20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਸਰਕਾਰੀ ਕੰਨਿਆ ਸਕੂਲ ਸਰਦੂਲਗੜ੍ਹ ਵਿਖੇ 2 ਰੋਜ਼ਾ ਬਲਾਕ ਪੱਧਰੀ ਵਿਸ਼ਾ ਮੇਲਾ ਸਮਾਪਤ

ਸਰਦੂਲਗੜ੍ਹ, 19 ਨਵੰਬਰ (ਜੀ. ਐੱਮ.

ਅਜੀਤ ਡੈਸਕ 20-11-2026
ਸਰਦੂਲਗੜ੍ਹ, 19 ਨਵੰਬਰ (ਜੀ.ਐੱਮ. ਅਰੋੜਾ)- ਸਥਾਨਕ ਪੈ.ਐੱਮ. ਸ੍ਰੀ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਵਿਖੇ 2 ਰੋਜਾ ਬਲਾਕ ਪੱਧਰੀ ਵਿਸ਼ਾ ਮੇਲਾ ਉਤਸ਼ਾਹ ਨਾਲ ਕਰਵਾਇਆ ਗਿਆ। ਮੇਲੇ ਦੇ ਪਹਿਲੇ ਪੜਾਅ ਦਾ ਉਦਘਾਟਨ ਸਕੂਲ ਦੇ ਡੀ.ਡੀ.ਓ. ਪ੍ਰਿੰਸੀਪਲ ਦਿਲਪ੍ਰੀਤ ਸਿੰਘ ਨੇ ਕੀਤਾ। ਉਨ੍ਹਾਂ ਦੱਸਿਆ ਕਿ ਇਸ ਵਿੱਦਿਅਕ ਮੇਲੇ ’ਚ ਬਲਾਕ ਦੇ ਵੱਖ-ਵੱਖ ਸਕੂਲਾਂ ਦੀਆਂ ਕੁੱਲ 31 ਟੀਮਾਂ ਨੇ ਭਾਗ ਲੈ ਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਉਨ੍ਹਾਂ ਕਿਹਾ ਕਿ ਇਹ ਮੇਲਾ ਮਹਿਜ਼ ਆਮ ਪ੍ਰਦਰਸ਼ਨੀ ਨਹੀਂ ਸੀ ਸਗੋਂ ਗਿਆਨ, ਵਿਗਿਆਨ ਤੇ ਕਲਾ ਦਾ ਅਨੋਖਾ ਸੁਮੇਲ ਅਤੇ ਸਿੱਖਣ-ਸਿਖਾਉਣ ਦਾ ਉੱਤਮ ਉਪਰਾਲਾ ਸਾਬਤ ਹੋਇਆ। ਪ੍ਰਿੰਸੀਪਲ ਨੇ ਦੱਸਿਆ ਕਿ ਮੇਲੇ ਦੇ ਮੁੱਖ ਥੀਮ ‘ਰੀਅਲ ਲਾਈਫ਼ ਐਪਲੀਕੇਸ਼ਨ’ ‘ਆਰਟ ਇੰਟੀਗ੍ਰੇਟਿਡ ਲਰਨਿੰਗ’ ਅਤੇ ‘ਇੰਡੀਅਨ ਈਥੋਸ’ ਸਨ, ਜਿਸ ਅਧੀਨ ਵਿਦਿਆਰਥੀਆਂ ਨੂੰ ਤਜਰਬੇ ਰਾਹੀਂ ਸਿੱਖਣ, ਖੁਦ ਕਰ ਕੇ ਸਿੱਖਣ ਅਤੇ ਗਿਆਨ ਸਾਂਝਾ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਜਗਵੀਰ ਸਿੰਘ, ਪੰਕਜ ਰਾਣੀ, ਡਾ. ਵੀਰਪਾਲ ਕੌਰ, ਅਨੀਤਾ ਰਾਣੀ, ਮਨੀਸ਼ਾ ਸੋਢੀ, ਪਰਵੀਨ ਕੁਮਾਰ, ਸ਼ਿੰਗਾਰਾ ਸਿੰਘ, ਸ਼ਤੀਸ਼ ਕੁਮਾਰ, ਜਸਪਾਲ ਕੌਰ ਅਤੇ ਬਲਜੀਤਪਾਲ ਸਿੰਘ ਨੇ ਨਿਰੀਖਕ ਦੀ ਭੂਮਿਕਾ ਨਿਭਾਈ ਜਦਕਿ ਸਰਕਾਰੀ ਸਕੂਲ ਫੱਤਾ ਮਾਲੋਕਾ ਦੇ ਪ੍ਰਿੰਸੀਪਲ ਹਰਿੰਦਰ ਸਿੰਘ ਭੁੱਲਰ ਤੇ ਮੀਰਪੁਰ ਕਲਾਂ ਦੇ ਪ੍ਰਿੰਸੀਪਲ ਦਿਲਪ੍ਰੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਪੁਜੀਸ਼ਨਾਂ ਹਾਸਲ ਕਰਨ ਵਾਲੇ ਜੇਤੂ ਵਿਦਿਆਰਥੀਆਂ ਅਤੇ ਗਾਈਡ ਅਧਿਆਪਕਾਂ ਨੂੰ ਸਨਮਾਨ ਚਿੰਨ੍ਹ, ਪ੍ਰਸ਼ੰਸਾ ਪੱਤਰ ਅਤੇ ਬੂਟੇ ਭੇਂਟ ਕਰ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਇੰਚਾਰਜ ਪ੍ਰਿੰਸੀਪਲ ਰੇਖਾ ਰਾਣੀ, ਹਰਲੀਨ ਕੌਰ, ਸੰਜੀਵ ਕੁਮਾਰ, ਰੇਨੂ ਜੈਨ, ਰਾਜਦੀਪ ਕੌਰ, ਕਮਲਪ੍ਰੀਤ ਕੌਰ, ਲੀਨਾ ਰਾਣੀ, ਜਸਪ੍ਰੀਤ ਕੌਰ, ਗੁਰਤੇਜ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੋਬਿੰਦਪੁਰਾ ਸਹਿਕਾਰੀ ਸਭਾ ਵਿਖੇ ਭਾਰਤੀ ਸਹਿਕਾਰੀ ਸਪਤਾਹ ਮਨਾਇਆ ਅਗਲੀ ਖ਼ਬਰ ਭਾਕਿਯੂ (ਡਕੌਂਦਾ) ਵਲੋਂ ਝੋਨੇ ਦੀ ਖਰੀਦ ਸ਼ੁਰੂ ਕਰਵਾਉਣ ਲਈ ਐੱਸ. ਡੀ. ਐੱਮ. ਦਫ਼ਤਰ ਅੱਗੇ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।