22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ-2 ਵਲੋਂ ਮਹੀਨੇਵਾਰ ਮੀਟਿੰਗ

ਬਠਿੰਡਾ, 21 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਜ਼ਿਲ੍ਹਾ ਬਠਿੰਡਾ ਦੇ ਬਲਾਕ-2 ਦੀ ਮਹੀਨੇਵਾਰ ਮੀਟਿੰਗ ਟੀਚਰ ਹੋਮ ਬਠਿੰਡਾ ਵਿਖੇ ਹੋਈ। ਮੀਟਿੰਗ ਦੀ ਪ੍ਰਧਾਨਗੀ ਬਲਾਕ ਪ੍ਰਧਾਨ ਡਾ.

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ-2 ਵਲੋਂ ਮਹੀਨੇਵਾਰ ਮੀਟਿੰਗ ਕਰਦੇ ਹੋਏ। 22-10-2026
ਬਠਿੰਡਾ, 21 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਜ਼ਿਲ੍ਹਾ ਬਠਿੰਡਾ ਦੇ ਬਲਾਕ-2 ਦੀ ਮਹੀਨੇਵਾਰ ਮੀਟਿੰਗ ਟੀਚਰ ਹੋਮ ਬਠਿੰਡਾ ਵਿਖੇ ਹੋਈ। ਮੀਟਿੰਗ ਦੀ ਪ੍ਰਧਾਨਗੀ ਬਲਾਕ ਪ੍ਰਧਾਨ ਡਾ. ਰੇਸ਼ਮ ਸੰਧੂ ਵਲੋਂ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਰੇਸ਼ਮ ਸੰਧੂ ਨੇ ਸਮੂਹ ਮੈਂਬਰਾਂ ਨੂੰ ਸਾਫ਼-ਸੁਥਰੀ ਅਤੇ ਨਸ਼ਾ ਰਹਿਤ ਪ੍ਰੈਕਟਿਸ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਦੀ ਮਰਿਆਦਾ ਨੂੰ ਕਾਇਮ ਰੱਖਣਾ ਹਰ ਮੈਂਬਰ ਦੀ ਮੁਢਲੀ ਜ਼ਿੰਮੇਵਾਰੀ ਹੈ। ਐਸੋਸੀਏਸ਼ਨ ਪ੍ਰਤੀ ਗੈਰ-ਜ਼ਿੰਮੇਵਾਰਾਨਾ ਰਵੱਈਆ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਥੇਬੰਦੀ ਦੀ ਏਕਤਾ ਹੀ ਉਸ ਦੀ ਸਭ ਤੋਂ ਵੱਡੀ ਤਾਕਤ ਹੈ। ਇਸ ਮੌਕੇ ਪੰਜਾਬ ਕੈਂਸਰ ਕੇਅਰ ਹਸਪਤਾਲ ਤੋਂ ਡਾ. ਅਨੁਜ ਕੁਮਾਰ ਬਾਂਸਲ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਉਨ੍ਹਾਂ ਆਪਣੇ ਹਸਪਤਾਲ ‘ਚ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਸਬੰਧੀ ਜਾਣਕਾਰੀ ਸਾਝੀ ਕੀਤੀ ਗਈ। ਇਸ ਦੌਰਾਨ ਹੋਰਨਾਂ ਹਸਪਤਾਲਾਂ ਤੋਂ ਡਾ. ਰਿਪੁਦਮਨ ਕਾਲੜਾ ਪਹੁੰਚੇ। ਮੀਟਿੰਗ ਵਿਚ ਬਲਾਕ ਮੀਤ ਪ੍ਰਧਾਨ ਡਾ. ਐੱਚ.ਐੱਸ. ਕਲੇਰ, ਕੈਸ਼ੀਅਰ ਡਾ. ਯਾਦਵਿੰਦਰ ਗਰੇਵਾਲ, ਪ੍ਰੈੱਸ ਸਕੱਤਰ ਡਾ. ਮੁਕੇਸ਼ ਸ਼ਰਮਾ, ਸਰਪ੍ਰਸਤ ਡਾ. ਅਵਤਾਰ ਬਰਾੜ, ਸਹਾਇਕ ਕੈਸ਼ੀਅਰ ਡਾ. ਯਾਦਵਿੰਦਰ ਸਿੰਘ, ਚੇਅਰਮੈਨ ਡਾ. ਮਨੋਹਰ ਪਵਾਰ ਸਮੇਤ ਬਲਾਕ ਦੇ ਹੋਰ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਇੰਚਾਰਜ ਸਕੱਤਰ ਵਲੋਂ ਦਾਣਾ ਮੰਡੀ ਬਠਿੰਡਾ ’ਚ ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਅਗਲੀ ਖ਼ਬਰ ਸਰਕਾਰੀ ਐਲੀਮੈਂਟਰੀ ਸਕੂਲ (ਲੜਕੇ) ਫੂਲ ਵਿਖੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।