05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਵਧੀਕ ਡਿਪਟੀ ਕਮਿਸ਼ਨਰ ਵਲੋਂ ਪਿੰਡ ਤਾਮਕੋਟ ਵਿਖੇ ਵਿਕਾਸ ਕਾਰਜਾਂ ਦਾ ਅਚਨਚੇਤ ਨਿਰੀਖਣ

ਮਾਨਸਾ, 4 ਨਵੰਬਰ (ਸ. ਰਿ.)

ਅਜੀਤ ਡੈਸਕ 05-11-2026
ਮਾਨਸਾ, 4 ਨਵੰਬਰ (ਸ.ਰਿ.)- ‘ਰੰਗਲਾ ਪੰਜਾਬ’ ਸਕੀਮ ਤਹਿਤ ਜ਼ਿਲ੍ਹੇ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਮਿਆਰੀ ਬਣਾਉਣ ਦੇ ਉਦੇਸ਼ ਨਾਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਕ੍ਰਿਤਿਕਾ ਗੋਇਲ ਵਲੋਂ ਪਿੰਡ ਤਾਮਕੋਟ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਅਚਨਚੇਤ ਦੌਰਾ ਕਰ ਕੇ ਨਿਰੀਖਣ ਕੀਤਾ ਗਿਆ। ਉਨ੍ਹਾਂ ਪਿੰਡ ’ਚ ਇੰਟਰਲਾਕ ਟਾਈਲਾਂ ਨਾਲ ਬਣਾਈ ਜਾ ਰਹੀ ਗਲੀ ਦੇ ਨਿਰਮਾਣ ਕਾਰਜ ਦਾ ਬਾਰੀਕੀ ਨਾਲ ਜਾਇਜਾ ਲੈਂਦਿਆਂ ਵਰਤੀ ਜਾ ਰਹੀ ਸਮੱਗਰੀ ਦੀ ਮਿਆਰੀ ਜਾਂਚ ਕੀਤੀ ਅਤੇ ਮੌਕੇ ’ਤੇ ਹੀ ਗਲੀ ਦੀ ਪੈਮਾਇਸ਼ ਵੀ ਕਰਵਾਈ। ਉਨ੍ਹਾਂ ਬੀ.ਡੀ.ਪੀ.ਓਜ਼ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਪਿੰਡਾਂ ’ਚ ਚੱਲ ਰਹੇ ਵਿਕਾਸ ਕਾਰਜਾਂ ਦੀ ਨਿਰੰਤਰ ਨਿਗਰਾਨੀ ਯਕੀਨੀ ਬਣਾਈ ਜਾਵੇ। ਏ.ਡੀ.ਸੀ. ਨੇ ਸਪਸ਼ਟ ਕੀਤਾ ਕਿ ਵਿਕਾਸ ਕੰਮਾਂ ਦੀ ਗੁਣਵੱਤਾ ’ਚ ਕਿਸੇ ਵੀ ਕਿਸਮ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵਲੋਂ ਜਾਰੀ ਫੰਡਾਂ ਦੀ ਵਰਤੋਂ ’ਚ ਕਿਸੇ ਵੀ ਤਰ੍ਹਾਂ ਦੀ ਅਣਗਿਹਲੀ ਪਾਈ ਗਈ, ਤਾਂ ਕਾਨੂੰਨ ਅਨੁਸਾਰ ਵਿਭਾਗੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।
ਪਿਛਲੀ ਖ਼ਬਰ ਨਸ਼ਾ ਕਰਦਾ ਵਿਅਕਤੀ ਕਾਬੂ ਅਗਲੀ ਖ਼ਬਰ ਗੁਰਮੇਲ ਸਿੰਘ ਨੇ ਥਾਣਾ ਸ਼ਹਿਰੀ ਬੁਢਲਾਡਾ ਦੇ ਐੱਸ.ਐੱਚ.ਓ. ਵਜੋਂ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।