26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਇਨਸਾਫ਼ ਲੈਣ ਲਈ ਧਰਨਾ 13ਵੇਂ ਦਿਨ ’ਚ ਦਾਖਲ ਲੋਕਾਂ ਦੀਆਂ ਭਾਵਨਾਵਾਂ ਅਨੁਸਾਰ ਫ਼ੈਸਲੇ ’ਤੇ ਕਾਇਮ ਰਹਾਂਗੇ – ਭੀਮ ਸਿੰਘ

ਮਾਨਸਾ, 25 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਇਨਸਾਫ਼ ਲੈਣ ਲਈ ਸਥਾਨਕ ਤਿੰਨਕੋਨੀ ਨਜ਼ਦੀਕ ਲਗਾਇਆ ਧਰਨਾ 13ਵੇਂ ਦਿਨ ਵੀ ਜਾਰੀ ਰਿਹਾ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਾਰਿਆਂ ਨੂੰ ਸਿਆਸੀ ਹਿਤਾਂ ਤੋਂ ਉੱਪਰ ਉੱਠ ਕੇ ਨਸ਼ਿਆਂ ਖ਼ਿਲਾਫ਼ ਸੰਘਰਸ਼ ਲੜਨਾ ਸਮੇਂ ਦੀ ਮੁੱਖ ਲੋੜ ਹੈ।

ਮਾਨਸਾ ਵਿਖੇ ਲਗਾਏ ਧਰਨੇ ਮੌਕੇ ਜੁੜਿਆ ਲੋਕਾਂ ਦਾ ਇਕੱਠ। ਤਸਵੀਰ : ਸੇਮੀ ਮਾਨਸਾ 26-10-2026
ਮਾਨਸਾ, 25 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਇਨਸਾਫ਼ ਲੈਣ ਲਈ ਸਥਾਨਕ ਤਿੰਨਕੋਨੀ ਨਜ਼ਦੀਕ ਲਗਾਇਆ ਧਰਨਾ 13ਵੇਂ ਦਿਨ ਵੀ ਜਾਰੀ ਰਿਹਾ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਾਰਿਆਂ ਨੂੰ ਸਿਆਸੀ ਹਿਤਾਂ ਤੋਂ ਉੱਪਰ ਉੱਠ ਕੇ ਨਸ਼ਿਆਂ ਖ਼ਿਲਾਫ਼ ਸੰਘਰਸ਼ ਲੜਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਆਖਿਆ ਕਿ ਜਦੋਂ ਤੱਕ ਪੰਜਾਬ ਸਰਕਾਰ ਐਕਸ਼ਨ ਕਮੇਟੀ ਦੀਆਂ ਸਾਰੀਆਂ ਮੰਗਾਂ ਨਹੀਂ ਮੰਨਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਧਰਨੇ ਨੂੰ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ, ਪ੍ਰਗਤੀਸ਼ੀਲ ਲੇਖਕ ਸੰਘ ਦੇ ਸੁਖਦੇਵ ਸਿੰਘ ਸਿਰਸਾ, ਸਾਬਕਾ ਆਈ . ਏ.ਐੱਸ. ਅਧਿਕਾਰੀ ਕੇ.ਜੀ.ਐੱਸ. ਚੀਮਾ, ਲਿਬਰੇਸ਼ਨ ਦੇ ਸੁਖਦਰਸ਼ਨ ਸਿੰਘ ਨੱਤ, ਕਾਂਗਰਸ ਦੇ ਗੁਰਪ੍ਰੀਤ ਸਿੰਘ ਵਿੱਕੀ, ਅਕਾਲੀ ਆਗੂ ਜਸਵਿੰਦਰ ਸਿੰਘ ਤਾਮਕੋਟ, ਆਈ.ਐਨ.ਏ. ਦੇ ਜ਼ਿਲ੍ਹਾ ਪ੍ਰਧਾਨ ਡਾ. ਜਨਕ ਰਾਜ ਸਿੰਗਲਾ ਤੋਂ ਇਲਾਵਾ ਨਿਹੰਗ-ਸਿੰਘ ਬਾਬਾ ਰਾਜਾ ਰਾਮ ਸਿੰਘ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਅਕਾਲੀ ਆਗੂ ਪ੍ਰੇਮ ਕੁਮਾਰ ਅਰੋੜਾ, ਹੰਸ ਰਾਜ ਮੋਫ਼ਰ, ਜਗਤਾਰ ਸਿੰਘ ਝੱਬਰ, ਬੂਟਾ ਸਿੰਘ ਕੋਟਲੱਲੂ, ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ, ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਉੱਘੇ ਚਿੰਤਕ ਡਾ. ਕੁਲਦੀਪ ਸਿੰਘ ਦੀਪ, ਕਹਾਣੀਕਾਰ ਜਸਪਾਲ ਮਾਨਖੇੜਾ, ਰਣਵੀਰ ਰਾਣਾ, ਬਲਵਿੰਦਰ ਸਿੰਘ ਭੁੱਲਰ, ਪ੍ਰੋ. ਗੁਰਦੀਪ ਸਿੰਘ ਢਿੱਲੋਂ, ਸੇਵਾਮੁਕਤ ਥਾਣੇਦਾਰ ਬਲਵੰਤ ਸਿੰਘ ਭੀਖੀ, ਹਰਦੀਪ ਸਿੰਘ ਸਿੱਧੂ, ਐਕਸ਼ਨ ਕਮੇਟੀ ਦੇ ਇੰਦਰਜੀਤ ਸਿੰਘ ਮੁਨਸ਼ੀ, ਧੰਨਾ ਮੱਲ ਗੋਇਲ, ਮਾਨਿਕ ਗੋਇਲ, ਪਰਮਿੰਦਰ ਸਿੰਘ ਬਾਲਿਆਂਵਾਲੀ, ਨਰਿੰਦਰ ਕੌਰ ਬੁਰਜ ਹਮੀਰਾ, ਰਾਜਵਿੰਦਰ ਸਿੰਘ ਰਾਣਾ, ਜਸਵੀਰ ਕੌਰ ਨੱਤ, ਭਗਵੰਤ ਸਿੰਘ ਸਮਾਓਂ, ਕ੍ਰਿਸ਼ਨ ਚੌਹਾਨ, ਸੁਖਜੀਤ ਸਿੰਘ ਰਾਮਾਨੰਦੀ, ਹਰਿੰਦਰ ਸਿੰਘ ਮਾਨਸ਼ਾਹੀਆ, ਜਗਰਾਜ ਸਿੰਘ ਰਾਜੂ ਦਰਾਕਾ, ਭੁਪਿੰਦਰ ਰੂਬੀ, ਗਗਨ ਸਿਰਸੀਵਾਲਾ, ਅਮਨ ਪਟਵਾਰੀ, ਕੁਲਵਿੰਦਰ ਸੁੱਖੀ, ਗੁਰਪ੍ਰੀਤ ਸਿੰਘ ਰੱਲਾ, ਗੁਰਪ੍ਰੀਤ ਸਿੰਘ ਭੰਮੇ ਆਦਿ ਸਨ। ਇਸੇ ਦੌਰਾਨ ਝਾੜੂ ਸਾੜ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਝੋਟਾ ਦੇ ਪਿਤਾ ਸਾਬਕਾ ਫ਼ੌਜੀ ਭੀਮ ਸਿੰਘ ਤੇ ਪਤਨੀ ਮਨਪ੍ਰੀਤ ਕੌਰ ਨੇ ਕਿਹਾ ਕਿ ਪਰਵਿੰਦਰ ਸਿੰਘ ਦੀ ਸ਼ਹਾਦਤ ਨੇ ਲੋਕਾਂ ਨੂੰ ਜਗਾਇਆ ਹੀ ਨਹੀਂ ਬਲਕਿ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੀ ਫ਼ੂਕ ਕੱਢ ਦਿੱਤੀ ਹੈ। ਉਨ੍ਹਾਂ ਵਿਸ਼ਵ ਭਰ ਦੇ ਲੋਕਾਂ ਵਲੋਂ ਮਿਲ ਰਹੇ ਹੁੰਗਾਰੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਰਿਵਾਰ ਲੋਕਾਈ ਦੀਆਂ ਭਾਵਨਾਵਾਂ ਅਨੁਸਾਰ ਫ਼ੈਸਲੇ ਲੈਂਦਾ ਰਹੇਗਾ।
ਪਿਛਲੀ ਖ਼ਬਰ ਰਾਣਾ ਰਣਬੀਰ ਦੇ ਨਾਟਕ ‘ਬੰਦੇ ਬਣੋ ਬੰਦੇ’ ਨੇ ਬੁਢਲਾਡਾ ਵਾਸੀਆਂ ਨੂੰ ਕੀਲਿਆ ਅਗਲੀ ਖ਼ਬਰ ਬਨਾਵਟੀ ਹੱਥਾਂ-ਪੈਰਾਂ ਦਾ ਮਾਪ ਲੈਣ ਲਈ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।