ਬੁਢਲਾਡਾ ’ਚ 2 ਨੌਜਵਾਨ ਬਜ਼ੁਰਗ ਔਰਤ ਦੇ ਕੰਨਾਂ ਦੀਆਂ ਵਾਲੀਆਂ ਝਪਟ ਕੇ ਫ਼ਰਾਰ
ਬੁਢਲਾਡਾ, 26 ਅਕਤੂਬਰ (ਸੁਨੀਲ ਮਨਚੰਦਾ)- ਸਥਾਨਕ ਸ਼ਹਿਰ ਦੇ ਸੰਘਣੀ ਆਬਾਦੀ ਵਾਲੇ ਵਾਰਡ ਨੰਬਰ 8 ਵਿਚ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਮੋਟਰਸਾਈਕਲ ਸਵਾਰ 2 ਅਣਪਛਾਤੇ ਨੌਜਵਾਨ ਇਕ ਬਜ਼ੁਰਗ ਔਰਤ ਦੇ ਕੰਨਾਂ ਦੀਆਂ ਵਾਲੀਆਂ ਝਪਟ ਕੇ ਫ਼ਰਾਰ ਹੋ ਗਏ। ਇਸ ਘਟਨਾ ਦੌਰਾਨ ਬਜ਼ੁਰਗ ਔਰਤ ਜ਼ਖ਼ਮੀ ਹੋ ਗਈ ਹੈ।
ਅਜੀਤ ਡੈਸਕ
27-10-2026