ਬਿਕਰਮ ਸਿੰਘ ਮੋਫਰ ਨੇ ਅਨਾਜ ਮੰਡੀਆਂ ’ਚ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ
ਝੁਨੀਰ, 19 ਨਵੰਬਰ (ਸੰਜੀਵ ਸਿੰਗਲਾ)- ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਸਾਬਕਾ ਚੇਅਰਮੈਨ ਅਤੇ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਬਿਕਰਮ ਸਿੰਘ ਮੋਫਰ ਵਲੋਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕਰ ਕੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਫ਼ਸਲ ਦੀ ਖ਼ਰੀਦ, ਚੁਕਾਈ ਅਤੇ ਹੋਰ ਦਰਪੇਸ਼ ਮੁਸ਼ਕਿਲਾਂ ਸਬੰਧੀ ਜਾਣਕਾਰੀ ਹਾਸਲ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿਚ ਅਸਫਲ ਰਹੀ ਹੈ।
ਅਜੀਤ ਡੈਸਕ
20-11-2026