05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਗੁਰਮੇਲ ਸਿੰਘ ਨੇ ਥਾਣਾ ਸ਼ਹਿਰੀ ਬੁਢਲਾਡਾ ਦੇ ਐੱਸ.ਐੱਚ.ਓ. ਵਜੋਂ ਅਹੁਦਾ ਸੰਭਾਲਿਆ

ਬੁਢਲਾਡਾ, 4 ਨਵੰਬਰ (ਸੁਨੀਲ ਮਨਚੰਦਾ)- ਐੱਸ. ਐੱਚ.

ਅਜੀਤ ਡੈਸਕ 05-11-2026
ਬੁਢਲਾਡਾ, 4 ਨਵੰਬਰ (ਸੁਨੀਲ ਮਨਚੰਦਾ)- ਐੱਸ.ਐੱਚ.ਓ. ਥਾਣਾ ਸ਼ਹਿਰੀ ਬੁਢਲਾਡਾ ਗੁਰਮੇਲ ਸਿੰਘ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਸ਼ਹਿਰ ’ਚ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਕਿਸੇ ਵੀ ਕਿਸਮ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਦਾ ਮੁੱਖ ਫਰਜ਼ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨਾ, ਸ਼ਹਿਰ ’ਚ ਸ਼ਾਂਤੀ ਬਣਾਈ ਰੱਖਣਾ ਅਤੇ ਸਮਾਜ ਵਿਰੋਧੀ ਅਨਸਰਾਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣਾ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਪੁਲਿਸ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਅਤੇ ਆਪਣੇ ਆਲੇ-ਦੁਆਲੇ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਸਮਾਜ ਵਿਰੋਧੀ ਅਨਸਰਾਂ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ, ਤਾਂ ਜੋ ਸਮੇਂ ਸਿਰ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ।
ਪਿਛਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ ਵਲੋਂ ਪਿੰਡ ਤਾਮਕੋਟ ਵਿਖੇ ਵਿਕਾਸ ਕਾਰਜਾਂ ਦਾ ਅਚਨਚੇਤ ਨਿਰੀਖਣ ਅਗਲੀ ਖ਼ਬਰ ਦਫ਼ਤਰੀ ਕਾਮਿਆਂ ਨੇ ਰੋਸ ਮੁਜ਼ਾਹਰਾ ਕਰਨ ਉਪਰੰਤ ਸਰਕਾਰ ਦੀ ਅਰਥੀ ਸਾੜੀ ਪੰਜਾਬ ਸਰਕਾਰ ’ਤੇ ਮੰਗਾਂ ਨਾ ਮੰਨਣ ਦਾ ਲਗਾਇਆ ਦੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।