27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

‘ ਆਪ’ ਦੀ ਸਾਬਕਾ ਕੌਂਸਲਰ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਬ) ’ਚ ਸ਼ਾਮਿਲ

ਮਾਨਸਾ, 26 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਸ਼ਹਿਰ ’ਚ ਆਮ ਆਦਮੀ ਪਾਰਟੀ ਨੂੰ ਉਦੋਂ ਝਟਕਾ ਲੱਗਿਆ, ਜਦੋਂ ਵਾਰਡ ਨੰਬਰ 25 ਦੀ ਸਾਬਕਾ ਕੌਂਸਲਰ ਤੇ ਆਪ ਆਗੂ ਰਾਣੀ ਕੌਰ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਬ) ਸ਼ਾਮਿਲ ਹੋ ਗਈ। ਦਲ ਦੇ ਹਲਕਾ ਮਾਨਸਾ ਦੇ ਇੰਚਾਰਜ ਪ੍ਰੇਮ ਕੁਮਾਰ ਅਰੋੜਾ ਨੇ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਦਿਆਂ ਕਿਹਾ ਕਿ ਪਾਰਟੀ ’ਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।

ਅਜੀਤ ਡੈਸਕ 27-09-2026
ਮਾਨਸਾ, 26 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਸ਼ਹਿਰ ’ਚ ਆਮ ਆਦਮੀ ਪਾਰਟੀ ਨੂੰ ਉਦੋਂ ਝਟਕਾ ਲੱਗਿਆ, ਜਦੋਂ ਵਾਰਡ ਨੰਬਰ 25 ਦੀ ਸਾਬਕਾ ਕੌਂਸਲਰ ਤੇ ਆਪ ਆਗੂ ਰਾਣੀ ਕੌਰ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਬ) ਸ਼ਾਮਿਲ ਹੋ ਗਈ। ਦਲ ਦੇ ਹਲਕਾ ਮਾਨਸਾ ਦੇ ਇੰਚਾਰਜ ਪ੍ਰੇਮ ਕੁਮਾਰ ਅਰੋੜਾ ਨੇ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਦਿਆਂ ਕਿਹਾ ਕਿ ਪਾਰਟੀ ’ਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਪਾਰਟੀ ਵਰਕਰ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ 2027 ’ਚ ਪੰਜਾਬ ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ। ਉਨ੍ਹਾਂ ਦੋਸ਼ ਲਗਾਇਆ ਕਿ ‘ਆਪ’ ਤੇ ਕਾਂਗਰਸ ਦੇ ਰਾਜ ’ਚ ਪੰਜਾਬ ਆਰਥਿਕ ਪੱਖੋਂ ਡਾਵਾਂਡੋਲ ਹੋਇਆ ਹੈ ਅਤੇ ਅੱਜ-ਕੱਲ੍ਹ ਸਥਿਤੀ ਇਹ ਬਣ ਗਈ ਹੈ ਕਿ ਵਿਕਾਸ ਕਾਰਜ ਅਧੂਰੇ ਰਹਿ ਗਏ ਹਨ ਅਤੇ ਮੁਲਾਜ਼ਮ ਤਨਖ਼ਾਹਾਂ ਤੇ ਬਕਾਏ ਤੋਂ ਵਾਂਝੇ ਹੋ ਰਹੇ ਹਨ। ਇਸ ਮੌਕੇ ਸਾਬਕਾ ਕੌਂਸਲਰ ਜੁਗਰਾਜ ਸਿੰਘ ਰਾਜੂ ਦਰਾਕਾ, ਚਰਨਜੀਤ ਸਿੰਘ, ਕੁਲਸ਼ੇਰ ਸਿੰਘ ਰੂਬਲ, ਜਸਵੀਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਦੇ ਵਿਦਿਆਰਥੀਆਂ ਦੀ ਸੂਬਾ ਪੱਧਰੀ ਖੇਡਾਂ ਲਈ ਚੋਣ ਅਗਲੀ ਖ਼ਬਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਨੂੰ ਭੀਖੀ ਇਲਾਕੇ ’ਚ ਮਿਲ ਰਿਹੈ ਭਰਵਾਂ ਹੁੰਗਾਰਾ–ਔਲਖ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।