28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਜ਼ਿਲ੍ਹਾ ਪੱਧਰੀ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ

ਮਾਨਸਾ, 27 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਭਾਸ਼ਾ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਸਾਹਿਤ ਸਿਰਜਣ ਮੁਕਾਬਲਿਆਂ ’ਚ ਕਵਿਤਾ, ਲੇਖ ਅਤੇ ਕਹਾਣੀ ਰਚਨਾ ਅਤੇ ਕਵਿਤਾ ਗਾਇਨ ਦੇ ਮੁਕਾਬਲੇ ਕਰਵਾਏ ਗਏ। ਕਵਿਤਾ ਗਾਇਨ ਯਸ਼ਮਿਤਾ ਐਸ.

ਮਾਨਸਾ ਵਿਖੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਮੌਕੇ ਜ਼ਿਲ੍ਹਾ ਖੋਜ ਅਫ਼ਸਰ, ਅਧਿਆਪਕ ਤੇ ਹੋਰ। ਅਜੀਤ ਤਸਵੀਰ 28-10-2026
ਮਾਨਸਾ, 27 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਭਾਸ਼ਾ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਸਾਹਿਤ ਸਿਰਜਣ ਮੁਕਾਬਲਿਆਂ ’ਚ ਕਵਿਤਾ, ਲੇਖ ਅਤੇ ਕਹਾਣੀ ਰਚਨਾ ਅਤੇ ਕਵਿਤਾ ਗਾਇਨ ਦੇ ਮੁਕਾਬਲੇ ਕਰਵਾਏ ਗਏ। ਕਵਿਤਾ ਗਾਇਨ ਯਸ਼ਮਿਤਾ ਐਸ.ਡੀ.ਕੇ.ਐਲ.ਡੀ.ਏ.ਵੀ. ਪਬਲਿਕ ਸਕੂਲ ਮਾਨਸਾ, ਦਵਿੰਦਰਦੀਪ ਕੌਰ ਸ.ਸ.ਸ. ਸਕੂਲ (ਲੜਕੀਆਂ) ਮਾਨਸਾ ਅਤੇ ਜਸ਼ਨਦੀਪ ਸਿੰਘ ਪੀ.ਐਮ. ਸ੍ਰੀ. ਸ.ਸ.ਸ. ਸਕੂਲ ਨੰਗਲ ਕਲਾਂ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ। ਲੇਖ ਰਚਨਾ ’ਚ ਸੁਹਾਨੀ ਗਰਗ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਨਸਾ ਨੇ ਪਹਿਲਾ, ਜਸਮੀਤ ਸਿੰਘ ਮਾਲਵਾ ਪਬਲਿਕ ਹਾਈ ਸਕੂਲ ਖਿਆਲਾ ਕਲਾਂ ਨੇ ਦੂਜਾ ਤੇ ਨੰਦਨੀ ਦਸਮੇਸ਼ ਪਬਲਿਕ ਸਕੂਲ ਮਾਨਸਾ ਨੇ ਤੀਜਾ ਸਥਾਨ ਮੱਲਿਆ। ਕਹਾਣੀ ਰਚਨਾ ’ਚ ਵੰਸ਼ਿਕਾ ਸ.ਕੰ.ਸ.ਸ.ਸ. ਸਕੂਲ ਮਾਨਸਾ, ਸੰਦੀਪ ਕੌਰ ਸ.ਸ.ਸ. ਸਕੂਲ ਬੀਰ ਹੋਡਲਾ ਕਲਾਂ ਤੇ ਨੈਤਿਕਾ ਮੋਰੀਆ ਦਸਮੇਸ਼ ਪਬਲਿਕ ਸਕੂਲ ਮਾਨਸਾ, ਕਵਿਤਾ ਰਚਨਾ ’ਚ ਇਸ਼ਾਨ ਮੁਹੰਮਦ ਸਰਕਾਰੀ ਮਿਡਲ ਸਕੂਲ ਬੱਪੀਆਣਾ, ਕਮਲਪ੍ਰੀਤ ਕੌਰ ਸ.ਸ.ਸ. ਸਕੂਲ ਬੀਰ ਹੋਡਲਾ ਕਲਾਂ ਤੇ ਨੂਰਵੀਰ ਕੌਰ ਮਾਲਵਾ ਪਬਲਿਕ ਹਾਈ ਸਕੂਲ ਖਿਆਲਾ ਕਲਾਂ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ। ਜੱਜ ਦੀ ਭੂਮਿਕਾ ਕਹਾਣੀਕਾਰ ਨਿਰੰਜਣ ਬੋਹਾ, ਦਰਸ਼ਨ ਬਰੇਟਾ, ਉੱਘੇ ਗੀਤਕਾਰ ਤੇ ਗਾਇਕ ਬਲਜਿੰਦਰ ਸੰਗੀਲਾ ਅਤੇ ਮਾਤਾ ਗੁਜਰੀ ਯੂਨੀਵਰਸਿਟੀ ਕਾਲਜ ਦੇ ਸਹਾਇਕ ਪ੍ਰੋਫੈਸਰ ਡਾ. ਬੱਲਮ ਲੀਂਬਾ ਨੇ ਨਿਭਾਈ। ਜੇਤੂਆਂ ਨੂੰ ਸਰਟੀਫਿਕੇਟ ਤੇ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਖੋਜ ਅਫ਼ਸਰ ਗੁਰਪ੍ਰੀਤ ਸਿੰਘ ਨੇ ਵਿਦਿਆ ਰਥੀਆਂ ਨੂੰ ਵਧਾਈ ਦਿੰਦਿਆਂ ਵਿਭਾਗ ਦੇ ਕਾਰਜਾਂ ਤੇ ਗਤੀਵਿਧੀਆਂ ਦੀ ਜਾਣਕਾਰੀ ਦਿੱਤੀ। ਮੰਚ ਸੰਚਾਲਨ ਵਿਨੋਦ ਮਿੱਤਲ ਨੇ ਕੀਤਾ। ਇਸ ਮੌਕੇ ਸਰਬਜੀਤ ਸਿੰਘ, ਅਰਸ਼ਦੀਪ ਸਿੰਘ, ਓਮ ਪ੍ਰਕਾਸ਼ ਤੋਂ ਇਲਾਵਾ ਅਧਿਆਪਕ ਹਾਜ਼ਰ ਸਨ।
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਪੱਧਰੀ ਪੱਧਰੀ ਮੀਟਿੰਗ ਅਣਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਸਿਖਲਾਈ ਸ਼ੁਰ... ਅਗਲੀ ਖ਼ਬਰ ਉਪ ਮੰਡਲ ਮੈਜਿਸਟਰੇਟਾਂ ਵਲੋਂ ਜ਼ਿਲ੍ਹੇ ’ਚ ਅਨਾਜ ਮੰਡੀਆਂ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।