਕ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਕਾਰਜਾਂ ’ਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਵੀ ਬਰੇਟਾ ਵਿਚ 5 0 ਲੱਖ ਰੁਪਏ ਦੀ ਲਾਗਤ ਨਾਲ ਜਲਵੇੜਾ ਰੋਡ ’ਤੇ ਸਟੇਡੀਅਮ ਤਿਆਰ ਕੀਤਾ ਗਿਆ ਹੈ ਜਦਕਿ ਕਰੀਬ 15 ਲੱਖ ਰੁਪਏ ਦੀ ਲਾਗਤ ਨਾਲ ਕੁੱਲਰੀਆਂ ਰੋਡ ਖੇਡ ਸਟੇਡੀਅਮ ਦਾ ਕੰਮ ਜਾਰੀ ਹੈ। ਉਨ੍ਹਾਂ ਕਿਹਾ ਕਿ ਬਰੇਟਾ ’ਚ ਸੜਕਾਂ ਅਤੇ ਗਲੀਆਂ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਸ਼ਹਿਰ ਦੀ ਸਫ਼ਾਈ ਅਤੇ ਸੀਵਰੇਜ ਸਫ਼ਾਈ ਦੀ ਵਿਵਸਥਾ ਕੀਤੀ ਗਈ ਹੈ।
ਪਿਛਲੀ ਖ਼ਬਰ ਸਾਈਬਰ ਅਪਰਾਧ ਅਤੇ ਸੰਵਿਧਾਨਿਕ ਮੁੱਲ ਵਿਸ਼ੇ ’ਤੇ ਸਮਾਗਮ ਕਰਵਾਇਆ ਅਗਲੀ ਖ਼ਬਰ ਭਾਕਿਯੂ (ਉਗਰਾਹਾਂ) ਵਲੋਂ ਫਾਈਨਾਂਸ ਕੰਪਨੀ ਦੇ ਦਫ਼ਤਰ ਦਾ ਗੇਟ ਬੰਦ ਕਰ ਕੇ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।