09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਡੀ.ਏ.ਵੀ ਕਾਲਜ ਬਠਿੰਡਾ ਨੇ ‘ਖੇਤਰੀ ਯੁਵਕ ਅਤੇ ਲੋਕ ਮੇਲੇ’ ’ਚ ਓਵਰਆਲ ਦੂਜੀ ਟਰਾਫ਼ੀ ਜਿੱਤੀ

ਬਠਿੰਡਾ, 8 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਡੀ. ਏ.

ਅਜੀਤ ਡੈਸਕ 09-10-2026
ਬਠਿੰਡਾ, 8 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਡੀ.ਏ.ਵੀ ਕਾਲਜ ਬਠਿੰਡਾ ਦੇ ਵਿਦਿਆਰਥੀਆਂ ਨੇ ‘ਖੇਤਰੀ ਯੁਵਕ ਅਤੇ ਲੋਕ ਮੇਲੇ’ ਵਿਚ ਆਪਣੀ ਸ਼ਾਨਦਾਰ ਪੇਸ਼ਕਾਰੀ ਨਾਲ ‘ਓਵਰਆਲ ਦੂਜੀ ਟਰਾਫ਼ੀ’ ਜਿੱਤ ਕੇ ਕਾਲਜ ਦਾ ਮਾਣ ਵਧਾਇਆ ਹੈ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇਹ ‘ਖੇਤਰੀ ਯੁਵਕ ਅਤੇ ਲੋਕ ਮੇਲਾ’ ਫਤਿਹ ਗਰੁੱਪ ਐਂਡ ਇੰਸਟੀਚਿਊਸ਼ਨਜ਼ ਰਾਮਪੁਰਾ ਵਿਖੇ ਕਰਵਾਇਆ ਗਿਆ ਹੈ। ਕਾਲਜ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਕਮਾਲ ਦਿਖਾਉਂਦਿਆਂ ਭੰਗੜਾ, ਕਵਿਸ਼ਰੀ, ਕਵਾਲੀ, ਫੋਕ ਸੌਂਗ, ਭਾਸ਼ਣ ਕਲਾ, ਕਲੇ ਮਾਡਲਿੰਗ, ਸਕਿੱਟ, ਨਾਨ ਪ੍ਰਕਸ਼ਨ, ਮੌਕੇ ਦੀ ਚਿਤਰਕਾਰੀ ਅਤੇ ਇੰਸਟਾਲੇਸ਼ਨ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ, ਮਾਈਮ, ਕਲਾਸੀਕਲ ਡਾਂਸ, ਕਲਾਸੀਕਲ ਵੋਕਲ, ਰਵਾਇਤੀ ਲੋਕ ਗੀਤ, ਗੀਤ, ਰੰਗੋਲੀ, ਸੰਮੀ, ਕੋਲਾਜ ਬਣਾਉਣਾ, ਭਾਰਤੀ ਗਰੁੱਪ ਗੀਤ ਅਤੇ ਕਲਾਸੀਕਲ ਗੀਤ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ। ਲਘੂ ਫ਼ਿਲਮ, ਕਲੀ, ਵਾਰ ਗਾਇਨ, ਗਿੱਧਾ, ਮੁਹਾਂਵਰੇਦਾਰ ਵਾਰਤਾਲਾਪ, ਪਹਿਰਾਵਾ ਪ੍ਰਦਰਸ਼ਨੀ, ਮਮਿਕਰੀ, ਵਨ ਐਕਟ ਪਲੇ, ਗ਼ਜ਼ਲ ਅਤੇ ਕਾਰਟੂਨਿੰਗ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਕਾਲਜ ਦੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ। ਉਨ੍ਹਾਂ ਕਾਲਜ ਦੇ ਯੂਥ ਕੋਆਰਡੀਨੇਟਰ ਡਾ. ਪਰਮਜੀਤ ਕੌਰ ਦੇ ਨਿਰੰਤਰ ਉੱਦਮ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਵੱਖ ਵੱਖ ਆਈਟਮਾਂ ਦੇ ਇੰਚਾਰਜਾਂ ਅਤੇ ਟੀਮ ਮੈਂਬਰਾਂ ਦੀ ਮਿਹਨਤ ਦੀ ਸ਼ਲਾਘਾ ਕੀਤੀ। ਉਨ੍ਹਾਂ ‘ਯੁਵਕ ਮੇਲੇ’ ਵਿਚ ਚੰਗੀ ਪੇਸ਼ਕਾਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਸ਼ਾਬਾਸ਼ੀ ਦਿੰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਵੀ ਮਿਹਨਤ ਕਰਨ ਦੀ ਤਾਕੀਦ ਕੀਤੀ।
ਪਿਛਲੀ ਖ਼ਬਰ ਸੀ.ਬੀ.ਐਸ.ਈ ਨੈਸ਼ਨਲ ਬਾਸਕਟਬਾਲ ਚੈਂਪੀਅਨਸ਼ਿਪ ਸ਼ਾਨੋ-ਸ਼ੌਕਤ ਨਾਲ ਸੰਪੰਨ ਅਗਲੀ ਖ਼ਬਰ ਅਨਾਜ ਮੰਡੀ ਬੋਹਾ ’ਚ ਝੋਨੇ ਦੀ ਖ਼ਰੀਦ ਚੇਅਰਮੈਨ ਰਣਜੀਤ ਸਿੰਘ ਨੇ ਸ਼ੁਰੂ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।