03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਮਨੂ ਵਾਟਿਕਾ ਸਕੂਲ ਦੀ ਖਿਡਾਰਨ ਸਿਰਜਨਵੀਰ ਕੌਰ ਨੇ ਸ਼ਤਰੰਜ ਮੁਕਾਬਲਿਆਂ ’ਚ ਜਿੱਤਿਆ ਚਾਂਦੀ ਦਾ ਤਗਮਾ

ਬੁਢਲਾਡਾ, 3 ਨਵੰਬਰ (ਸੁਨੀਲ ਮਨਚੰਦਾ)- ਸਥਾਨਕ ਮਨੂ ਵਾਟਿਕਾ ਡੇਅ ਬੋਰਡਿੰਗ ਸੀਨੀਅਰ ਸੈਕੰਡਰੀ ਸਕੂਲ ਦੀ 6ਵੀਂ ਜਮਾਤ ਦੀ ਖਿਡਾਰਨ ਸਿਰਜਨਵੀਰ ਕੌਰ ਸਿੱਧੂ ਨੇ ਖੇਡਾਂ ਦੇ ਖੇਤਰ ’ਚ ਸ਼ਾਨਦਾਰ ਪ੍ਰਾਪਤੀ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਮਲੇਰਕੋਟਲਾ ਵਿਖੇ ਕਰਵਾਈਆਂ ਗਈਆਂ 70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੇ ਸ਼ਤਰੰਜ ਮੁਕਾਬਲਿਆਂ ’ਚ ਉਸ ਨੇ ਸਿਲਵਰ ਮੈਡਲ ਹਾਸਲ ਕੀਤਾ।

ਸਿਰਜਨਵੀਰ ਕੌਰ ਦਾ ਸਕੂਲ ਪਹੁੰਚਣ ’ਤੇ ਸਨਮਾਨ ਕਰਦੇ ਹੋਏ ਪ੍ਰਿੰਸੀਪਲ ਸਤੀਸ਼ ਕੁਮਾਰ। ਤਸਵੀਰ : ਸੁਨੀਲ ਮਨਚੰਦਾ 04-11-2026
ਬੁਢਲਾਡਾ, 3 ਨਵੰਬਰ (ਸੁਨੀਲ ਮਨਚੰਦਾ)- ਸਥਾਨਕ ਮਨੂ ਵਾਟਿਕਾ ਡੇਅ ਬੋਰਡਿੰਗ ਸੀਨੀਅਰ ਸੈਕੰਡਰੀ ਸਕੂਲ ਦੀ 6ਵੀਂ ਜਮਾਤ ਦੀ ਖਿਡਾਰਨ ਸਿਰਜਨਵੀਰ ਕੌਰ ਸਿੱਧੂ ਨੇ ਖੇਡਾਂ ਦੇ ਖੇਤਰ ’ਚ ਸ਼ਾਨਦਾਰ ਪ੍ਰਾਪਤੀ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਮਲੇਰਕੋਟਲਾ ਵਿਖੇ ਕਰਵਾਈਆਂ ਗਈਆਂ 70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੇ ਸ਼ਤਰੰਜ ਮੁਕਾਬਲਿਆਂ ’ਚ ਉਸ ਨੇ ਸਿਲਵਰ ਮੈਡਲ ਹਾਸਲ ਕੀਤਾ। ਇਸ ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ’ਤੇ ਉਸ ਨੇ ਨੈਸ਼ਨਲ ਟਰਾਇਲਾਂ ਲਈ ਵੀ ਕੁਆਲੀਫਾਈ ਕਰ ਲਿਆ ਹੈ। ਸਿਰਜਨਵੀਰ ਕੌਰ ਦੀ ਇਸ ਪ੍ਰਾਪਤੀ ’ਤੇ ਸਕੂਲ ਦੇ ਪ੍ਰਿੰਸੀਪਲ ਉਮੇਸ਼ ਗਰਗ (ਸੀ.ਬੀ.ਐੱਸ.ਈ.) ਅਤੇ ਪ੍ਰਿੰਸੀਪਲ ਸਤੀਸ਼ ਕੁਮਾਰ (ਪੀ.ਐੱਸ.ਈ.ਬੀ.) ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਿਦਿਆਰਥਣ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ’ਚ ਅਹਿਮ ਯੋਗਦਾਨ ਪਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਸ਼ਤਰੰਜ ਵਰਗੀਆਂ ਖੇਡਾਂ ਬੱਚਿਆਂ ’ਚ ਇਕਾਗਰਤਾ, ਸੋਚਣ-ਸਮਝਣ ਦੀ ਸਮਰੱਥਾ, ਫੈਸਲੇ ਲੈਣ ਦੀ ਯੋਗਤਾ ਅਤੇ ਆਤਮ-ਵਿਸ਼ਵਾਸ ਨੂੰ ਵਧਾਉਂਦੀਆਂ ਹਨ। ਚੇਅਰਮੈਨ ਭਾਰਤ ਭੂਸ਼ਣ ਗੁਪਤਾ ਨੇ ਵੀ ਖਿਡਾਰਨ, ਉਸ ਦੇ ਮਾਪਿਆਂ ਅਤੇ ਕੋਚ ਨੂੰ ਵਧਾਈ ਦਿੰਦਿਆਂ ਕਿਹਾ ਕਿ ਹਰ ਬੱਚੇ ’ਚ ਕੋਈ ਨਾ ਕੋਈ ਵਿਸ਼ੇਸ਼ ਪ੍ਰਤਿਭਾ ਹੁੰਦੀ ਹੈ ਅਤੇ ਲੋੜ ਉਸ ਪ੍ਰਤਿਭਾ ਨੂੰ ਪਛਾਣ ਕੇ ਨਿਖਾਰਨ ਦੀ ਹੁੰਦੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਸਕੂਲ ਵਲੋਂ ਵਿਦਿਆਰਥੀਆਂ ਨੂੰ ਖੇਡਾਂ ਦੇ ਖੇਤਰ ’ਚ ਉੱਚ ਪੱਧਰੀ ਮੁਕਾਬਲਿਆਂ ਤੱਕ ਪਹੁੰਚਾਉਣ ਲਈ ਹਰ ਸੰਭਵ ਸਹਿਯੋਗ ਅਤੇ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਰਹਿਣਗੀਆਂ। ਸ਼ਤਰੰਜ ਕੋਚ ਰਾਜੇਸ਼ ਮਿੱਤਲ ਨੇ ਦੱਸਿਆ ਕਿ ਸਿਰਜਨਵੀਰ ਕੌਰ ਅਭਿਆਸ ਦੌਰਾਨ ਪੂਰੀ ਇਕਾਗਰਤਾ ਅਤੇ ਲਗਨ ਨਾਲ ਖੇਡ ਦੀਆਂ ਬਾਰੀਕੀਆਂ ਨੂੰ ਸਮਝਣ ਦਾ ਯਤਨ ਕਰਦੀ ਹੈ। ਉਸ ਦੀ ਨਿਰੰਤਰ ਮਿਹਨਤ, ਅਨੁਸ਼ਾਸਨ ਅਤੇ ਸਿੱਖਣ ਦੀ ਇੱਛਾ ਨੇ ਉਸ ਨੂੰ ਇਸ ਮੁਕਾਮ ਤੱਕ ਪਹੁੰਚਾਉਣ ’ਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਦੱਸਿਆ ਕਿ ਹੁਣ ਸਿਰਜਨਵੀਰ ਕੌਰ ਨੈਸ਼ਨਲ ਟਰਾਇਲਾਂ ’ਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਤਿਆਰ ਹੈ।
ਪਿਛਲੀ ਖ਼ਬਰ ਕੇਂਦਰ ਸਰਕਾਰ ਚੋਣ ਕਮਿਸ਼ਨ ਰਾਹੀਂ ਕਰ ਰਿਹੈ ਤਾਨਾਸ਼ਾਹੀ-ਅਮਨ ਸਿੰਗਲਾ ਢੈਪਈ ਅਗਲੀ ਖ਼ਬਰ ਦਫ਼ਤਰੀ ਕਾਮਿਆਂ ਨੇ ਗੇਟ ਰੈਲੀਆਂ ਕਰ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ ਸਰਕਾਰ ’ਤੇ ਮੰਗਾਂ ਨਾ ਮੰਨਣ ਦਾ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।