ਸਵੀਪ ਮੁਹਿੰਮ ਤਹਿਤ ਪ੍ਰਸ਼ਨੋਤਰੀ ਅਤੇ ਲੇਖ ਰਚਨਾ ਮੁਕਾਬਲੇ ਕਰਵਾਏ
ਮਾਨਸਾ, 19 ਨਵੰਬਰ (ਫੱਤੇਵਾਲੀਆ)- ਨੌਜਵਾਨਾਂ ’ਚ ਵੋਟਾਂ ਪਾਉਣ ਦੀ ਰੁਚੀ ਪੈਦਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸਵੀਪ ਮੁਹਿੰਮ ਤਹਿਤ ਸਥਾਨਕ ਮਾਤਾ ਸੁੰਦਰੀ ਗਰਲਜ਼ ਕਾਲਜ ਵਿਖੇ ਜ਼ਿਲ੍ਹਾ ਪੱਧਰੀ ਪ੍ਰਸ਼ਨੋਤਰੀ ਅਤੇ ਲੇਖ ਰਚਨਾ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਤੇਜਿੰਦਰ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਭਾਗ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਇਨ੍ਹਾਂ ਪ੍ਰੋਗਰਾਮਾਂ ਤੋਂ ਸਿੱਖਿਆ ਲੈ ਕੇ ਆਪਣੇ ਪਿੰਡਾਂ ਤੇ ਸ਼ਹਿਰਾਂ ’ਚ ਨੌਜਵਾਨਾਂ ਨੂੰ ਚੋਣਾਂ ’ਚ ਆਪਣੀ ਵੋਟ ਸ਼ਕਤੀ ਦੀ ਵਰਤੋਂ ਕਰਨ ਦੀ ਗੱਲ ਕਹੀ ਅਤੇ ਭਾਗੀਦਾਰਾਂ ਨੂੰ ਸਰਟੀਫਿਕੇਟ ਵੀ ਵੰਡੇ।
ਅਜੀਤ ਡੈਸਕ
20-11-2026