13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਰਾਮ ਲੀਲ੍ਹਾ ਦੀ ਚੌਥੀ ਨਾਈਟ ਦੇ ਦ੍ਰਿਸ਼ਾਂ ਨੇ ਦਰਸ਼ਕਾਂ ਨੂੰ ਕੀਤਾ ਭਾਵੁਕ

ਮਾਨਸਾ, 12 ਅਕਤੂਬਰ (ਰਾਵਿੰਦਰ ਸਿੰਘ ਰਵੀ)- ਸ਼੍ਰੀ ਸੁਭਾਸ਼ ਡਰਾਮੈਟਿਕ ਕਲੱਬ ਵਲੋਂ ਸ਼੍ਰੀ ਰਾਮ ਲੀਲਾ ਦੀ ਚੌਥੀ ਨਾਈਟ ਦਾ ਉਦਘਾਟਨ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਪ੍ਰੇਮ ਕੁਮਾਰ ਅਰੋੜਾ ਨੇ ਕੀਤਾ। ਉਨ੍ਹਾਂ ਕਿਹਾ ਕਿ ਰਮਾਇਣ ਅਜਿਹਾ ਇਤਿਹਾਸ ਹੈ, ਜਿਸ ਤੋਂ ਸਿੱਖਿਆ ਲੈ ਕੇ ਹਰੇਕ ਵਿਅਕਤੀ ਨੂੰ ਉਸ ’ਤੇ ਅਮਲ ਕਰਨ ਦੀ ਲੋੜ ਹੈ।

ਅਜੀਤ ਡੈਸਕ 13-10-2026
ਮਾਨਸਾ, 12 ਅਕਤੂਬਰ (ਰਾਵਿੰਦਰ ਸਿੰਘ ਰਵੀ)- ਸ਼੍ਰੀ ਸੁਭਾਸ਼ ਡਰਾਮੈਟਿਕ ਕਲੱਬ ਵਲੋਂ ਸ਼੍ਰੀ ਰਾਮ ਲੀਲਾ ਦੀ ਚੌਥੀ ਨਾਈਟ ਦਾ ਉਦਘਾਟਨ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਪ੍ਰੇਮ ਕੁਮਾਰ ਅਰੋੜਾ ਨੇ ਕੀਤਾ। ਉਨ੍ਹਾਂ ਕਿਹਾ ਕਿ ਰਮਾਇਣ ਅਜਿਹਾ ਇਤਿਹਾਸ ਹੈ, ਜਿਸ ਤੋਂ ਸਿੱਖਿਆ ਲੈ ਕੇ ਹਰੇਕ ਵਿਅਕਤੀ ਨੂੰ ਉਸ ’ਤੇ ਅਮਲ ਕਰਨ ਦੀ ਲੋੜ ਹੈ। ਭਗਵਾਨ ਰਾਮ ਜਨਕ ਪੁਰੀ ਦਾ ਪੁਸ਼ਪ ਵਾਟਿਕਾ ’ਚ ਆਉਣਾ, ਪੂਜਾ ਲਈ ਫੁੱਲ ਲੈਣ ਤੋਂ ਬਾਅਦ ਸੀਤਾ ਮਾਤਾ ਦਾ ਮਾਂ ਗੋਰਾਂ ਦੀ ਪੂਜਾ ਕਰਨਾ, ਪੁਸ਼ਪ ਵਾਟਿਕਾ ’ਚ ਸੀਤਾ ਮਾਤਾ ਦਾ ਭਗਵਾਨ ਰਾਮ ਨੂੰ ਦੇਖਣਾ, ਸੀਤਾ ਮਾਤਾ ਦਾ ਮਨ ਚਾਹਾ ਵਰ ਲੈਣ ਲਈ ਭਗਵਾਨ ਸ਼ਿਵ ਦੇ ਧਨੁਸ਼ ਦੀ ਆਰਤੀ ਕਰਨਾ ਆਦਿ ਦ੍ਰਿਸ਼ ਦਿਖਾਏ ਗਏ। ਕਲੱਬ ਦੇ ਚੇਅਰਮੈਨ ਅਸ਼ੋਕ ਗਰਗ, ਪ੍ਰਧਾਨ ਪ੍ਰਵੀਨ ਗੋਇਲ ਤੇ ਜਨਰਲ ਸਕੱਤਰ ਬਲਜੀਤ ਸ਼ਰਮਾ ਨੇ ਦੱਸਿਆ ਕਿ ਨਾਈਟ ਦਾ ਸੁੱਭ ਆਰੰਭ ਰਾਮ ਲਛਮਣ ਦੀ ਆਰਤੀ ਕਰ ਕੇ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਰਾਮ ਲੀਲ੍ਹਾ ਦੇ ਮੰਚਨ ਦੌਰਾਨ ਸ੍ਰੀ ਰਾਮ ਵਲੋਂ ਧਨੁਸ਼ ਤੋੜਨ ਦੇ ਦ੍ਰਿਸ਼ ਨੇ ਦਰਸ਼ਕਾਂ ਨੂੰ ਭਾਵੁਕ ਕਰ ਦਿੱਤਾ। ਇਸ ਮੌਕੇ ਪ੍ਰਵੀਨ ਟੋਨੀ ਸ਼ਰਮਾ, ਵਿਨੋਦ ਪਠਾਨ, ਮੁਕੇਸ਼ ਬਾਂਸਲ, ਤਰਸੇਮ ਹੋਂਡਾ, ਸੇਵਕ ਸੰਦਲ, ਵਿਪਨ ਕੁਮਾਰ, ਬੰਟੀ ਸ਼ਰਮਾ, ਬਨਵਾਰੀ ਲਾਲ ਬਜਾਜ, ਨਵਜੋਤ ਬੱਬੀ, ਪੁਨੀਤ ਸ਼ਰਮਾ ਗੋਗੀ, ਮੋਹਿਤ ਗੋਇਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਾਨਸਾ ਜ਼ੋਨ ਦੇ ਖੇਤਰੀ ਯੁਵਕ ਮੇਲੇ ’ਚ ਗੁਰੂ ਨਾਨਕ ਕਾਲਜ ਬੁਢਲਾਡਾ ਦੀ ਝੰਡੀ ਓਵਰਆਲ ਟਰਾਫ਼ੀ ਜਿੱਤੀ ਅਗਲੀ ਖ਼ਬਰ ਐਸ. ਐਸ. ਡੀ. ਗਰਲਜ਼ ਕਾਲਜ ਵਿਖੇ 18ਵਾਂ ਰਾਸ਼ਟਰੀ ਯੁਵਾ ਸੰਸਦੀ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।