02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਮਾਲਵਾ ਗਰੁੱਪ ਆਫ਼ ਕਾਲਜਿਜ਼ ਸਰਦੂਲੇਵਾਲਾ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਸਰਦੂਲਗੜ੍ਹ, 1 ਅਕਤੂਬਰ (ਜੀ. ਐਮ.

ਅਜੀਤ ਡੈਸਕ 02-10-2026
ਸਰਦੂਲਗੜ੍ਹ, 1 ਅਕਤੂਬਰ (ਜੀ.ਐਮ.ਅਰੋੜਾ)- ਮਾਲਵਾ ਗਰੁੱਪ ਆਫ਼ ਕਾਲਜਿਜ਼ ਸਰਦੂਲੇਵਾਲਾ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਸਮਾਜਿਕ ਬੁਰਾਈਆਂ, ਸਿਹਤਮੰਦ ਜੀਵਨ-ਸ਼ੈਲੀ ਅਤੇ ਸੜਕ ਸੁਰੱਖਿਆ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਏ.ਐਸ.ਆਈ. ਗੁਰਦੀਪ ਸਿੰਘ ਨੇ ਨਸ਼ਿਆਂ ਦੀਆਂ ਅਲਾਮਤਾਂ ਬਾਰੇ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿੱਖਿਆ ਤੇ ਖੇਡਾਂ ਵੱਲ ਉਤਸ਼ਾਹਿਤ ਹੋਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਟਰੈਫ਼ਿਕ ਨਿਯਮਾਂ ਸਬੰਧੀ ਜਾਣੂ ਕਰਵਾਉਂਦਿਆਂ ਡਰਾਈਵਿੰਗ ਕਰਦੇ ਸਮੇਂ ਹੈਲਮਟ ਅਤੇ ਸੀਟ ਬੈਲਟ ਦੀ ਲਾਜ਼ਮੀ ਵਰਤੋਂ ਕਰਨ, ਤੇਜ਼ ਰਫ਼ਤਾਰ ਵਾਹਨ ਨਾ ਚਲਾਉਣ ਅਤੇ ਮੋਬਾਈਲ ਫ਼ੋਨ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ। ਇਸ ਮੌਕੇ ਮੈਨੇਜਿੰਗ ਡਾਇਰੈਕਟਰ ਰਾਜ ਸੋਢੀ ਨੇ ਵਿਦਿਆਰਥੀ ਦੇਸ਼ ਅਤੇ ਸਮਾਜ ਦਾ ਭਵਿੱਖ ਹਨ, ਨੂੰ ਸਹੀ ਦਿਸ਼ਾ ਦੇਣ ਲਈ ਸਿੱਖਿਆ ਦੇ ਨਾਲ ਨੈਤਿਕ ਕਦਰਾਂ-ਕੀਮਤਾਂ ਅਤੇ ਸਿਹਤਮੰਦ ਜੀਵਨ-ਸ਼ੈਲੀ ਪ੍ਰਤੀ ਜਾਗਰੂਕ ਕਰਨਾ ਜ਼ਰੂਰੀ ਹੈ।
ਪਿਛਲੀ ਖ਼ਬਰ ਮੰਡੀ ’ਚ ਮਿੱਟੀ ਦੇ ਭਾਅ ਵਿਕਣ ਵਾਲੀਆਂ ਸਬਜ਼ੀਆਂ ਨੂੰ ਖਪਤਕਾਰਾਂ ਦੀ ਰਸੋਈ ਤੱਕ ਪੁੱਜਦੀਆਂ ਦੇ ਰੇਟਾਂ ਨੂੰ ਲੱਗ ਰਹੇ ਖੰਭ ਅਗਲੀ ਖ਼ਬਰ ਭਾਕਿਯੂ (ਉਗਰਾਹਾਂ) ਵਲੋਂ ਡੀ.ਸੀ. ਦਫ਼ਤਰ ਦਾ ਘਿਰਾਓ 5 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।