19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਡਾ. ਨਿਸ਼ਾਨ ਸਿੰਘ ਦਾ ਮੁੜ ਅਕਾਲੀ ਦਲ ’ਚ ਸ਼ਾਮਿਲ ਹੋਣ ਕਰ ਕੇ ਹਲਕੇ ਦੇ ਸਿਆਸੀ ਸਮੀਕਰਨਾਂ ’ਚ ਨਵਾਂ ਮੋੜ

ਬੁਢਲਾਡਾ, 19 ਨਵੰਬਰ (ਸੁਨੀਲ ਮਨਚੰਦਾ)- ਬੁਢਲਾਡਾ ਵਿਧਾਨ ਸਭਾ ਹਲਕੇ ’ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਿਆਸਤ ’ਚ ਉਸ ਸਮੇਂ ਨਵਾਂ ਮੋੜ ਆਇਆ ਜਦੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕੇ ਦੇ ਮੁੱਖ ਸੇਵਾਦਾਰ ਡਾ. ਨਿਸ਼ਾਨ ਸਿੰਘ ਵਲੋਂ ਦਿੱਤਾ ਗਿਆ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ ਗਿਆ।

ਅਜੀਤ ਡੈਸਕ 20-11-2026
ਬੁਢਲਾਡਾ, 19 ਨਵੰਬਰ (ਸੁਨੀਲ ਮਨਚੰਦਾ)- ਬੁਢਲਾਡਾ ਵਿਧਾਨ ਸਭਾ ਹਲਕੇ ’ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਿਆਸਤ ’ਚ ਉਸ ਸਮੇਂ ਨਵਾਂ ਮੋੜ ਆਇਆ ਜਦੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕੇ ਦੇ ਮੁੱਖ ਸੇਵਾਦਾਰ ਡਾ. ਨਿਸ਼ਾਨ ਸਿੰਘ ਵਲੋਂ ਦਿੱਤਾ ਗਿਆ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਸੁਖਬੀਰ ਵਲੋਂ ਬੁਢਲਾਡਾ ਹਲਕੇ ’ਚ ‘ਵਿਜ਼ਨ ਸੁਖਬੀਰ, ਤੁਹਾਡੀ ਗੱਲ ਪੰਜਾਬ ਵੱਲ’ ਪ੍ਰੋਗਰਾਮ ਤਹਿਤ ਵਪਾਰੀਆਂ ਨਾਲ ਸਿੱਧੀ ਗੱਲਬਾਤ ਕੀਤੀ ਗਈ ਸੀ। ਇਸ ਪ੍ਰੋਗਰਾਮ ਦਾ ਮਕਸਦ ਵਪਾਰੀਆਂ ਦੀਆਂ ਸਮੱਸਿਆਵਾਂ, ਸੁਝਾਵਾਂ ਅਤੇ ਉਨ੍ਹਾਂ ਦੀਆਂ ਉਮੀਦਾਂ ਨੂੰ ਸੁਣਨਾ ਸੀ। ਇਸ ਦੌਰਾਨ ਜਿੱਥੇ ਪਾਰਟੀ ਵਲੋਂ ਹਲਕੇ ’ਚ ਆਪਣੀ ਸਿਆਸੀ ਸਰਗਰਮੀ ਦਿਖਾਈ ਗਈ ਉੱਥੇ ਹੀ ਡਾ. ਸਿੰਘ ਦੀ ਗੈਰ-ਹਾਜ਼ਰੀ ਵੀ ਸਿਆਸੀ ਹਲਕਿਆਂ ’ਚ ਚਰਚਾ ਦਾ ਵਿਸ਼ਾ ਬਣੀ ਰਹੀ। ਡਾ. ਨਿਸ਼ਾਨ ਸਿੰਘ ਦੀ ਵਾਪਸੀ ਦੇ ਫ਼ੈਸਲੇ ਨੂੰ ਬੁਢਲਾਡਾ ਹਲਕੇ ਦੀ ਅਕਾਲੀ ਸਿਆਸਤ ’ਚ ਅਹਿਮ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ। ਪਾਰਟੀ ਨਾਲ ਜੁੜੇ ਪਹਿਲੀ ਕਤਾਰ ਦੇ ਆਗੂਆਂ, ਜਥੇਦਾਰਾਂ ਅਤੇ ਵਰਕਰਾਂ ’ਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਕਈ ਆਗੂਆਂ ਵਲੋਂ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਜਾ ਰਿਹਾ ਹੈ ਕਿ ਇਸ ਨਾਲ ਹਲਕੇ ’ਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਨਵੀਂ ਦਿਸ਼ਾ ਮਿਲੇਗੀ ਅਤੇ ਵਰਕਰਾਂ ’ਚ ਆਪਸੀ ਤਾਲਮੇਲ ਵਧੇਗਾ।
ਪਿਛਲੀ ਖ਼ਬਰ ਐੱਸ.ਐੱਸ.ਆਰ. ਸਬੰਧੀ 22 ਨਵੰਬਰ ਅਤੇ 6 ਦਸੰਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ ਅਗਲੀ ਖ਼ਬਰ 8ਵੇਂ ਵਿਸ਼ਾਲ ਭੰਡਾਰੇ ਨੂੰ ਕਾਂਗਰਸ ਆਗੂ ਅਮਨ ਸਿੰਗਲਾ ਢੈਪਈ ਨੇ ਝੰਡੀ ਦੇ ਕੇ ਕੀਤਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।