16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਅਕਾਲ ਅਕੈਡਮੀ ਕੌੜੀਵਾੜਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਸਰਦੂਲਗੜ੍ਹ, 16 ਨਵੰਬਰ (ਜੀ. ਐਮ.

ਅਜੀਤ ਡੈਸਕ 17-11-2026
ਸਰਦੂਲਗੜ੍ਹ, 16 ਨਵੰਬਰ (ਜੀ.ਐਮ.ਅਰੋੜਾ)- ਅਕਾਲ ਅਕੈਡਮੀ ਕੌੜੀਵਾੜਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਵਿਦਿਆਰਥੀਆਂ ਨੇ ਸ਼ਬਦ ਕੀਰਤਨ, ਕਵੀਸ਼ਰੀ ਅਤੇ ਕਵਿਤਾਵਾਂ ਪੇਸ਼ ਕਰ ਕੇ ਸੰਗਤ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਨਾਲ ਜੋੜਿਆ। ਇਸ ਤੋਂ ਇਲਾਵਾ ਬੱਚਿਆਂ ਵਲੋਂ ਵਿਸ਼ੇਸ਼ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ। ਅਕੈਡਮੀ ਦੀ ਸਾਬਕਾ ਵਿਦਿਆਰਥਣ ਡਾ. ਯਸ਼ਿਕਾ ਜੈਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜੋ ਇਸ ਸਮੇਂ ਸਰਕਾਰੀ ਹਸਪਤਾਲ ਸਰਦੂਲਗੜ੍ਹ ਵਿਖੇ ਐੱਮ.ਬੀ.ਬੀ.ਐੱਸ. ਡਾਕਟਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਪ੍ਰਿੰਸੀਪਲ ਬਲਜੀਤ ਕੌਰ ਭੁੱਲਰ ਨੇ ਸੰਗਤ ਅਤੇ ਵਿਦਿਆਰਥੀਆਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਾਬਕਾ ਸਰਪੰਚ ਗੁਰਸੇਵਕ ਸਿੰਘ, ਰਤੀਆ ਜ਼ੋਨ ਦੇ ਸੇਵਾਦਾਰ ਸੁਖਦੇਵ ਸਿੰਘ, ਬਿਕਰਜੀਤ ਸਿੰਘ ਤੋਂ ਇਲਾਵਾ ਸਟਾਫ਼ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਬਹੁਜਨ ਸਮਾਜ ਪਾਰਟੀ ਵਲੋਂ ਨਸ਼ਿਆਂ ਖ਼ਿਲਾਫ਼ ਪੈਦਲ ਮਾਰਚ 21 ਨੂੰ ਅਗਲੀ ਖ਼ਬਰ ਬਜ਼ੁਰਗ ਔਰਤ ਦੇ ਕੰਨ ’ਚੋਂ ਸੋਨੇ ਦੀ ਵਾਲੀ ਝਪਟਣ ਵਾਲੇ 2 ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।