22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਸ਼ਰਧਾ ਅਤੇ ਭਗਤੀ ਨਾਲ ਕੰਨਿਆ ਪੂਜਨ ਸੰਪੰਨ

ਰਾਮਪੁਰਾ ਫੂਲ, 21 ਅਕਤੂਬਰ (ਹੇਮੰਤ ਕੁਮਾਰ ਸ਼ਰਮਾ)- ਲਾਲਾ ਕਸਤੂਰੀ ਲਾਲ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿਦਿਆ ਮੰਦਰ ਵਿਖੇ ਪ੍ਰਿੰਸੀਪਲ ਸੰਜੀਵ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮਹਾਂਨਵਮੀ ਦੇ ਪਵਿੱਤਰ ਅਵਸਰ ‘ਤੇ ਕੰਨਿਆ ਪੂਜਨ ਦਾ ਪ੍ਰੋਗਰਾਮ ਬੜੀ ਸ਼ਰਧਾ ਅਤੇ ਭਗਤੀ ਭਾਵਨਾ ਨਾਲ ਸੰਪੰਨ ਹੋਇਆ। ਪ੍ਰੋਗਰਾਮ ਦੀ ਸ਼ੁਰੂਆਤ ਮਾਂ ਦੁਰਗਾ ਦੀ ਸਤੁਤੀ ਨਾਲ ਕੀਤੀ ਗਈ।

ਅਜੀਤ ਡੈਸਕ 22-10-2026
ਰਾਮਪੁਰਾ ਫੂਲ, 21 ਅਕਤੂਬਰ (ਹੇਮੰਤ ਕੁਮਾਰ ਸ਼ਰਮਾ)- ਲਾਲਾ ਕਸਤੂਰੀ ਲਾਲ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿਦਿਆ ਮੰਦਰ ਵਿਖੇ ਪ੍ਰਿੰਸੀਪਲ ਸੰਜੀਵ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮਹਾਂਨਵਮੀ ਦੇ ਪਵਿੱਤਰ ਅਵਸਰ ‘ਤੇ ਕੰਨਿਆ ਪੂਜਨ ਦਾ ਪ੍ਰੋਗਰਾਮ ਬੜੀ ਸ਼ਰਧਾ ਅਤੇ ਭਗਤੀ ਭਾਵਨਾ ਨਾਲ ਸੰਪੰਨ ਹੋਇਆ।ਪ੍ਰੋਗਰਾਮ ਦੀ ਸ਼ੁਰੂਆਤ ਮਾਂ ਦੁਰਗਾ ਦੀ ਸਤੁਤੀ ਨਾਲ ਕੀਤੀ ਗਈ। ਇਸ ਉਪਰੰਤ ਕੰਨਿਆਵਾਂ ਦੀ ਵਿਧੀ ਪੂਰਵਕ ਪੂਜਾ ਕਰਕੇ ਉਨ੍ਹਾਂ ਦੇ ਤਿਲਕ ਲਗਾਇਆ ਗਿਆ ਅਤੇ ਭੋਗ ਅਰਪਿਤ ਕੀਤਾ ਗਿਆ। ਇਸ ਮੌਕੇ ਸੋਸ਼ਲ ਵਰਕਰ ਸੰਜੀਵ ਕੁਮਾਰ ਬਾਂਸਲ ਅਤੇ ਉਨ੍ਹਾਂ ਦੀ ਧਰਮ-ਪਤਨੀ ਅਨੂ ਬਾਂਸਲ ਵਿਸ਼ੇਸ਼ ਤੌਰ ‘ਤੇ ਪਹੁੰਚੇ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਨੇਜਰ ਗੁਰਪ੍ਰੀਤ ਸਿੰਘ ਨੇ ਵੀ ਪ੍ਰੋਗਰਾਮ ਵਿਚ ਸ਼ਾਮਲ ਹੋ ਕੇ ਕੰਨਿਆਵਾਂ ਨੂੰ ਸ਼ਰਧਾਪੂਰਵਕ ਨਮਨ ਕੀਤਾ।ਪ੍ਰਿੰਸੀਪਲ ਸੰਜੀਵ ਕੁਮਾਰ ਅਤੇ ਹਾਜ਼ਰ ਮਹਿਮਾਨਾਂ ਨੇ ਆਪਣੇ ਕਰ-ਕਮਲਾਂ ਨਾਲ ਕੰਨਿਆਵਾਂ ਨੂੰ ਪ੍ਰਸਾਦ ਵੰਡਿਆ ਅਤੇ ਤੋਹਫ਼ੇ ਭੇਟ ਕੀਤੇ। ਇਸ ਪ੍ਰੋਗਰਾਮ ਰਾਹੀਂ ਭਾਰਤੀ ਸੰਸਕ੍ਰਿਤੀ, ਧਾਰਮਿਕ ਆਸਥਾ ਅਤੇ ਨਾਰੀ ਸ਼ਕਤੀ ਦੇ ਸਤਿਕਾਰ ਦਾ ਸੰਦੇਸ਼ ਦਿੱਤਾ ਗਿਆ। ਪੂਰੇ ਵਾਤਾਵਰਨ ਵਿਚ ਸ਼ਰਧਾ, ਭਗਤੀ ਅਤੇ ਉਤਸ਼ਾਹ ਦੀ ਭਾਵਨਾ ਦੇਖਣ ਨੂੰ ਮਿਲੀ। ਇਸ ਮੌਕੇ ਯੋਗ ਪ੍ਰਮੁੱਖ ਵਿਪਨ ਕੁਮਾਰ, ਸ਼ਿਸ਼ੂ ਵਾਟਿਕਾ ਦੀ ਇੰਚਾਰਜ ਦੀਦੀ ਨਿਰਮਲਜੀਤ ਕੌਰ ਸਮੇਤ ਸ਼ਿਸ਼ੂ ਵਾਟਿਕਾ ਦੀਆਂ ਸਾਰੀਆਂ ਦੀਦੀਆਂ ਹਾਜ਼ਰ ਸਨ। ਇਸ ਪ੍ਰੋਗਰਾਮ ਦਾ ਉਦੇਸ਼ ਬੱਚਿਆਂ ਵਿਚ ਭਾਰਤੀ ਸੰਸਕਾਰਾਂ, ਧਾਰਮਿਕ ਪਰੰਪਰਾਵਾਂ ਅਤੇ ਕੰਨਿਆਵਾਂ ਪ੍ਰਤੀ ਸਤਿਕਾਰ ਦੀ ਭਾਵਨਾ ਨੂੰ ਉਤਸ਼ਾਹਿਤ ਕਰਨਾ ਸੀ।
ਪਿਛਲੀ ਖ਼ਬਰ ਪ੍ਰਾਚੀਨ ਜੈ ਦੁਰਗਾ ਸ਼ਕਤੀ ਮੰਦਰ ਵਿਖੇ ਸਾਲਾਨਾ ਜਾਗਰਣ ਤੇ ਮੇਲਾ ਕਰਵਾਇਆ ਅਗਲੀ ਖ਼ਬਰ ‘ਪਰਵਿੰਦਰ ਸਿੰਘ ਝੋਟਾ ਕਤਲਕਾਂਡ’ ਵਿਧਾਇਕ ਕੋਟਫੱਤਾ ਵਲੋਂ ਮੈਡੀਕਲ ਸਟੋਰਾਂ ’ਤੇ ਨਕੇਲ ਕੱਸਣ ਲਈ ‘ਕੰਟਰੋਲਡ ਮੈਡੀਸਨ ਲੌਗਰ’...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।