20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਗੋਬਿੰਦਪੁਰਾ ਸਹਿਕਾਰੀ ਸਭਾ ਵਿਖੇ ਭਾਰਤੀ ਸਹਿਕਾਰੀ ਸਪਤਾਹ ਮਨਾਇਆ

ਬੁਢਲਾਡਾ, 19 ਨਵੰਬਰ (ਸੁਨੀਲ ਮਨਚੰਦਾ)- ਗੋਬਿੰਦਪੁਰਾ ਬਹੁਮੰਤਵੀਂ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਵਿਖੇ 73ਵਾਂ ਸਰਬ ਭਾਰਤੀ ਸਹਿਕਾਰੀ ਸਪਤਾਹ ਉਤਸ਼ਾਹ ਨਾਲ ਮਨਾਇਆ ਗਿਆ। ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਬੁਢਲਾਡਾ ਗੁਰਜਸਪ੍ਰੀਤ ਸਿੰਘ ਸਰਾਂ ਦੀ ਦੇਖ-ਰੇਖ ਹੇਠ ਕਰਵਾਏ ਇਸ ਸਮਾਗਮ ਦੌਰਾਨ ਸਹਿਕਾਰਤਾ ਵਿਭਾਗ ਦੇ ਇੰਸਪੈਕਟਰ ਲੋਕੇਸ਼ ਸਿੰਗਲਾ ਨੇ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।

ਅਜੀਤ ਡੈਸਕ 20-11-2026
ਬੁਢਲਾਡਾ, 19 ਨਵੰਬਰ (ਸੁਨੀਲ ਮਨਚੰਦਾ)- ਗੋਬਿੰਦਪੁਰਾ ਬਹੁਮੰਤਵੀਂ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਵਿਖੇ 73ਵਾਂ ਸਰਬ ਭਾਰਤੀ ਸਹਿਕਾਰੀ ਸਪਤਾਹ ਉਤਸ਼ਾਹ ਨਾਲ ਮਨਾਇਆ ਗਿਆ। ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਬੁਢਲਾਡਾ ਗੁਰਜਸਪ੍ਰੀਤ ਸਿੰਘ ਸਰਾਂ ਦੀ ਦੇਖ-ਰੇਖ ਹੇਠ ਕਰਵਾਏ ਇਸ ਸਮਾਗਮ ਦੌਰਾਨ ਸਹਿਕਾਰਤਾ ਵਿਭਾਗ ਦੇ ਇੰਸਪੈਕਟਰ ਲੋਕੇਸ਼ ਸਿੰਗਲਾ ਨੇ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਇਫਕੋ ਦੇ ਪ੍ਰਤੀਨਿਧ ਹਰਪ੍ਰੀਤ ਸਿੰਘ ਨੇ ਉਤਪਾਦਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਫਕੋ ਖਾਦ ਦੇ ਖੇਤਰ ’ਚ ਦੁਨੀਆ ਦੀਆਂ ਪ੍ਰਮੁੱਖ ਸੰਸਥਾਵਾਂ ’ਚੋਂ ਇੱਕ ਹੈ ਅਤੇ ਪੂਰਨ ਤੌਰ ’ਤੇ ਸਹਿਕਾਰੀ ਸੰਸਥਾ ਹੈ। ਸਕੱਤਰ ਦਿਲਬਾਗ ਸਿੰਘ ਨੇ ਸਭਾ ਦੀ ਪ੍ਰਗਤੀ ਰਿਪੋਰਟ ਪੇਸ਼ ਕੀਤੀ। ਇੰਸਪੈਕਟਰ ਚਿੰਕੂ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ। ਗੋਬਿੰਦਪੁਰਾ ਬ੍ਰਾਂਚ ਦੇ ਮੈਨੇਜਰ ਲਵਲੀ ਗਰਗ ਨੇ ਬੈਂਕ ਵਲੋਂ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਡੀ.ਸੀ.ਯੂ. ਮਾਨਸਾ ਦੇ ਮੈਨੇਜਰ ਗੁਰਮੀਤ ਸਿੰਘ ਗਾਗੋਵਾਲ, ਆਡਿਟ ਇੰਸਪੈਕਟਰ ਗਗਨਪ੍ਰੀਤ ਸਿੰਘ, ਸਭਾ ਦੇ ਪ੍ਰਧਾਨ ਭੋਲਾ ਸਿੰਘ ਫੂਲੂਵਾਲਾ, ਮੀਤ ਪ੍ਰਧਾਨ ਬਲਵੰਤ ਸਿੰਘ, ਗੁਰਦੀਪ ਸਿੰਘ, ਜਗਸੀਰ ਸਿੰਘ ਧਰਮਪੁਰਾ, ਰਣਜੀਤ ਸਿੰਘ ਗੋਬਿੰਦਪੁਰਾ, ਕਮੇਟੀ ਮੈਂਬਰ ਹਰਦੀਪ ਕੌਰ ਫੂਲੂਵਾਲਾ, ਸਾਬਕਾ ਸਰਪੰਚ ਨੈਬ ਸਿੰਘ, ਬਲਵਾਨ ਸਿੰਘ ਗੋਬਿੰਦਪੁਰਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਇੱਕ ਰੋਜ਼ਾ ਐੱਨ.ਐੱਸ.ਐੱਸ. ਕੈਂਪ ਲਗਾਇਆ ਅਗਲੀ ਖ਼ਬਰ ਸਰਕਾਰੀ ਕੰਨਿਆ ਸਕੂਲ ਸਰਦੂਲਗੜ੍ਹ ਵਿਖੇ 2 ਰੋਜ਼ਾ ਬਲਾਕ ਪੱਧਰੀ ਵਿਸ਼ਾ ਮੇਲਾ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।