28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਪੱਧਰੀ ਪੱਧਰੀ ਮੀਟਿੰਗ ਅਣਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਸਿਖਲਾਈ ਸ਼ੁਰੂ ਕਰਵਾਉਣ ਦੀ ਮੰਗ

ਮਾਨਸਾ, 27 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਦੀ ਮੀਟਿੰਗ ਇੱਥੇ ਹੋਈ । ਇਸ ਦੌਰਾਨ ਪਰਵਿੰਦਰ ਸਿੰਘ ਝੋਟਾ ਹੱਤਿਆ ਕਾਂਡ ਦੀ ਸਖ਼ਤ ਨਿਖੇਧੀ ਕਰਦਿਆਂ ਸ਼ਰਧਾਂਜਲੀ ਅਰਪਿਤ ਕੀਤੀ ਗਈ।

ਅਜੀਤ ਡੈਸਕ 28-10-2026
ਮਾਨਸਾ, 27 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਦੀ ਮੀਟਿੰਗ ਇੱਥੇ ਹੋਈ । ਇਸ ਦੌਰਾਨ ਪਰਵਿੰਦਰ ਸਿੰਘ ਝੋਟਾ ਹੱਤਿਆ ਕਾਂਡ ਦੀ ਸਖ਼ਤ ਨਿਖੇਧੀ ਕਰਦਿਆਂ ਸ਼ਰਧਾਂਜਲੀ ਅਰਪਿਤ ਕੀਤੀ ਗਈ। ਸੂਬਾ ਪ੍ਰਧਾਨ ਧੰਨਾ ਮੱਲ ਗੋਇਲ, ਸੂਬਾਈ ਸਹਾਇਕ ਸਕੱਤਰ ਤਾਰਾ ਚੰਦ ਭਾਵਾ, ਜ਼ਿਲ੍ਹਾ ਪ੍ਰਧਾਨ ਸੱਤਪਾਲ ਰਿਸ਼ੀ ਤੇ ਰਘਵੀਰ ਚੰਦ ਸ਼ਰਮਾ ਨੇ ਐਸੋਸੀਏਸ਼ਨ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਚਰਚਾ ਕਰਦਿਆਂ ਪ੍ਰੈਕਟੀਸ਼ਨਰ ਪਿੰਡਾਂ/ਸ਼ਹਿਰਾਂ ’ਚ ਲੋਕਾਂ ਨੂੰ ਸਾਫ਼-ਸੁਥਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ ਪਰ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰ ਰਹੀ ਹੈ। ਬੁਲਾਰਿਆਂ ਨੇ ਆਖਿਆ ਕਿ ਅਣਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਸ਼ਾਰਟ-ਟਰਮ ਸਿਖਲਾਈ ਸ਼ੁਰੂ ਕਰਨ ਲਈ ਸਵੈ-ਘੋਸ਼ਣਾ, ਯੋਗਤਾ ਅਤੇ ਤਜਰਬਾ ਸਰਟੀਫਿਕੇਟ ਸਿਵਲ ਸਰਜਨਾਂ ਰਾਹੀਂ ਜਮਾਂ ਕਰਵਾਉਣ ਦੇ ਆਦੇਸ਼ ਦਿੱਤੇ ਗਏ ਸਨ, ਜੋ ਐਸੋਸੀਏਸ਼ਨ ਵਲੋਂ ਸਹਿਯੋਗ ਕਰਦਿਆਂ ਜਮਾਂ ਕਰਵਾ ਦਿੱਤੇ ਗਏ ਹਨ। ਇਸ ਸਬੰਧੀ ਸਿਹਤ ਮੰਤਰੀ, ਪ੍ਰਿੰਸੀਪਲ ਸਿਹਤ ਸਕੱਤਰ ਅਤੇ ਡਾਇਰੈਕਟਰ ਸਿਹਤ ਵਿਭਾਗ ਨਾਲ ਕਈ ਮੀਟਿੰਗਾਂ ਵੀ ਹੋ ਚੁੱਕੀਆਂ ਹਨ ਪ੍ਰੰਤੂ ਵਾਰ-ਵਾਰ ਮੰਗ ਕਰਨ ਦੇ ਬਾਵਜੂਦ ਡਾਟਾ ਨਾ ਪਹੁੰਚਣ ਦਾ ਬਹਾਨਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਿਖਲਾਈ ਜਲਦੀ ਸ਼ੁਰੂ ਕਰਵਾਈ ਜਾਵੇ। ਇਸ ਮੌਕੇ ਸਿਮਰਜੀਤ ਸਿੰਘ ਗਾਗੋਵਾਲ, ਅਮਰੀਕ ਸਿੰਘ ਮਾਖਾ, ਸਿਸਨ ਗੋਇਲ, ਅਸ਼ੋਕ ਕੁਮਾਰ ਗਾਮੀਵਾਲਾ, ਹਰਬੰਸ ਸਿੰਘ ਦਿਆਲਪੁਰਾ, ਅੰਗਰੇਜ਼ ਸਿੰਘ ਸਾਹਨੇਵਾਲੀ, ਜਗਸੀਰ ਸਿੰਘ, ਗੁਰਵਿੰਦਰ ਸਿੰਘ ਜੋਗਾ, ਪ੍ਰੇਮ ਸਿੰਘ ਕਿਸ਼ਨਗੜ੍ਹ, ਗੁਰਪ੍ਰੀਤ ਸਿੰਘ, ਸੁਖਪਾਲ ਸਿੰਘ ਹਾਕਮਵਾਲਾ, ਗੁਰਜੀਤ ਸਿੰਘ ਬਰੇ, ਰਾਜਵੀਰ ਸਿੰਘ, ਰਮਜਾਨ ਖਾਂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਨੇ ਹਰਜਿੰਦਰ ਸਿੰਘ ਸੰਧੂ ਨੂੰ ਹਲਕਾ ਜ਼ੀਰਾ ਤੋਂ ਉਮੀਦਵਾਰ ਐਲਾਨਿਆ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।