03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਦਫ਼ਤਰੀ ਕਾਮਿਆਂ ਨੇ ਗੇਟ ਰੈਲੀਆਂ ਕਰ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ ਸਰਕਾਰ ’ਤੇ ਮੰਗਾਂ ਨਾ ਮੰਨਣ ਦਾ ਦੋਸ਼

ਮਾਨਸਾ , 3 ਨਵੰਬਰ ( ਬਲਵਿੰਦਰ ਸਿੰਘ ਧਾਲੀਵਾਲ )- ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਸੱਦੇ ’ ਤੇ ਦਫ਼ਤਰੀ ਕਰਮਚਾਰੀਆਂ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਸਿਵਲ ਸਰਜਨ ਦਫ਼ਤਰ ਅੱਗੇ ਗੇਟ ਅੱਗੇ ਰੈਲੀਆਂ ਕਰ ਕੇ ਰੋਸ ਪ੍ਰਗਟਾਇਆ । ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਮੰਗਾਂ ਮੰਨਣ ਤੋਂ ਭੱਜ ਰਹੀ ਹੈ ।

ਅਜੀਤ ਡੈਸਕ 04-11-2026
ਮਾਨਸਾ , 3 ਨਵੰਬਰ ( ਬਲਵਿੰਦਰ ਸਿੰਘ ਧਾਲੀਵਾਲ )- ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਸੱਦੇ ’ ਤੇ ਦਫ਼ਤਰੀ ਕਰਮਚਾਰੀਆਂ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਸਿਵਲ ਸਰਜਨ ਦਫ਼ਤਰ ਅੱਗੇ ਗੇਟ ਅੱਗੇ ਰੈਲੀਆਂ ਕਰ ਕੇ ਰੋਸ ਪ੍ਰਗਟਾਇਆ । ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਮੰਗਾਂ ਮੰਨਣ ਤੋਂ ਭੱਜ ਰਹੀ ਹੈ । ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ ਖੁਡਾਲ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਲੰਮੇ ਸਮੇਂ ਤੋਂ ਲਟਕਦੀਆਂ ਹਨ ਅਤੇ ਸਰਕਾਰ ਦਾ ਕਾਰਜਕਾਲ ਪੂਰਾ ਹੋਣ ਵਾਲਾ ਹੈ ਪਰ ਸੱਤਾਧਾਰੀ ਧਿਰ ਮੰਗਾਂ ਪ੍ਰਤੀ ਗੰਭੀਰ ਨਹੀਂ । ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਮੌਕੇ ਆਮ ਆਦਮੀ ਪਾਰਟੀ ਵਲੋਂ ਸੱਤਾ ਹਾਸਲ ਕਰਨ ਉਪਰੰਤ ਪਹਿਲ ਦੇ ਆਧਾਰ ’ ਤੇ ਕਰਮਚਾਰੀਆਂ ਦੀਆਂ ਮੰਗਾਂ ਮੰਨਣ ਦਾ ਵਾਅਦਾ ਕੀਤਾ ਸੀ , ਜੋ ਵਫ਼ਾ ਨਹੀਂ ਹੋਇਆ । ਸਿਹਤ ਵਿਭਾਗ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਸੰਦੀਪ ਸਿੰਘ ਵਾਲੀਆ , ਵਾਟਰ ਸਪਲਾਈ ਵਿਭਾਗ ਦੇ ਪ੍ਰਧਾਨ ਸੁਖਵਿੰਦਰ ਸਿੰਘ , ਡੀ . ਸੀ . ਦਫ਼ਤਰ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਵਾਅਦਾ ਖ਼ਿਲਾਫ਼ੀ ਦਾ ਖ਼ਮਿਆਜ਼ਾ 2027 ਦੀਆਂ ਚੋਣਾਂ ’ ਚ ਭੁਗਤਣਾ ਪਵੇਗਾ । ਉਨ੍ਹਾਂ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ , ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਨਾਲ ਹੀ ਹੋਰ ਹੱਕੀ ਮੰਗਾਂ ਮੰਨੀਆਂ ਜਾਣ । ਸੰਬੋਧਨ ਤੇ ਸ਼ਾਮਿਲ ਹੋਣ ਵਾਲਿਆਂ ’ ਚ ਭੁਪਿੰਦਰ ਸਿੰਘ , ਸੁਖਵਿੰਦਰ ਸਿੰਘ , ਕੁਲਵਿੰਦਰ ਸਿੰਘ , ਕੁਲਵੰਤ ਸਿੰਘ , ਯਾਦਵਿੰਦਰ ਸਿੰਘ , ਅਸ਼ੋਕ ਕੁਮਾਰ ਸੁਪਰਡੈਂਟ , ਕੰਵਰਜੀਤ ਸਿੰਘ ਸੁਪਰਡੈਂਟ , ਜਸਵੰਤ ਸਿੰਘ ਮੌਜੋ , ਨਿਸ਼ਾ ਰਾਣੀ , ਜਸਪ੍ਰੀਤ ਕੌਰ , ਗੀਤਾ ਗੁਪਤਾ , ਰਮਨਦੀਪ ਕੌਰ , ਹਰਬੰਸ ਕੌਰ , ਅਮਨਦੀਪ ਕੌਰ , ਹਰਪ੍ਰੀਤ ਕੌਰ , ਸੁਖਪ੍ਰੀਤ ਕੌਰ , ਰੇਨੂ ਬਾਲਾ , ਸੈਲੀ ਰਾਣੀ , ਰੋਜੀ ਆਦਿ ਸਨ ।
ਪਿਛਲੀ ਖ਼ਬਰ ਮਨੂ ਵਾਟਿਕਾ ਸਕੂਲ ਦੀ ਖਿਡਾਰਨ ਸਿਰਜਨਵੀਰ ਕੌਰ ਨੇ ਸ਼ਤਰੰਜ ਮੁਕਾਬਲਿਆਂ ’ਚ ਜਿੱਤਿਆ ਚਾਂਦੀ ਦਾ ਤਗਮਾ ਅਗਲੀ ਖ਼ਬਰ ਪਰਾਲੀ ਸਾੜਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ-ਡੀ.ਸੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।