05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਮਨਦੀਪ ਸਿੱਧੂ ਭਾਜਪਾ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ ਨਸ਼ਾ ਤੇ ਰੋਜ਼ਗਾਰ ਦੇ ਮੁੱਦੇ ’ਤੇ ਜਵਾਬਦੇਹੀ ਹੋਵੇਗੀ ਭਾਜਪਾ ਸਰਕਾਰ ਦੀ - ਗੁਰਪ੍ਰੀਤ ਮਲੂਕਾ

ਰਾਮਪੁਰਾ ਫੂਲ, 4 ਨਵੰਬਰ (ਹੇਮੰਤ ਕੁਮਾਰ ਸ਼ਰਮਾ): ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਗੁਰਪ੍ਰੀਤ ਸਿੰਘ ਮਲੂਕਾ ਨੇ ਜ਼ਿਲ੍ਹਾ ਜਥੇਬੰਦੀ ’ਚ ਅਹਿਮ ਨਿਯੁਕਤੀਆਂ ਕੀਤੀਆਂ ਤੇ ਮਨਦੀਪ ਸਿੰਘ ਸਿੱਧੂ ਨੂੰ ਭਾਜਪਾ ਦੇ ਯੂਥ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ। ਗੁਰਪ੍ਰੀਤ ਸਿੰਘ ਮਲੂਕਾ ਤੇ ਸੀਨੀਅਰ ਆਗੂਆਂ ਨੇ ਮਨਦੀਪ ਸਿੰਘ ਸਿੱਧੂ ਨੂੰ ਵਧਾਈ ਦਿੱਤੀ ਤੇ ਸਨਮਾਨਿਤ ਕੀਤਾ।

ਅਜੀਤ ਡੈਸਕ 05-11-2026
ਰਾਮਪੁਰਾ ਫੂਲ, 4 ਨਵੰਬਰ (ਹੇਮੰਤ ਕੁਮਾਰ ਸ਼ਰਮਾ): ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਗੁਰਪ੍ਰੀਤ ਸਿੰਘ ਮਲੂਕਾ ਨੇ ਜ਼ਿਲ੍ਹਾ ਜਥੇਬੰਦੀ ’ਚ ਅਹਿਮ ਨਿਯੁਕਤੀਆਂ ਕੀਤੀਆਂ ਤੇ ਮਨਦੀਪ ਸਿੰਘ ਸਿੱਧੂ ਨੂੰ ਭਾਜਪਾ ਦੇ ਯੂਥ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ। ਗੁਰਪ੍ਰੀਤ ਸਿੰਘ ਮਲੂਕਾ ਤੇ ਸੀਨੀਅਰ ਆਗੂਆਂ ਨੇ ਮਨਦੀਪ ਸਿੰਘ ਸਿੱਧੂ ਨੂੰ ਵਧਾਈ ਦਿੱਤੀ ਤੇ ਸਨਮਾਨਿਤ ਕੀਤਾ। ਮਲੂਕਾ ਨੇ ਕਿਹਾ ਕਿ ਭਾਰਤ ਦੁਨੀਆ ਦਾ ਸਭ ਤੋਂ ਵੱਧ ਨੌਜਵਾਨ ਵਸੋਂ ਵਾਲਾ ਦੇਸ਼ ਹੈ ਜਿੱਥੇ ਨੌਜਵਾਨ ਵਰਗ ਦਾ ਦੇਸ਼ ਦੀ ਤਰੱਕੀ ’ਚ ਵੱਡਾ ਯੋਗਦਾਨ ਹੈ ਉੱਥੇ ਹੀ ਭਾਰਤ ਦੀ ਰਾਜਨੀਤੀ ਦੀ ਦਿਸ਼ਾ ਤਹਿ ਕਰਨ ਅਤੇ ਚੋਣਾਂ ’ਚ ਵੀ ਨੌਜਵਾਨ ਵਰਗ ਦਾ ਅਹਿਮ ਰੋਲ ਹੈ। ਪੰਜਾਬ ’ਚ ਪਿਛਲੇ ਲੰਬੇ ਸਮੇਂ ਤੋਂ ਸਰਕਾਰਾਂ ਨੇ ਨੌਜਵਾਨ ਵਰਗ ਨਾਲ ਸਬੰਧਿਤ ਮੁੱਦਿਆਂ ’ਤੇ ਕੋਈ ਖ਼ਾਸ ਉਪਰਾਲੇ ਨਹੀਂ ਕੀਤੇ ਭਗਵੰਤ ਮਾਨ ਦੀ ਸਰਕਾਰ ਨੇ ਨੌਜਵਾਨ ਵਰਗ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ। ਸਰਕਾਰ ਰੋਜ਼ਗਾਰ ਦੇ ਮੌਕੇ ਪੈਦਾ ਕਰਨ ’ਚ ਅਸਫਲ ਰਹੀ ਹੈ ਨਸ਼ਿਆਂ ਨੂੰ ਰੋਕਣ ’ਚ ਵੀ ਸਰਕਾਰ ਬੁਰੀ ਤਰ੍ਹਾਂ ਨਾਕਾਮ ਰਹੀ ਤੇ ਸਰਕਾਰ ਦਾ ਯੁੱਧ ਨਸ਼ਿਆਂ ਵਿਰੁੱਧ ਸਿਰਫ਼ ਇਸ਼ਤਿਹਾਰਾਂ ਤੱਕ ਹੀ ਸੀਮਤ ਹੈ। ਪੰਜਾਬ ’ਚ ਭਾਜਪਾ ਦੀ ਸਰਕਾਰ ਬਣਨ ’ਤੇ ਸਰਕਾਰ ’ਚ ਸ਼ਾਮਲ ਸਾਰੇ ਮੰਤਰੀ ਤੇ ਵਿਧਾਇਕ ਨਸ਼ਾ ਤੇ ਰੋਜ਼ਗਾਰ ਦੇ ਮੁੱਦੇ ’ਤੇ ਜਵਾਬਦੇਹ ਹੋਵੇਗੀ। ਇਸ ਮੌਕੇ ਸੂਬਾ ਜਰਨਲ ਸਕੱਤਰ ਬੂਟਾ ਭਾਈਰੂਪਾ, ਯੂਥ ਵਿੰਗ ਸੂਬਾ ਸਕੱਤਰ ਜਸਪ੍ਰੀਤ ਜੱਸਾ, ਜ਼ਿਲ੍ਹਾ ਜਰਨਲ ਸਕੱਤਰ ਮੇਜਰ ਸਿੰਘ ਬਰਾੜ, ਜਰਨਲ ਸਕੱਤਰ ਕਮਰਪਾਲ ਸਿੰਘ ਭੁੱਲਰ, ਮੀਤ ਪ੍ਰਧਾਨ ਗੁਰਤੇਜ ਸਿੰਘ ਰਾਣਾ ਫੂਲ, ਕੁਲਦੀਪ ਸਿੰਘ ਚੇਲਾ, ਸਟੇਟ ਮੈਂਬਰ ਕਿਸਾਨ ਵਿੰਗ ਗੁਰਵਿੰਦਰ ਬੱਲੋ੍ਹ, ਸਰਕਲ ਪ੍ਰਧਾਨ ਸੱਤਪਾਲ ਸ਼ਰਮਾ, ਗੁਰਜੀਤ ਸਿੰਘ ਗੋਰਾ ਦਿਉਣ, ਐਡਵੋਕੇਟ ਜਸਪ੍ਰੀਤ ਸਿੰਘ ਅਤੇ ਜ਼ਿਲ੍ਹਾ ਮੀਡੀਆ ਕਨਵੀਨਰ ਰਤਨ ਸ਼ਰਮਾ ਮਲੂਕਾ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਐਡਵੋਕੇਟ ਲੇਖਪ੍ਰੀਤ ਦੀ ਵਰਕਰ ਮਿਲਣੀ ਨੂੰ ਪਾਰਟੀ ਵਰਕਰਾਂ ਵਲੋਂ ਮਿਲਿਆ ਹੁੰਗਾਰਾ ਅਗਲੀ ਖ਼ਬਰ ਅੰਤਰ ਜ਼ਿਲ੍ਹਾ ਸਕੂਲ ਖੇਡਾਂ— ਫ਼ਤਿਹਗੜ੍ਹ ਸਾਹਿਬ, ਬਠਿੰਡਾ, ਅੰਮ੍ਰਿਤਸਰ ਸਾਹਿਬ ਤੇ ਸੰਗਰੂਰ ਦੀਆਂ ਟੀਮਾਂ ਕੁਆਰਟਰ ਫਾਈਨਲ ’ਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।