ਫੇਸਬੁੱਕ ’ਤੇ ਸ਼ੇਅਰ ਟਰੇਡਿੰਗ ਦਾ ਇਸ਼ਤਿਹਾਰ ਦੇਖ ਕੇ ਲਗਾਏ ਪੈਸੇ, ਔਰਤ ਨਾਲ ਲੱਖਾਂ ਦੀ ਸਾਈਬਰ ਠੱਗੀ
ਬਠਿੰਡਾ, 4 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਸੋਸ਼ਲ ਮੀਡੀਆ ’ਤੇ ਸ਼ੇਅਰ ਟਰੇਡਿੰਗ ਰਾਹੀਂ ਮੋਟਾ ਮੁਨਾਫ਼ਾ ਕਮਾਉਣ ਦਾ ਲਾਲਚ ਦੇ ਕੇ ਸਾਈਬਰ ਠੱਗੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਦੀਪਿਕਾ ਨਪਿਤ ਨਾਮ ਦੀ ਇੱਕ ਔਰਤ, ਜਿਸ ਦਾ ਪਤੀ ਆਰਮੀ ਕੈਂਟ ਵਿਚ ਨੌਕਰੀ ਕਰਦਾ ਹੈ, ਨੇ ਫੇਸਬੁੱਕ ’ਤੇ ਇੱਕ ਪੋਸਟ ਦੇਖੀ ਸੀ।
ਬਠਿੰਡਾ, 4 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਸੋਸ਼ਲ ਮੀਡੀਆ ’ਤੇ ਸ਼ੇਅਰ ਟਰੇਡਿੰਗ ਰਾਹੀਂ ਮੋਟਾ ਮੁਨਾਫ਼ਾ ਕਮਾਉਣ ਦਾ ਲਾਲਚ ਦੇ ਕੇ ਸਾਈਬਰ ਠੱਗੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਦੀਪਿਕਾ ਨਪਿਤ ਨਾਮ ਦੀ ਇੱਕ ਔਰਤ, ਜਿਸ ਦਾ ਪਤੀ ਆਰਮੀ ਕੈਂਟ ਵਿਚ ਨੌਕਰੀ ਕਰਦਾ ਹੈ, ਨੇ ਫੇਸਬੁੱਕ ’ਤੇ ਇੱਕ ਪੋਸਟ ਦੇਖੀ ਸੀ। ਇਸ ਪੋਸਟ ਵਿਚ ਸ਼ੇਅਰ ਟਰੇਡਿੰਗ ਵਿਚ ਪੈਸੇ ਨਿਵੇਸ਼ ਕਰਕੇ ਵੱਧ ਮੁਨਾਫ਼ਾ ਕਮਾਉਣ ਦਾ ਦਾਅਵਾ ਕੀਤਾ ਗਿਆ ਸੀ। ਇਸ ਪੋਸਟ ਤੋਂ ਪ੍ਰਭਾਵਿਤ ਹੋ ਕੇ ਔਰਤ ਨੇ ਸ਼ੇਅਰ ਟਰੇਡਿੰਗ ਵਿਚ ਪੈਸੇ ਨਿਵੇਸ਼ ਕਰਨੇ ਸ਼ੁਰੂ ਕਰ ਦਿੱਤੇ। ਇਸ ਦੌਰਾਨ ਅਣਪਛਾਤੇ ਵਿਅਕਤੀਆਂ ਵਲੋਂ ਵੱਖ-ਵੱਖ ਟਰਾਂਜ਼ੈਕਸ਼ਨਾਂ ਰਾਹੀਂ ਉਸ ਦੇ ਬੈਂਕ ਖਾਤੇ ਵਿਚੋਂ ਕੁੱਲ 17 ਲੱਖ 73 ਹਜ਼ਾਰ 74 ਰੁਪਏ ਟਰਾਂਸਫ਼ਰ ਕਰ ਲਏ ਗਏ। ਇਸ ਤਰਾਂ ਔਰਤ ਨਾਲ ਲੱਖਾਂ ਰੁਪਏ ਦੀ ਆਨਲਾਈਨ ਠੱਗੀ ਹੋ ਗਈ। ਪੀੜਤ ਔਰਤ ਦੀ ਸ਼ਿਕਾਇਤ ਦੇ ਅਧਾਰ ’ਤੇ ਸਾਈਬਰ ਥਾਣੇ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਧਰਮਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਮਾਮਲੇ ਦੀ ਜਾਂਚ ਕਰਦੇ ਹੋਏ ਮੁਲਜ਼ਮਾਂ ਦੀ ਭਾਲ ਕਰਨ ਦੇ ਯਤਨ ਸ਼ੁਰੂ ਕਰ ਦਿੱਤੇ ਗਏ ਹਨ।