29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਮਾਨਸਾ ’ਚ ਕਾਂਗਰਸ ਪਾਰਟੀ ਨੇ ਕੇਂਦਰ ਸਰਕਾਰ ਤੇ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫੂਕਿਆ ਵੋਟਰਾਂ ਦਾ ਚੋਣ ਪ੍ਰਣਾਲੀ ’ ਤੇ ਭਰੋਸਾ ਕਾਇਮ ਰੱਖਣ ਲਈ ਕਾਂਗਰਸ ਹਰ ਲੜਾਈ ਲੜੇਗੀ - ਸਿੰਗਲਾ

ਮਾਨਸਾ, 28 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਕਾਂਗਰਸ ਪਾਰਟੀ ਵਲੋਂ ਕੇਂਦਰ ਸਰਕਾਰ ਤੇ ਮੁੱਖ ਚੋਣ ਕਮਿਸ਼ਨਰ ’ਤੇ ਲਗਾਏ ਗਏ ਦੇਸ਼ ਭਰ ’ਚ ਚੱਲ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਪ੍ਰਕਿਰਿਆ (ਐੱਸ. ਆਈ.

ਮਾਨਸਾ ਵਿਖੇ ਅਰਥੀ ਫ਼ੂਕ ਪ੍ਰਦਰਸ਼ਨ ਮੌਕੇ ਕਾਂਗਰਸ ਆਗੂ ਤੇ ਵਰਕਰ। ਤਸਵੀਰ : ਸੇਮੀ ਮਾਨਸਾ 29-09-2026
ਮਾਨਸਾ, 28 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਕਾਂਗਰਸ ਪਾਰਟੀ ਵਲੋਂ ਕੇਂਦਰ ਸਰਕਾਰ ਤੇ ਮੁੱਖ ਚੋਣ ਕਮਿਸ਼ਨਰ ’ਤੇ ਲਗਾਏ ਗਏ ਦੇਸ਼ ਭਰ ’ਚ ਚੱਲ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਪ੍ਰਕਿਰਿਆ (ਐੱਸ.ਆਈ.ਆਰ.) ਦੌਰਾਨ ਯੋਗ ਵੋਟਰਾਂ ਦੀਆਂ ਵੋਟਾਂ ਕੱਟਣ ਦੇ ਦੋਸ਼ ਹੇਠ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਕੇਂਦਰ ਸਰਕਾਰ ਤੇ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਵਲੋਂ ਚੋਣ ਪ੍ਰਕਿਰਿਆ ’ਚ ਪਾਰਦਰਸ਼ਤਾ, ਨਿਰਪੱਖਤਾ ਅਤੇ ਵੋਟਰਾਂ ਦੇ ਅਧਿਕਾਰਾਂ ਦੀ ਰੱਖਿਆ ਦੀ ਮੰਗ ਵੀ ਉਠਾਈ ਗਈ। ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਕਿਹਾ ਕਿ ਲੋਕਤੰਤਰ ’ਚ ਵੋਟ ਦਾ ਅਧਿਕਾਰ ਹਰੇਕ ਯੋਗ ਨਾਗਰਿਕ ਦਾ ਸੰਵਿਧਾਨਕ ਹੱਕ ਹੈ ਅਤੇ ਇਸ ਨਾਲ ਜੁੜੀ ਕਿਸੇ ਵੀ ਚਿੰਤਾ ਨੂੰ ਗੰਭੀਰਤਾ ਨਾਲ ਵਿਚਾਰਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਦੀ ਨਿਰਪੱਖਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣਾ ਲੋਕਤੰਤਰਿਕ ਪ੍ਰਬੰਧ ਦੀ ਬੁਨਿਆਦੀ ਲੋੜ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ ਇੱਕਜੁੱਟ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਲੋਕਤੰਤਰਿਕ ਹੱਕਾਂ ਦੀ ਰੱਖਿਆ ਲਈ ਸ਼ਾਂਤਮਈ ਅਤੇ ਸੰਵਿਧਾਨਕ ਢੰਗ ਨਾਲ ਸੰਘਰਸ਼ ਜਾਰੀ ਰੱਖਣਾ ਸਮੇਂ ਦੀ ਲੋੜ ਹੈ। ਇਸ ਦੌਰਾਨ ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ, ਗੁਰਪ੍ਰੀਤ ਸਿੰਘ ਵਿੱਕੀ, ਸਿਮਰਨਜੀਤ ਸਿੰਘ ਮਾਨਸ਼ਾਹੀਆ, ਚਮਕੌਰ ਸਿੰਘ ਮੂਸਾ, ਅਮਨ ਸਿੰਗਲਾ ਢੈਪਈ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਹਰਪ੍ਰੀਤ ਸਿੰਘ ਪਿਆਰੀ, ਸਵਰਨ ਸਿੰਘ ਖੁਡਾਲ, ਸੁਖਦਰਸ਼ਨ ਸਿੰਘ ਖਾਰਾ, ਹਰਵਿੰਦਰਦੀਪ ਸਿੰਘ ਸਵੀਟੀ, ਅਮਰੀਕ ਸਿੰਘ ਝੁਨੀਰ, ਜਗਸੀਰ ਸਿੰਘ ਸਰਦੂਲਗੜ੍ਹ, ਇੰਦਰਜੀਤ ਸਿੰਘ ਭੀਖੀ, ਸੰਦੀਪ ਮਹਿਤਾ ਭੀਖੀ, ਮਨਦੀਪ ਸਿੰਘ ਗੋਰਾ, ਪ੍ਰਗਟ ਸਿੰਘ ਖੀਵਾ, ਸਤਗੁਰ ਸਿੰਘ ਜਲਵੇੜਾ, ਜਸਵੀਰ ਸਿੰਘ, ਕੁਲਦੀਪ ਸਿੰਘ, ਕੁਲਵੀਰ ਸਿੰਘ ਮਾਨਸਾ, ਸਵਰਨ ਸਿੰਘ, ਰਣਜੀਤ ਸਿੰਘ ਦੋਦੜਾ, ਬੀਰਇੰਦਰ ਸਿੰਘ ਧਾਲੀਵਾਲ, ਹਰਵਿੰਦਰ ਸਿੰਘ ਭਾਰਦਵਾਜ, ਹਰਵਿੰਦਰ ਕੌਰ ਸਿੱਧੂ, ਪਵਨ ਕੁਮਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੰਚਾਇਤ ਯੂਨੀਅਨ ਵਲੋਂ ਵਿਧਾਇਕ ਬੁੱਧ ਰਾਮ ਦਾ ਲੋਕ ਪੱਖੀ ਕੰਮ ਕਰਨ ਬਦਲੇ ਸਨਮਾਨ ਅਗਲੀ ਖ਼ਬਰ ਸਮਾਜਿਕ ਬੁਰਾਈਆਂ ਦੇ ਖ਼ਾਤਮੇ ਲਈ ਯਤਨ ਜੁਟਾਉਣੇ ਜ਼ਰੂਰੀ- ਗਿਰੀ ਮਹਾਰਾਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।