16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਦਿਲਰਾਜ ਸਿੰਘ ਭੂੰਦੜ ਨੇ ਅਨਾਜ ਮੰਡੀ ਝੁਨੀਰ ਵਿਖੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ

ਝੁਨੀਰ, 16 ਨਵੰਬਰ (ਸੰਜੀਵ ਸਿੰਗਲਾ)- ਹਲਕਾ ਸਰਦੂਲਗੜ੍ਹ ਦੇ ਸਾਬਕਾ ਵਿਧਾਇਕ ਦਿਲਰਾਜ ਸਿੰਘ ਭੂੰਦੜ ਵਲੋਂ ਝੋਨੇ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਉਨ੍ਹਾਂ ਕਿਹਾ ਕਿ ਝੋਨੇ ਦੀ ਖ਼ਰੀਦ ਦੀ ਰਫ਼ਤਾਰ ਬੇਹੱਦ ਹੌਲੀ ਹੋਣ ਕਾਰਨ ਕਿਸਾਨਾਂ ਨੂੰ ਮੰਡੀਆਂ ਵਿਚ ਵੱਡੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਅਜੀਤ ਡੈਸਕ 17-11-2026
ਝੁਨੀਰ, 16 ਨਵੰਬਰ (ਸੰਜੀਵ ਸਿੰਗਲਾ)- ਹਲਕਾ ਸਰਦੂਲਗੜ੍ਹ ਦੇ ਸਾਬਕਾ ਵਿਧਾਇਕ ਦਿਲਰਾਜ ਸਿੰਘ ਭੂੰਦੜ ਵਲੋਂ ਝੋਨੇ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਉਨ੍ਹਾਂ ਕਿਹਾ ਕਿ ਝੋਨੇ ਦੀ ਖ਼ਰੀਦ ਦੀ ਰਫ਼ਤਾਰ ਬੇਹੱਦ ਹੌਲੀ ਹੋਣ ਕਾਰਨ ਕਿਸਾਨਾਂ ਨੂੰ ਮੰਡੀਆਂ ਵਿਚ ਵੱਡੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਦੂਜੇ ਸੂਬਿਆਂ ਤੋਂ ਪੰਜਾਬ ਦੀਆਂ ਮੰਡੀਆਂ ’ਚ ਆ ਰਹੇ ਝੋਨੇ ਕਾਰਨ ਪੰਜਾਬ ਦੇ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਦੂਜੇ ਸੂਬਿਆਂ ਤੋਂ ਆਉਣ ਵਾਲੇ ਝੋਨੇ ਦੀ ਐਂਟਰੀ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣ ਅਤੇ ਮੰਡੀਆਂ ’ਚ ਖ਼ਰੀਦ ਦੀ ਪ੍ਰਕਿਰਿਆ ਤੇਜ਼ ਕੀਤੀ ਜਾਵੇ ਤਾਂ ਜੋ ਕਿਸਾਨਾਂ ਦੀ ਫ਼ਸਲ ਸਮੇਂ ਸਿਰ ਖ਼ਰੀਦੀ ਜਾ ਸਕੇ ਅਤੇ ਉਨ੍ਹਾਂ ਨੂੰ ਮੰਡੀਆਂ ’ਚ ਖੱਜਲ-ਖੁਆਰ ਨਾ ਹੋਣਾ ਪਵੇ। ਇਸ ਮੌਕੇ ਗੁਰਵਿੰਦਰ ਸਿੰਘ ਨੰਬਰਦਾਰ, ਜਸਵੀਰ ਸਿੰਘ ਜੱਸੀ, ਇੰਦਰਜੀਤ ਸਿੰਘ ਢਿੱਲੋਂ, ਲਖਵੀਰ ਸਿੰਘ, ਬੂਟਾ ਸਿੰਘ ਨੰਦਗੜ੍ਹ, ਤਰਸੇਮ ਸਿੰਘ ਝੁਨੀਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਤਿਗੁਰੂ ਪਬਲਿਕ ਸਕੂਲ ਕਲਾਲਵਾਲਾ ਵਿਖੇ ਬਾਲ ਦਿਵਸ ਧੂਮ-ਧਾਮ ਨਾਲ ਮਨਾਇਆ ਅਗਲੀ ਖ਼ਬਰ ਕਾਰ ਤੇ ਈ-ਰਿਕਸ਼ਾ ਦੀ ਟੱਕਰ ਕਾਰਨ ਦੋ ਜਣੇ ਗੰਭੀਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।