13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਉੱਚ ਪੱਧਰੀ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੇ ਚੇਅਰਮੈਨ ਵਲੋਂ ਪਰਾਲੀ ਪ੍ਰਬੰਧਨ ਦੇ ਉਪਰਾਲਿਆਂ ਦੀ ਸਮੀਖਿਆ

ਮਾਨਸਾ, 12 ਨਵੰਬਰ (ਰਾਵਿੰਦਰ ਸਿੰਘ ਰਵੀ)- ਉੱਚ ਪੱਧਰੀ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੇ ਚੇਅਰਮੈਨ ਰਾਜੇਸ਼ ਵਰਮਾ ਦੀ ਅਗਵਾਈ ਹੇਠ ਸਕੱਤਰ ਵਾਤਾਵਰਣ ਤੇ ਸਾਇੰਸ ਕਮਲ ਕਿਸ਼ੋਰ ਯਾਦਵ, ਸਕੱਤਰ ਖੇਤੀਬਾੜੀ ਵਿਭਾਗ ਅਰਸ਼ਦੀਪ ਸਿੰਘ ਥਿੰਦ, ਸੰਯੁਕਤ ਡਾਇਰੈਕਟਰ ਖੇਤੀਬਾੜੀ ਵਿਭਾਗ ਜਗਦੀਸ਼ ਸਿੰਘ ਦੀ ਟੀਮ ਵਲੋਂ ਜ਼ਿਲ੍ਹੇ ਦੇ ਖੇਤਾਂ ਦਾ ਦੌਰਾ ਕਰ ਕੇ ਕਿਸਾਨਾਂ ਨੂੰ ਸਬਸਿਡੀ ’ਤੇ ਮੁਹੱਈਆ ਕਰਵਾਈ ਗਈ ਖੇਤੀ ਮਸ਼ੀਨਰੀ ਨਾਲ ਖੇਤਾਂ ’ਚ ਚਲ ਰਹੇ ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਪਿੰਡ ਹਮੀਰਗੜ੍ਹ ਢੈਪਈ ਦੇ ਕਿਸਾਨ ਪ੍ਰਦੀਪ ਸਿੰਘ ਦੇ ਖੇਤ ਦਾ ਨਿਰੀਖਣ ਕੀਤਾ, ਜਿੱਥੇ ਕਿਸਾਨ ਵਲੋਂ ਸੁਪਰ ਸੀਡਰ ਰਾਹੀਂ 26 ਏਕੜ ਜ਼ਮੀਨ ’ਚ ਬਿਨ੍ਹਾਂ ਅੱਗ ਲਗਾਏ ਇਨ ਸੀਟੂ ਤਕਨੀਕ ਰਾਹੀਂ ਪਰਾਲੀ ਦਾ ਪ੍ਰਬੰਧਨ ਕੀਤਾ ਗਿਆ।

ਪਿੰਡ ਹਮੀਰਗੜ੍ਹ ਢੈਪਈ ਵਿਖੇ ਇਕ ਖੇਤ ਦਾ ਦੌਰਾ ਕਰਨ ਮੌਕੇ ਚੇਅਰਮੈਨ ਰਾਜੇਸ਼ ਵਰਮਾ। ਨਾਲ ਡੀ.ਸੀ. ਮਾਨਸਾ ਨਵਜੋਤ ਕੌਰ ਤੇ ਹੋਰ। ਅਜੀਤ ਤਸਵੀਰ 13-11-2026
ਮਾਨਸਾ, 12 ਨਵੰਬਰ (ਰਾਵਿੰਦਰ ਸਿੰਘ ਰਵੀ)- ਉੱਚ ਪੱਧਰੀ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੇ ਚੇਅਰਮੈਨ ਰਾਜੇਸ਼ ਵਰਮਾ ਦੀ ਅਗਵਾਈ ਹੇਠ ਸਕੱਤਰ ਵਾਤਾਵਰਣ ਤੇ ਸਾਇੰਸ ਕਮਲ ਕਿਸ਼ੋਰ ਯਾਦਵ, ਸਕੱਤਰ ਖੇਤੀਬਾੜੀ ਵਿਭਾਗ ਅਰਸ਼ਦੀਪ ਸਿੰਘ ਥਿੰਦ, ਸੰਯੁਕਤ ਡਾਇਰੈਕਟਰ ਖੇਤੀਬਾੜੀ ਵਿਭਾਗ ਜਗਦੀਸ਼ ਸਿੰਘ ਦੀ ਟੀਮ ਵਲੋਂ ਜ਼ਿਲ੍ਹੇ ਦੇ ਖੇਤਾਂ ਦਾ ਦੌਰਾ ਕਰ ਕੇ ਕਿਸਾਨਾਂ ਨੂੰ ਸਬਸਿਡੀ ’ਤੇ ਮੁਹੱਈਆ ਕਰਵਾਈ ਗਈ ਖੇਤੀ ਮਸ਼ੀਨਰੀ ਨਾਲ ਖੇਤਾਂ ’ਚ ਚਲ ਰਹੇ ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਪਿੰਡ ਹਮੀਰਗੜ੍ਹ ਢੈਪਈ ਦੇ ਕਿਸਾਨ ਪ੍ਰਦੀਪ ਸਿੰਘ ਦੇ ਖੇਤ ਦਾ ਨਿਰੀਖਣ ਕੀਤਾ, ਜਿੱਥੇ ਕਿਸਾਨ ਵਲੋਂ ਸੁਪਰ ਸੀਡਰ ਰਾਹੀਂ 26 ਏਕੜ ਜ਼ਮੀਨ ’ਚ ਬਿਨ੍ਹਾਂ ਅੱਗ ਲਗਾਏ ਇਨ ਸੀਟੂ ਤਕਨੀਕ ਰਾਹੀਂ ਪਰਾਲੀ ਦਾ ਪ੍ਰਬੰਧਨ ਕੀਤਾ ਗਿਆ। ਚੇਅਰਮੈਨ ਨੇ ਕਿਸਾਨ ਦੀ ਸ਼ਲਾਘਾ ਕਰਦਿਆਂ ਹੋਰਨਾਂ ਕਿਸਾਨਾਂ ਨੂੰ ਵੀ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਛੱਡ ਕੇ ਇਸ ਦੇ ਯੋਗ ਪ੍ਰਬੰਧਨ ਲਈ ਪ੍ਰੇਰਿਤ ਕਰਨ ਲਈ ਕਿਹਾ। ਇਸ ਉਪਰੰਤ ਟੀਮ ਵਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਖੇਤੀਬਾੜੀ ਵਿਭਾਗ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੇ ਪੁਲਿਸ ਵਿਭਾਗ ਦੀ ਪਰਾਲੀ ਪ੍ਰਬੰਧਨ ’ਚ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਗਿਆ ਅਤੇ ਹਵਾ ਦੀ ਗੁਣਵੱਤਾ, ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ, ਫਾਇਰ ਬ੍ਰਿਗੇਡ ਦੀ ਉਪਲੱਬਧਤਾ, ਪੁਲਿਸ ਪੈਟਰੋਲਿੰਗ ਆਦਿ ਵਿਸ਼ੇ ’ਤੇ ਸਮੀਖਿਆ ਕੀਤੀ ਗਈ। ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ ਪਿਛਲੇ ਸਾਲ ਨਾਲੋਂ ਇਸ ਵਾਰ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ’ਚ 32 ਫ਼ੀਸਦੀ ਗਿਰਾਵਟ ਆਈ ਹੈ। ਇਸ ਮੌਕੇ ਐਸ.ਐਸ.ਪੀ. ਵੈਭਵ ਚੌਧਰੀ, ਏ.ਡੀ.ਸੀ.(ਵਿਕਾਸ) ਕ੍ਰਿਤਿਕਾ ਗੋਇਲ, ਐੱਸ.ਡੀ.ਐਮ. ਨਵਦੀਪ ਕੁਮਾਰ, ਗੁਰਮੀਤ ਕੁਮਾਰ, ਗਗਨਦੀਪ ਸਿੰਘ ਕ੍ਰਮਵਾਰ ਮਾਨਸਾ, ਬੁਢਲਾਡਾ ਤੇ ਸਰਦੂਲਗੜ੍ਹ, ਮੁੱਖ ਖੇਤੀਬਾੜੀ ਅਫ਼ਸਰ ਹਰਵਿੰਦਰ ਸਿੰਘ ਸਿੱਧੂ, ਐਕਸੀਅਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਰੂਬੀ ਸਿੱਧੂ, ਐੱਸ.ਡੀ.ਓ. ਹਰਮਨ ਗਿੱਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਰੌਇਲ ਕਾਲਜਿਜ਼ ਬੋੜਾਵਾਲ ਵਿਖੇ ਭਗਤ ਰਵਿਦਾਸ ਦੀ 650ਵੀਂ ਵਰ੍ਹੇਗੰਢ ਨੂੰ ਸਮਰਪਿਤ ਕੌਮੀ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਭਾਜਪਾ ਵਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਜ਼ਿਲ੍ਹਾ ਪੱਧਰੀ ਇਕੱਤਰਤਾ 18 ਦੇ ਡੇਰਾ ਬੱਲਾਂ ਸਮਾਗਮ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।