13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਭਾਕਿਯੂ (ਉਗਰਾਹਾਂ) ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਮਾਨਸਾ ਨੇੜੇ ਰੋਸ ਪ੍ਰਦਰਸ਼ਨ ਦਰਜਨ ਦੇ ਕਰੀਬ ਅਨਾਜ ਮੰਡੀਆਂ ’ਚ ਖਰੀਦ ਬੰਦ ਕਰਨ ਦਾ ਦੋਸ਼

ਮਾਨਸਾ, 12 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਜ਼ਿਲ੍ਹੇ ਦੀਆਂ ਦਰਜ਼ਨ ਦੇ ਕਰੀਬ ਅਨਾਜ ਮੰਡੀਆਂ ’ਚ ਝੋਨੇ ਦੀ ਖਰੀਦ ਅਚਾਨਕ ਬੰਦ ਕਰਨ ਦੇ ਰੋਸ ਵਜੋਂ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਧਰਨਾ ਲਗਾਇਆ ਗਿਆ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਲਗਭਗ ਸਾਰੀਆਂ ਮੰਡੀਆਂ ਝੋਨੇ ਦੀ ਫਸਲ ਨਾਲ ਨੱਕੋ—ਨੱਕ ਭਰੀਆਂ ਪਈਆਂ ਹਨ ਅਤੇ 5 ਤੋਂ 7 ਪ੍ਰਤੀਸ਼ਤ ਝੋਨਾ ਹਾਲੇ ਤੱਕ ਖੇਤਾਂ ’ਚ ਖੜ੍ਹਾ ਹੈ ਜਦਕਿ ਕਿਸਾਨ ਮੰਡੀਆਂ ’ਚ ਜਗ੍ਹਾ ਦੀ ਉਡੀਕ ਕਰ ਰਹੇ ਹਨ।

ਅਜੀਤ ਡੈਸਕ 13-11-2026
ਮਾਨਸਾ, 12 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਜ਼ਿਲ੍ਹੇ ਦੀਆਂ ਦਰਜ਼ਨ ਦੇ ਕਰੀਬ ਅਨਾਜ ਮੰਡੀਆਂ ’ਚ ਝੋਨੇ ਦੀ ਖਰੀਦ ਅਚਾਨਕ ਬੰਦ ਕਰਨ ਦੇ ਰੋਸ ਵਜੋਂ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਧਰਨਾ ਲਗਾਇਆ ਗਿਆ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਲਗਭਗ ਸਾਰੀਆਂ ਮੰਡੀਆਂ ਝੋਨੇ ਦੀ ਫਸਲ ਨਾਲ ਨੱਕੋ—ਨੱਕ ਭਰੀਆਂ ਪਈਆਂ ਹਨ ਅਤੇ 5 ਤੋਂ 7 ਪ੍ਰਤੀਸ਼ਤ ਝੋਨਾ ਹਾਲੇ ਤੱਕ ਖੇਤਾਂ ’ਚ ਖੜ੍ਹਾ ਹੈ ਜਦਕਿ ਕਿਸਾਨ ਮੰਡੀਆਂ ’ਚ ਜਗ੍ਹਾ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਰੋਜ਼ ਕਿਸਾਨ ਪੱਖੀ ਹੋਣ ਦਾ ਦਾਅਵਾ ਕਰ ਰਹੀ ਹੈ ਜਦਕਿ ਝੋਨੇ ਦੀ ਖਰੀਦ ’ਚ ਹੋ ਰਹੀ ਖੱਜਲ-ਖੁਆਰੀ ਇਸ ਦਾ ਕਿਰਤੀ ਵਿਰੋਧੀ ਹੋਣ ਦਾ ਸਬੂਤ ਦਿਖਾ ਰਹੀ ਹੈ। ਉਨ੍ਹਾਂ ਆਖਿਆ ਕਿ ਸਰਕਾਰ ਮੰਡੀਆਂ ’ਚ ਪਿਆ ਲੱਖਾਂ ਟਨ ਝੋਨਾ ਖਰੀਦਣ ਤੋਂ ਹੱਥ ਪਿਛਾਅ ਖਿੱਚ ਰਹੀ ਹੈ, ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜਥੇਬੰਦੀ ਵਲੋਂ ਇਹ ਐਲਾਨ ਕੀਤਾ ਗਿਆ ਕਿ ਜਦੋਂ ਤੱਕ ਕੋਈ ਅਧਿਕਾਰੀ ਖਰੀਦ ਸਬੰਧੀ ਤਸੱਲੀਬਖਸ਼ ਭਰੋਸਾ ਨਹੀਂ ਦਿੰਦਾ ਉਦੋਂ ਤੱਕ ਡੀ.ਸੀ. ਦਫ਼ਤਰ ਦਾ ਘਿਰਾਓ ਜਾਰੀ ਰਹੇਗਾ। ਸਥਿਤੀ ਨੂੰ ਭਾਂਪਦਿਆਂ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਹਰਦੀਪ ਸਿੰਘ ਮਾਨ ਨੇ ਧਰਨੇ ’ਚ ਪਹੁੰਚ ਕੇ ਭਰੋਸਾ ਦਿੱਤਾ ਕਿ ਮੰਡੀਆਂ ’ਚ ਪਏ ਝੋਨੇ ਦੀ ਬੰਦ ਕੀਤੀ ਖਰੀਦ ਮੁੜ ਚਾਲੂ ਕਰ ਦਿੱਤੀ ਜਾਵੇਗੀ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਖਰੀਦ ਚਾਲੂ ਨਾ ਕੀਤੀ ਗਈ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਧਰਨੇ ਨੂੰ ਜ਼ਿਲ੍ਹਾ ਜਨਰਲ ਸਕੱਤਰ ਇੰਦਰਜੀਤ ਸਿੰਘ ਝੱਬਰ, ਮਹਿੰਦਰ ਸਿੰਘ ਰੁਮਾਣਾ, ਉੱਤਮ ਸਿੰਘ ਰਾਮਾਂਨੰਦੀ, ਭੋਲਾ ਸਿੰਘ ਮਾਖਾ, ਨਰਿੰਦਰ ਕੌਰ ਆਹਲੂਪੁਰ, ਜਗਸੀਰ ਸਿੰਘ ਜਵਾਹਰਕੇ, ਕਾਲਾ ਸਿੰਘ ਮੰਡੇਰ, ਹਰਪਾਲ ਸਿੰਘ ਪਾਲੀ ਮੀਰਪੁਰ, ਕੁਲਦੀਪ ਸਿੰਘ ਚਚੋਹਰ, ਜਗਰਾਜ ਸਿੰਘ ਮਾਨਸਾ, ਬਿੰਦਰ ਸਿੰਘ ਝੰਡਾ ਕਲਾਂ ਆਦਿ ਨੇ ਵੀ ਸੰਬੋਧਨ ਕੀਤਾ।
ਪਿਛਲੀ ਖ਼ਬਰ ਵੇਦਾਂਤਾ ਪਾਵਰ ਵਲੋਂ ਸਿੱਖਿਆ ਤੇ ਨੌਜਵਾਨਾਂ ਦੇ ਵਿਕਾਸ ਲਈ ਵਿਸ਼ੇਸ਼ ਉਪਰਾਲੇ ਹਰ ਸਾਲ 3 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂ... ਅਗਲੀ ਖ਼ਬਰ ਬੁਢਲਾਡਾ ਦੇ ਆਰਜ਼ੀ ਕੂੜਾ ਡੰਪ ਨੂੰ ਲੱਗੀ ਭਿਆਨਕ ਅੱਗ, ਫੈਲਿਆ ਧੂੰਏਂ ਦਾ ਗੁਬਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।