05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਪ੍ਰੋ. ਰੂਬੀ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ, ਵਰਕਰਾਂ ਤੇ ਲੋਕਾਂ ਨੇ ਸੰਗਰੂਰ ਵਿਖੇ ਰੈਲੀ ’ਚ ਭਰੀ ਹਾਜ਼ਰੀ

ਸੰਗਤ ਮੰਡੀ, 4 ਨਵੰਬਰ (ਸੁਖਤੇਜ ਧਾਲੀਵਾਲ, ਅੰਮ੍ਰਿਤਪਾਲ ਸ਼ਰਮਾ) ਕਾਂਗਰਸ ਪਾਰਟੀ ਵਲੋਂ ਅੱਜ ਸੰਗਰੂਰ ਵਿਖੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਹੇਠ ਕੀਤੀ ਗਈ ਇਨਸਾਫ਼ ਰੈਲੀ ਵਿਚ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਤੋਂ ਸਾਬਕਾ ਵਿਧਾਇਕਾ ਪ੍ਰੋ. ਰੁਪਿੰਦਰ ਕੌਰ ਰੂਬੀ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕਾਂਗਰਸੀ ਆਗੂਆਂ, ਪਾਰਟੀ ਵਰਕਰਾਂ ਅਤੇ ਆਮ ਲੋਕਾਂ ਨੇ ਸ਼ਮੂਲੀਅਤ ਕੀਤੀ।

ਅਜੀਤ ਡੈਸਕ 05-11-2026
ਸੰਗਤ ਮੰਡੀ, 4 ਨਵੰਬਰ (ਸੁਖਤੇਜ ਧਾਲੀਵਾਲ, ਅੰਮ੍ਰਿਤਪਾਲ ਸ਼ਰਮਾ) ਕਾਂਗਰਸ ਪਾਰਟੀ ਵਲੋਂ ਅੱਜ ਸੰਗਰੂਰ ਵਿਖੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਹੇਠ ਕੀਤੀ ਗਈ ਇਨਸਾਫ਼ ਰੈਲੀ ਵਿਚ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਤੋਂ ਸਾਬਕਾ ਵਿਧਾਇਕਾ ਪ੍ਰੋ. ਰੁਪਿੰਦਰ ਕੌਰ ਰੂਬੀ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕਾਂਗਰਸੀ ਆਗੂਆਂ, ਪਾਰਟੀ ਵਰਕਰਾਂ ਅਤੇ ਆਮ ਲੋਕਾਂ ਨੇ ਸ਼ਮੂਲੀਅਤ ਕੀਤੀ।ਇਸ ਮੌਕੇ ਪ੍ਰੋ. ਰੂਬੀ ਨੇ ਕਿਹਾ ਕਿ ਬਠਿੰਡਾ ਦਿਹਾਤੀ ਦੇ ਲੋਕਾਂ ਵਲੋਂ ਰੈਲੀ ਵਿਚ ਵੱਡੀ ਗਿਣਤੀ ਵਿਚ ਪਹੁੰਚਣਾ ਉਨ੍ਹਾਂ ਲਈ ਮਾਣ ਅਤੇ ਖ਼ੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਇਹ ਸ਼ਮੂਲੀਅਤ ਸਮਾਜਿਕ ਨਿਆਂ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਪ੍ਰਤੀ ਉਨ੍ਹਾਂ ਦੀ ਜਾਗਰੂਕਤਾ ਨੂੰ ਦਰਸਾਉਂਦੀ ਹੈ।ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਵਲੋਂ ਦੇਸ਼ ਦੇ ਸੰਵਿਧਾਨ ਦੀ ਰਾਖੀ, ਸਮਾਜਿਕ ਨਿਆਂ, ਬਰਾਬਰੀ ਅਤੇ ਲੋਕਾਂ ਦੇ ਸੰਵਿਧਾਨਕ ਅਧਿਕਾਰਾਂ ਦੀ ਆਵਾਜ਼ ਲਗਾਤਾਰ ਬੁਲੰਦ ਕੀਤੀ ਜਾ ਰਹੀ ਹੈ। ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਸਮਾਜ ਦੇ ਹਰ ਵਰਗ ਦੀ ਆਵਾਜ਼ ਸੁਣਨਾ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਕਰਨਾ ਸਮੇਂ ਦੀ ਮੁੱਖ ਲੋੜ ਹੈ। ਅੰਤ ਵਿਚ ਉਨ੍ਹਾਂ ਰੈਲੀ ਵਿਚ ਸ਼ਮੂਲੀਅਤ ਕਰਨ ਵਾਲੇ ਬਠਿੰਡਾ ਦਿਹਾਤੀ ਦੇ ਸਮੂਹ ਕਾਂਗਰਸੀ ਆਗੂਆਂ, ਵਰਕਰਾਂ ਅਤੇ ਆਮ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਰਕਰਾਂ ਦੀ ਮਿਹਨਤ ਅਤੇ ਲੋਕਾਂ ਦੇ ਸਹਿਯੋਗ ਨਾਲ ਹੀ ਜਨਤਕ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾ ਸਕਦਾ ਹੈ।
ਪਿਛਲੀ ਖ਼ਬਰ ਫੇਸਬੁੱਕ ’ਤੇ ਸ਼ੇਅਰ ਟਰੇਡਿੰਗ ਦਾ ਇਸ਼ਤਿਹਾਰ ਦੇਖ ਕੇ ਲਗਾਏ ਪੈਸੇ, ਔਰਤ ਨਾਲ ਲੱਖਾਂ ਦੀ ਸਾਈਬਰ ਠੱਗੀ ਅਗਲੀ ਖ਼ਬਰ ਐਡਵੋਕੇਟ ਲੇਖਪ੍ਰੀਤ ਦੀ ਵਰਕਰ ਮਿਲਣੀ ਨੂੰ ਪਾਰਟੀ ਵਰਕਰਾਂ ਵਲੋਂ ਮਿਲਿਆ ਹੁੰਗਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।