03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਐੱਸ.ਡੀ.ਐੱਮ. ਵਲੋਂ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਨਾਜ ਮੰਡੀਆਂ ਦਾ ਦੌਰਾ

ਬੁਢਲਾਡਾ , 2 ਨਵੰਬਰ ( ਸੁਨੀਲ ਮਨਚੰਦਾ )- ਉਪ ਮੰਡਲ ਮੈਜਿਸਟਰੇਟ ਬੁਢਲਾਡਾ ਗੁਰਮੀਤ ਕੁਮਾਰ ਵਲੋਂ ਵੱਖ - ਵੱਖ ਪਿੰਡਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਕਰ ਕੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ । ਉਨ੍ਹਾਂ ਰੰਘੜਿਆਲ , ਕੁੱਲਰੀਆਂ , ਬੋਹਾ , ਸੈਦੇਵਾਲਾ , ਬਖਸ਼ੀਵਾਲਾ , ਦੋਦੜਾ ਤੇ ਭਾਦੜਾ ਦੀਆਂ ਅਨਾਜ ਮੰਡੀਆਂ ਦਾ ਦੌਰਾ ਕਰਦਿਆਂ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੰਡੀਆਂ ’ ਚ ਆਈ ਫ਼ਸਲ ਦੀ ਲਿਫ਼ਟਿੰਗ ਅਤੇ ਬਾਰਦਾਨੇ ਦਾ ਯੋਗ ਪ੍ਰਬੰਧ ਰੱਖਿਆ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ।

ਅਜੀਤ ਡੈਸਕ 03-11-2026
ਬੁਢਲਾਡਾ , 2 ਨਵੰਬਰ ( ਸੁਨੀਲ ਮਨਚੰਦਾ )- ਉਪ ਮੰਡਲ ਮੈਜਿਸਟਰੇਟ ਬੁਢਲਾਡਾ ਗੁਰਮੀਤ ਕੁਮਾਰ ਵਲੋਂ ਵੱਖ - ਵੱਖ ਪਿੰਡਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਕਰ ਕੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ । ਉਨ੍ਹਾਂ ਰੰਘੜਿਆਲ , ਕੁੱਲਰੀਆਂ , ਬੋਹਾ , ਸੈਦੇਵਾਲਾ , ਬਖਸ਼ੀਵਾਲਾ , ਦੋਦੜਾ ਤੇ ਭਾਦੜਾ ਦੀਆਂ ਅਨਾਜ ਮੰਡੀਆਂ ਦਾ ਦੌਰਾ ਕਰਦਿਆਂ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੰਡੀਆਂ ’ ਚ ਆਈ ਫ਼ਸਲ ਦੀ ਲਿਫ਼ਟਿੰਗ ਅਤੇ ਬਾਰਦਾਨੇ ਦਾ ਯੋਗ ਪ੍ਰਬੰਧ ਰੱਖਿਆ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ । ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ’ ਚ ਪੂਰੀ ਤਰ੍ਹਾਂ ਸੁੱਕਾ ਝੋਨਾ ਹੀ ਲਿਆਉਣ ਤਾਂ ਜੋ ਫ਼ਸਲ ਦੀ ਤੁਰੰਤ ਖ਼ਰੀਦ ਹੋ ਸਕੇ । ਅਨਾਜ ਮੰਡੀਆਂ ਦੇ ਦੌਰੇ ਤੋਂ ਇਲਾਵਾ ਐੱਸ . ਡੀ . ਐੱਮ . ਨੇ ਖੇਤਾਂ ’ ਚ ਜਾ ਕੇ ਫ਼ਸਲਾਂ ਦੀ ਰਹਿੰਦ - ਖੂਹੰਦ ਨੂੰ ਅੱਗ ਲਗਾਉਣ ਦੀ ਥਾਂ ਖੇਤਾਂ ’ ਚ ਹੀ ਵਾਹ ਰਹੇ ਕਿਸਾਨਾਂ ਦੀ ਹੌਂਸਲਾ - ਅਫ਼ਜ਼ਾਈ ਕੀਤੀ । ਉਨ੍ਹਾਂ ਕਿਸਾਨਾਂ ਨੂੰ ਸਬਸਿਡੀ ’ ਤੇ ਦਿੱਤੀ ਜਾ ਰਹੀ ਖੇਤੀ ਮਸੀਨਰੀ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਰੱਖਣ ਅਤੇ ਧਰਤੀ ਦੀ ਉਪਜਾਊ ਸ਼ਕਤੀ ਬਚਾਉਣ ਲਈ ਅਜਿਹੇ ਅਗਾਂਹਵਧੂ ਕਿਸਾਨਾਂ ਦਾ ਯੋਗਦਾਨ ਬਹੁਤ ਸ਼ਲਾਘਾਯੋਗ ਹੈ ।
ਪਿਛਲੀ ਖ਼ਬਰ ਐੱਸ.ਡੀ. ਕਾਲਜ ਵਿਖੇ ‘ਨਸ਼ਾ ਮੁਕਤ ਯੁਵਾ ਫੋਰ ਵਿਕਸਿਤ ਭਾਰਤ’ ਤਹਿਤ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂਆਂ ਨੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।