03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਪਰਾਲੀ ਸਾੜਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ-ਡੀ.ਸੀ.

ਮਾਨਸਾ, 3 ਨਵੰਬਰ (ਰਾਵਿੰਦਰ ਸਿੰਘ ਰਵੀ)- ਜ਼ਿਲੇ੍ਹ ’ਚ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਰੱਖਣ ਅਤੇ ਝੋਨੇ ਦੀ ਰਹਿੰਦ-ਖੂੰਹਦ ਦੇ ਯੋਗ ਨਿਪਟਾਰੇ ਲਈ ਜ਼ਮੀਨੀ ਪੱਧਰ ’ਤੇ ਹੋ ਰਹੇ ਉਪਰਾਲਿਆਂ ਦੀ ਸਮੀਖਿਆ ਕਰਨ ਦੇ ਮਕਸਦ ਨਾਲ ਨਵਜੋਤ ਕੌਰ ਡਿਪਟੀ ਕਮਿਸ਼ਨਰ ਮਾਨਸਾ ਵਲੋਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਪਰਾਲੀ ਜਾਂ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੇ ਮਾਮਲਿਆਂ ’ਚ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਜਾਵੇਗੀ ਅਤੇ ਪਰਾਲੀ ਸਾੜਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ।

ਮਾਨਸਾ ਵਿਖੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਨਵਜੋਤ ਕੌਰ ਡਿਪਟੀ ਕਮਿਸ਼ਨਰ। ਅਜੀਤ ਤਸਵੀਰ 04-11-2026
ਮਾਨਸਾ, 3 ਨਵੰਬਰ (ਰਾਵਿੰਦਰ ਸਿੰਘ ਰਵੀ)- ਜ਼ਿਲੇ੍ਹ ’ਚ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਰੱਖਣ ਅਤੇ ਝੋਨੇ ਦੀ ਰਹਿੰਦ-ਖੂੰਹਦ ਦੇ ਯੋਗ ਨਿਪਟਾਰੇ ਲਈ ਜ਼ਮੀਨੀ ਪੱਧਰ ’ਤੇ ਹੋ ਰਹੇ ਉਪਰਾਲਿਆਂ ਦੀ ਸਮੀਖਿਆ ਕਰਨ ਦੇ ਮਕਸਦ ਨਾਲ ਨਵਜੋਤ ਕੌਰ ਡਿਪਟੀ ਕਮਿਸ਼ਨਰ ਮਾਨਸਾ ਵਲੋਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਪਰਾਲੀ ਜਾਂ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੇ ਮਾਮਲਿਆਂ ’ਚ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਜਾਵੇਗੀ ਅਤੇ ਪਰਾਲੀ ਸਾੜਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਖੇਤੀਬਾੜੀ ਅਧਿਕਾਰੀਆਂ ਨੂੰ ਕਿਸਾਨਾਂ ਨਾਲ ਨਿਰੰਤਰ ਰਾਬਤਾ ਕਾਇਮ ਰੱਖਣ ਅਤੇ ਸਰਕਾਰ ਵਲੋਂ ਦਿੱਤੀ ਜਾ ਰਹੀ ਸਬਸਿਡੀ ਵਾਲੀ ਖੇਤੀ ਮਸ਼ੀਨਰੀ ਹਰ ਲੋੜਵੰਦ ਕਿਸਾਨ ਤੱਕ ਸਮੇਂ ਸਿਰ ਪਹੁੰਚਾਉਣਾ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਅਪੀਲ ਕੀਤੀ ਕਿ ਪ੍ਰਸ਼ਾਸਨਿਕ ਤੇ ਪੁਲਿਸ ਆਧਾਰਿਤ ਚੌਕਸੀ ਟੀਮਾਂ ਪਿੰਡਾਂ ਅਤੇ ਖੇਤਾਂ ’ਚ ਜਾ ਕੇ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਹੁੰਦੇ ਵਾਤਾਵਰਣ ਅਤੇ ਜ਼ਮੀਨੀ ਨੁਕਸਾਨਾਂ ਪ੍ਰਤੀ ਜਾਗਰੂਕ ਕਰਨ। ਉਨ੍ਹਾਂ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੂੰ ਫ਼ੀਲਡ ’ਚ ਮੁਸਤੈਦ ਰਹਿਣ ਲਈ ਹਦਾਇਤ ਕੀਤੀ ਤਾਂ ਜੋ ਪਰਾਲੀ ਨੂੰ ਅੱਗ ਲੱਗਣ ਦੀ ਸੂਰਤ ’ਚ ਤੁਰੰਤ ਕਾਰਵਾਈ ਕੀਤੀ ਜਾ ਸਕੇ। ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮਜ, ਡੀ.ਐਸ.ਪੀ., ਥਾਣਾ ਮੁਖੀਆਂ ਅਤੇ ਤਹਿਸੀਲਦਾਰਾਂ ਨੂੰ ਤਾਲਮੇਲ ਕਰ ਕੇ ਪਿੰਡਾਂ ’ਚ ਲਗਾਤਾਰ ਨਿਰੀਖਣ ਕਰਦੇ ਰਹਿਣ ਦੀ ਹਦਾਇਤ ਕੀਤੀ ਹੈ। ਇਸ ਮੌਕੇ ਕ੍ਰਿਤਿਕਾ ਗੋਇਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਬਲਜੀਤ ਕੌਰ ਐਸ. ਡੀ. ਐਮ. ਮਾਨਸਾ, ਹਰਜਿੰਦਰ ਸਿੰਘ ਜੱਸਲ ਐਸ. ਡੀ. ਐਮ. ਸਰਦੂਲਗੜ੍ਹ, ਗੁਰਮੀਤ ਕੁਮਾਰ ਐਸ. ਡੀ. ਐਮ. ਬੁਢਲਾਡਾ, ਹਰਮਨ ਗਿੱਲ ਐਸ. ਡੀ. ਓ. ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਡਾ. ਹਰਵਿੰਦਰ ਸਿੰਘ ਮੁੱਖ ਖੇਤੀਬਾੜੀ ਅਫ਼ਸਰ, ਕਵਿਤਾ ਗਰਗ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਦਫ਼ਤਰੀ ਕਾਮਿਆਂ ਨੇ ਗੇਟ ਰੈਲੀਆਂ ਕਰ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ ਸਰਕਾਰ ’ਤੇ ਮੰਗਾਂ ਨਾ ਮੰਨਣ ਦਾ ਦੋਸ਼ ਅਗਲੀ ਖ਼ਬਰ ਨਸ਼ਾ ਹੋਟ ਸਪੋਟ ਖੇਤਰਾਂ ਨੂੰ ਨਸ਼ਾ ਮੁਕਤ ਕਰਨ ਲਈ ਅਧਿਕਾਰੀ ਸਰਗਰਮ ਹੋਣ-ਡੀ.ਸੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।