ਏ.ਡੀ.ਸੀ. ਵਲੋਂ ਪਿੰਡ ਤਾਮਕੋਟ ਵਿਖੇ ਮਗਨਰੇਗਾ ਤਹਿਤ ਕਾਰਜਾਂ ਦਾ ਅਚਨਚੇਤ ਨਿਰੀਖਣ
ਮਾਨਸਾ, 19 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਕ੍ਰਿਤਿਕਾ ਗੋਇਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਮਾਨਸਾ ਵਲੋਂ ਨੇੜਲੇ ਪਿੰਡ ਤਾਮਕੋਟ ਦਾ ਦੌਰਾ ਕਰ ਕੇ ‘ਵਿਕਸਤ ਭਾਰਤ-ਗਾਰੰਟੀ ਫ਼ਾਰ ਰੁਜ਼ਗਾਰ ਅਤੇ ਆਜੀਵਿਕਾ ਮਿਸ਼ਨ (ਗ੍ਰਾਮੀਣ)’ ਤਹਿਤ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਉਨ੍ਹਾਂ ਮੌਕੇ ’ਤੇ ਕੰਮਾਂ ਦੀ ਗੁਣਵੱਤਾ ਅਤੇ ਮਜ਼ਦੂਰਾਂ ਦੀ ਹਾਜ਼ਰੀ ਦਾ ਜਾਇਜ਼ਾ ਲੈਂਦਿਆਂ ਸਬੰਧਿਤ ਅਧਿਕਾਰੀਆਂ ਅਤੇ ਗ੍ਰਾਮ ਪੰਚਾਇਤ ਦੇ ਨੁਮਾਇੰਦਿਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਕੰਮ ਵਾਲੀ ਥਾਂ ’ਤੇ ਪੂਰੀ ਪਾਰਦਰਸ਼ਤਾ ਰੱਖੀ ਜਾਵੇ।
ਅਜੀਤ ਡੈਸਕ
20-11-2026