13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਸ਼ਾਮ 6 ਵਜੇ ਤੋਂ ਅਗਲੇ ਦਿਨ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਦੇ ਹੁਕਮ ਜਾਰੀ

ਬਠਿੰਡਾ, 12 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਮੈਜਿਸਟਰੇਟ ਰਾਜੇਸ਼ ਧੀਮਾਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਸ਼ਾਮ 06 ਵਜੇ ਤੋਂ ਅਗਲੇ ਦਿਨ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ’ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਝੋਨੇ ਦੀ ਫ਼ਸਲ ਕੱਟਣ ਬਾਅਦ ਖੇਤਾਂ ਵਿਚ ਪਏ ਝੋਨੇ ਦੇ ਨਾੜ/ਪਰਾਲੀ/ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ ਵੀ ਪੂਰਨ ਪਾਬੰਦੀ ਲਗਾਈ ਗਈ ਹੈ।

ਅਜੀਤ ਡੈਸਕ 13-11-2026
ਬਠਿੰਡਾ, 12 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਮੈਜਿਸਟਰੇਟ ਰਾਜੇਸ਼ ਧੀਮਾਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਸ਼ਾਮ 06 ਵਜੇ ਤੋਂ ਅਗਲੇ ਦਿਨ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ’ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਝੋਨੇ ਦੀ ਫ਼ਸਲ ਕੱਟਣ ਬਾਅਦ ਖੇਤਾਂ ਵਿਚ ਪਏ ਝੋਨੇ ਦੇ ਨਾੜ/ਪਰਾਲੀ/ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ ਵੀ ਪੂਰਨ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਝੋਨੇ ਦੇ ਨਾੜ/ਪਰਾਲੀ/ਰਹਿੰਦ ਖੂੰਹਦ ਨੂੰ ਅੱਗ ਲਗਾਉਣ ਕਾਰਨ ਨਾਲ ਲਗਦੇ ਖੇਤਾਂ ਵਿਚ ਖੜ੍ਹੀ ਫ਼ਸਲ ਨੂੰ ਅਤੇ ਗੋਦਾਮਾਂ ਵਿਚ ਸਟੋਰ ਕੀਤੀ ਗਈ ਫ਼ਸਲ ਨੂੰ ਅਤੇ ਗੋਲਾ ਬਰੂਦ ਦੇ ਡੀਪੂ ਵਿਚ ਅੱਗ ਲੱਗ ਕੇ ਲੋਕਾਂ ਦਾ ਭਾਰੀ ਜਾਨੀ ਤੇ ਮਾਲੀ ਨੁਕਸਾਨ ਹੋ ਸਕਦਾ ਹੈ। ਇਸ ਤੋਂ ਇਲਾਵਾ ਹਵਾ ਵਿਚ ਧੂੰਏਂ ਨਾਲ ਪ੍ਰਦੂਸ਼ਣ ਫ਼ੈਲਦਾ ਹੈ, ਜਿਸ ਨਾਲ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਇਸ ਲਈ ਝੋਨੇ ਦੇ ਨਾੜ/ਪਰਾਲੀ/ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੇ ਰੋਕ ਲਗਾਈ ਗਈ ਹੈ। ਇਹ ਹੁਕਮ 16 ਜਨਵਰੀ 2027 ਤੱਕ ਲਾਗੂ ਰਹਿਣਗੇ।
ਪਿਛਲੀ ਖ਼ਬਰ ਭਾਜਪਾ ਵਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਜ਼ਿਲ੍ਹਾ ਪੱਧਰੀ ਇਕੱਤਰਤਾ 18 ਦੇ ਡੇਰਾ ਬੱਲਾਂ ਸਮਾਗਮ ਦ... ਅਗਲੀ ਖ਼ਬਰ ਸੂਬਾ ਪੱਧਰੀ ਨੈੱਟਬਾਲ ਮੁਕਾਬਲਿਆਂ ’ਚ ਖਿਆਲਾ ਵਿੰਗ ਮਾਨਸਾ ਦੀਆਂ ਲੜਕੀਆਂ ਨੇ ਬਾਜ਼ੀ ਮਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।