ਸੰਗਰੂਰ ਵਿਖੇ ਰਾਹੁਲ ਗਾਂਧੀ ਦੀ ਇਨਸਾਫ਼ ਰੈਲੀ ਨੂੰ ਲੈ ਕੇ ਕਾਂਗਰਸੀ ਵਰਕਰਾਂ ਵਿਚ ਭਾਰੀ ਉਤਸ਼ਾਹ- ਕੁੱਤੀਵਾਲ
ਸੰਗਤ ਮੰਡੀ, 3 ਨਵੰਬਰ (ਸੁਖਤੇਜ ਧਾਲੀਵਾਲ/ਅੰਮ੍ਰਿਤਪਾਲ ਸ਼ਰਮਾ)- ਸੰਗਰੂਰ ਵਿਖੇ ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋਣ ਜਾ ਰਹੀ ਇਨਸਾਫ਼ ਰੈਲੀ ਨੂੰ ਲੈ ਕੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਰੈਲੀ ਵਿਚ ਹਲਕਾ ਬਠਿੰਡਾ ਦਿਹਾਤੀ ਤੋਂ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਸ਼ਮੂਲੀਅਤ ਕਰਨਗੇ।
ਹ
ਹਲਕਾ ਬਠਿੰਡਾ ਦਿਹਾਤੀ ਤੋਂ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਤੇ ਵਰਕਰ ਕਰਨਗੇ ਸ਼ਮੂਲੀਅਤ, ਤਿਆਰੀਆਂ ਮੁਕੰਮਲ
04-11-2026
ਸੰਗਤ ਮੰਡੀ, 3 ਨਵੰਬਰ (ਸੁਖਤੇਜ ਧਾਲੀਵਾਲ/ਅੰਮ੍ਰਿਤਪਾਲ ਸ਼ਰਮਾ)- ਸੰਗਰੂਰ ਵਿਖੇ ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋਣ ਜਾ ਰਹੀ ਇਨਸਾਫ਼ ਰੈਲੀ ਨੂੰ ਲੈ ਕੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਰੈਲੀ ਵਿਚ ਹਲਕਾ ਬਠਿੰਡਾ ਦਿਹਾਤੀ ਤੋਂ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਸ਼ਮੂਲੀਅਤ ਕਰਨਗੇ। ਰੈਲੀ ਵਿਚ ਵਰਕਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕ ਗੁਰਜੰਟ ਸਿੰਘ ਕੁੱਤੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਦਿੱਲੀ ਵਿਖੇ ਬੀਤੇ ਦਿਨੀਂ ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋਈ ਮਹਾਰੈਲੀ ਤੋਂ ਬਾਅਦ ਹੁਣ ਮਾਲਵੇ ਦੇ ਕੇਂਦਰ ਸੰਗਰੂਰ ਵਿਖੇ ਹੋਣ ਵਾਲੀ ਇਨਸਾਫ਼ ਰੈਲੀ ਰਾਹੀਂ ਰਾਹੁਲ ਗਾਂਧੀ ਪੰਜਾਬ ਦੇ ਲੋਕਾਂ ਨਾਲ ਆਪਣੇ ਵਿਚਾਰ ਸਾਂਝੇ ਕਰਨਗੇ। ਉਨ੍ਹਾਂ ਕਿਹਾ ਕਿ ਰੈਲੀ ਨੂੰ ਲੈ ਕੇ ਪਾਰਟੀ ਵਰਕਰਾਂ ਵਿਚ ਉਤਸ਼ਾਹ ਹੈ । ਸਾਬਕਾ ਵਿਧਾਇਕ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਇਤਿਹਾਸ ਦੇਸ਼ ਦੀ ਆਜ਼ਾਦੀ, ਲੋਕਤੰਤਰ ਦੀ ਮਜ਼ਬੂਤੀ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਦੀ ਰਾਖੀ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਹਲਕਾ ਬਠਿੰਡਾ ਦਿਹਾਤੀ ਦੇ ਵੱਖ-ਵੱਖ ਪਿੰਡਾਂ ਵਿਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਸੰਪਰਕ ਕਰਕੇ ਰੈਲੀ ਵਿਚ ਸ਼ਮੂਲੀਅਤ ਲਈ ਪ੍ਰਬੰਧ ਕੀਤੇ ਗਏ ਹਨ । ਵਰਕਰਾਂ ਨੂੰ ਸੰਗਰੂਰ ਪਹੁੰਚਾਉਣ ਲਈ ਵੀ ਲੋੜੀਂਦੇ ਇੰਤਜ਼ਾਮ ਮੁਕੰਮਲ ਕਰ ਲਏ ਗਏ ਹਨ। ਅੰਤ ਵਿਚ ਉਨ੍ਹਾਂ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਦੀ ਤਾਕਤ ਉਸ ਦੇ ਸਮਰਪਿਤ ਵਰਕਰ ਹੁੰਦੇ ਹਨ ਅਤੇ ਕਾਂਗਰਸ ਪਾਰਟੀ ਦੇ ਵਰਕਰਾਂ ਦੀ ਮਿਹਨਤ ਤੇ ਸੰਗਠਨਾਤਮਕ ਭੂਮਿਕਾ ਅਹਿਮ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਨਸਾਫ਼ ਰੈਲੀ ਵਿਚ ਹਲਕਾ ਬਠਿੰਡਾ ਦਿਹਾਤੀ ਦੀ ਭਰਵੀਂ ਸ਼ਮੂਲੀਅਤ ਰਹੇਗੀ।